Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੱਤੀਆ ਰਹਿਤਵਾਨ ਸਿੱਖ: ਇੱਕ ਅਧਿਐਨ' ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ ਤੇ ਵਿਚਾਰ ਚਰਚਾ

Gurbhajan Singh Gill, Chairman Punjabi Folk Heritage Academy, Ludhiana

Web Admin

Web Admin

5 Dariya News

ਲੁਧਿਆਣਾ , 12 Aug 2023

Last updated on: Aug 12, 2023, 00:00 IST

ਪੰਜਾਬੀ ਲੋਕ ਵਿਰਾਸਤ ਅਕਾਦਮੀ, ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ, ਨਕੋਦਰ ਵੱਲੋਂ  ਪ੍ਰਿੰਸੀਪਲ ਡਾਃ ਪਰਮਜੀਤ ਕੌਰ ਦੀ ਲਿਖੀ ਪੁਸਤਕ “ਰੱਤੀਆ ਰਹਿਤਵਾਨ ਸਿੱਖ: ਇੱਕ ਅਧਿਐਨ' ਨੂੰ ਲੁਧਿਆਣਾ ਵਿੱਚ ਲੋਕ ਅਰਪਣ ਕੀਤਾ। 

ਪੁਸਤਕ ਦੀ ਪੜ੍ਹਤ ਉਪਰੰਤ ਗੰਭੀਰ ਵਿਚਾਰ ਚਰਚਾ ਵਿੱਚ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ (ਮਾਛੀਵਾੜਾ), ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਗੁਰਭਗਤ ਸਿੰਘ ਗਿੱਲ ਸ੍ਰੀ ਭੈਣੀ ਸਾਹਿਬ, ਪ੍ਰੋ. ਜਸਵੀਰ ਸਿੰਘ ਸ਼ਾਇਰ ਨੇ ਵਿਚਾਰ ਚਰਚਾ ਵਿੱਚ ਭਾਗ ਲਿਆ।

ਪੰਜਾਬੀ ਲੋਕ ਵਿਰਾਸਤ ਅਕਾਦਮੀ, ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਵਿਚਾਰ ਕਰਦਿਆਂ ਕਿਹਾ ਕਿ ਇਹ ਸਲਾਹੁਣਯੋਗ ਖੋਜ ਕਾਰਜ ਹੈ ਜਿਸ ਦੀ ਪੜ੍ਹਤ ਉਪਰੰਤ ਇਹ ਕਹਿਣਾ ਉਚਿਤ ਜਾਪਦਾ ਹੈ ਕਿ ਡਾ. ਪਰਮਜੀਤ ਕੌਰ ਨੇ 'ਗੁਰੂ ਸਾਹਿਬਾਨ ਦੇ ਰੰਗ ਵਿੱਚ ਰੱਤੇ ਰਹਿਤਵਾਨ ਸਿੱਖਾਂ' ਦੀ ਇਤਿਹਾਸਕ ਵਾਰਤਾ ਸੁਖੈਨ ਭਾਸ਼ਾ ਵਿੱਚ ਸਾਨੂੰ ਸੁਣਾਈ  ਹੈ। ਇਸ ਵਿੱਚ ਵਿਸ਼ੇਸ਼ ਬਰਾਦਰੀ “ਰੱਤੀਆ “ਤਥਾ ਰਹਿਤ ਮਰਿਆਦਾ ਵਿੱਚ ਰਹਿ ਕੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਵਾਲੇ ਬਾਬਾ ਗੋਦੜੀਆ ਸਿੰਘ ਤੇ ਉਨ੍ਹਾਂ ਦੇ ਜਥੇ  ਦਾ ਵਿਹਾਰਕ ਜੀਵਨ ਕਲਮ ਬੱਧ ਕੀਤਾ ਹੈ। 

ਅਜਿਹੀ ਖੋਜ ਕਿਸੇ ਵੀ ਨਿਵੇਕਲੇ ਖੇਤਰ ਬਾਰੇ ਮਹੱਤਵਪੂਰਨ ਤਾਂ ਹੈ ਹੀ ਖੋਜ ਆਧਾਰਤ ਸਿੱਖ ਸਾਹਿਤ ਵਿੱਚ ਵੀ ਸ਼ੁਭ ਕਦਮ ਹੈ। ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਨੇ ਕਿਹਾ ਕਿ ਅੰਗਰੇਜ਼ੀ ਵਿਸ਼ੇ ਦੇ ਪ੍ਰੋਫ਼ੈਸਰ ਹੋਣ ਉਪਰੰਤ ਵੀ ਡਾ. ਪਰਮਜੀਤ ਕੌਰ ਹੁਰਾਂ ਨੇ ਆਪਣੀ ਬਰਾਦਰੀ ਦੇ ਇਤਿਹਾਸ ਨੂੰ ਪੰਜਾਬੀ ਵਿੱਚ ਲਿਖ ਕੇ ਪੁੰਨ ਖੱਟਿਆ ਹੈ ਕਿਉਂ ਜੋ ਪੰਜਾਬੀ ਰਹਿਤਲ ਦਾ ਅਸਲ ਬਿਰਤਾਂਤ ਠੇਠ ਪੰਜਾਬੀ ਭਾਸ਼ਾ ਵਿੱਚ ਹੀ ਸਿਰਜਿਆ ਜਾ ਸਕਦਾ ਹੈ। 

ਉਨ੍ਹਾਂ ਡਾ. ਪਰਮਜੀਤ ਕੌਰ ਦੇ ਬਿਆਨ ਢੰਗ ਦੀ ਵੀ ਤਾਰੀਫ਼ ਕੀਤੀ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਨੇ ਕਿਹਾ ਕਿ ਸਿੱਖ ਇਤਿਹਾਸ ਬੜਾ ਅਮੀਰ ਵਿਰਸਾ ਹੈ ਜਿੱਥੇ ਗੁਰੂ ਮਰਿਆਦਾ ਵਿੱਚ ਰਹਿ ਕੇ ਅਨੇਕਾਂ ਸੂਰਬੀਰਾਂ ਯੋਧਿਆਂ ਨੇ ਆਪਣੇ ਜੀਵਨ ਕੁਰਬਾਨ ਕੀਤਾ ਤੇ ਰੂਹਾਨੀ ਸਫ਼ਰ ਤਹਿ ਕੀਤਾ।

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਕਿਹਾ ਕਿ ਪੰਜਾਬੀ ਵਾਰਤਕ ਆਪਣੇ ਨਵੇਂ ਆਯਾਮ ਸਿਰਜ ਰਹੀ ਹੈ। ਜਿਸ ਰਾਹੀਂ ਸਾਦ ਮੁਰਾਦੀ ਜ਼ਿੰਦਗੀ ਨੂੰ ਬੜੀ ਹੀ ਅਕੀਦਤ ਭਰੀ ਭਾਵਨਾ ਨਾਲ਼ ਉਸਾਰਿਆ ਜਾ ਰਿਹਾ ਹੈ। ਡਾ. ਪਰਮਜੀਤ ਕੌਰ ਦੀ ਹੱਥਲੀ ਪੁਸਤਕ ਨਿੱਜ ਤੋਂ ਪਰ ਤੱਕ ਦੇ ਬਿਰਤਾਂਤ ਦੀ ਵਿਲੱਖਣ ਪਹੁੰਚ ਕਹੀ ਜਾ ਸਕਦੀ ਹੈ। 

ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਦੇ ਪ੍ਰਧਾਨ ਪ੍ਰੋ. ਜਸਵੀਰ ਸਿੰਘ 'ਸ਼ਾਇਰ' ਨੇ ਕਿਹਾ ਕਿ 'ਰੱਤੀਆ ਰਹਿਤਵਾਨ ਸਿੱਖ:ਇੱਕ ਅਧਿਐਨ' ਰਾਹੀਂ ਡਾ. ਪਰਮਜੀਤ ਕੌਰ ਹੁਰਾਂ ਰੱਤੀਆ/ ਰਹਿਤਵਾਨ ਬਰਾਦਰੀ ਦੇ ਮਹਾਨ ਨਾਇਕ ਦੀ ਘੋਖ ਦਾ ਨੇਕ ਕਾਰਜ ਕੀਤਾ ਹੈ। ਨਵੀਂ ਪੀੜ੍ਹੀ ਲਈ ਉਨ੍ਹਾ ਮੁੱਲਵਾਨ ਪੁਸਤਕ ਦੀ ਸਿਰਜਣਾ ਕਰਕੇ ਬੜਾ ਮਾਣ ਮੱਤਾ ਕਾਰਜ ਕੀਤਾ ਹੈ।

 

Tags: Gurbhajan Singh Gill , Chairman Punjabi Folk Heritage Academy , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD