Monday, 20 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਤਰੁਨਪ੍ਰੀਤ ਸੌਦ ਵੱਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ

 Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਈਸੜੂ/ਖੰਨਾ (ਲੁਧਿਆਣਾ) , 12 Aug 2023

ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਪਿੰਡ ਈਸੜੂ (ਖੰਨਾ) ਵਿਖੇ 15 ਅਗਸਤ ਨੂੰ ਪਹੁੰਚ ਕੇ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਆਦਮਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੱਲੋਂ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡ ਈਸੜੂ ਵਿਖੇ ਰਿਵਿਊ ਮੀਟਿੰਗ ਕੀਤੀ ਗਈ।  

ਇਸ ਮੌਕੇ ਉਹਨਾਂ ਦੇ ਨਾਲ  ਸ੍ਰੀ ਅਮਰਜੀਤ ਬੈਂਸ ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ, ਉਪ ਮੰਡਲ ਮੈਜਿਸਟਰੇਟ ਖੰਨਾ ਸ਼੍ਰੀਮਤੀ ਸਵਾਤੀ ਟਿਵਾਣਾ ਵੀ ਸ਼ਾਮਲ ਸਨ। ਵਿਧਾਇਕ ਸੌਦ ਨੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਦੇ ਓਵਰਆਲ ਇੰਚਾਰਜ ਸ੍ਰੀ ਅਮਰਜੀਤ ਬੈਂਸ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ, ਲੁਧਿਆਣਾ ਹੋਣਗੇ। 

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ। ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਲੁਧਿਆਣਾ ਸ੍ਰੀ ਅਮਰਜੀਤ ਬੈਂਸ ਦੇ ਨਾਲ ਉਪ ਮੰਡਲ ਮੈਜਿਸਟਰੇਟ ਖੰਨਾ ਸ਼੍ਰੀਮਤੀ ਸਵਾਤੀ ਟਿਵਾਣਾ ਨੇ ਪਿੰਡ ਈਸੜੂ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।

ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਲੁਧਿਆਣਾ ਸ੍ਰੀ ਅਮਰਜੀਤ ਬੈਂਸ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਸ਼੍ਰੀਮਤੀ ਸਵਾਤੀ ਟਿਵਾਣਾ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਸ਼ਮਿਆਨਾ ਆਦਿ ਲਗਾਉਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

ਮੀਟਿੰਗ ਦੌਰਾਨ  ਤਹਿਸੀਲਦਾਰ ਸ੍ਰੀ ਹਰਮਿੰਦਰ ਸਿੰਘ ਹੁੰਦਲ, ਡੀ.ਐਸ.ਪੀ  ਸ੍ਰੀ ਰਾਜੇਸ਼ ਕੁਮਾਰ, ਨਾਇਬ ਤਹਿਸੀਲਦਾਰ ਸ੍ਰੀਮਤੀ ਗੁਰਪ੍ਰੀਤ ਕੌਰ ਚੀਮਾ, ਕਾਰਜ ਸਾਧਕ ਅਫਸਰ ਨਗਰ ਕੌਸਲ ਸ੍ਰੀ ਚਰਨਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਖੰਨਾ ਸੁਰਜੀਤ ਸਿੰਘ, ਹਲਕਾ ਕੁਆਰਡੀਨੇਟਰ ਸ. ਜਗਤਾਰ ਸਿੰਘ ਰਤਨਹੇੜੀ, ਪੀ.ਏ ਸ੍ਰੀ ਮਹੇਸ਼ ਕੁਮਾਰ, ਸ੍ਰੀ ਲਛਮਣ ਸਿੰਘ, ਸ੍ਰੀ ਮਲਕੀਤ ਸਿੰਘ ਮੀਤਾ, ਸ੍ਰੀ ਜਗਤਾਰ ਸਿੰਘ ਔਜਲਾ, ਸ੍ਰੀ ਗੁਰਜੀਤ ਸਿੰਘ ਘੋਗਾ, ਮਾਸਟਰ ਰਾਮ ਸਿੰਘ, ਮਾਸਟਰ ਅਵਤਾਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD