Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸ਼ਾਨਦਾਰ ਪਾਰਚ ਪਾਸਟ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 12 Aug 2023

Last updated on: Aug 12, 2023, 00:00 IST

ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।

ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਵੱਲੋਂ ਪਰੇਡ ਦਾ ਮੁਆਇਨਾ ਕਰਨ ਤੋਂ ਉਪਰੰਤ ਪਰੇਡ ਕਮਾਂਡਰ ਡੀ. ਐੱਸ. ਪੀ. ਸਾਗਰ ਬਨਾਲ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ।

ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਸਮਾਗਮ ਵਿੱਚ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।

ਇਸ ਮੌਕੇ ਐਸ. ਡੀ. ਐਮ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਨਿਲ ਗੁਪਤਾ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਗੁਰਬਚਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD