Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵਲੋਂ ਕਰਤਾਰਪੁਰ ’ਚ ਰੱਖੇ ਗਏ 130.09 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਕਿਹਾ, ਸ਼ਹਿਰਾਂ ਦੀ ਤਰਜ ’ਤੇ ਪਿੰਡਾਂ ਦਾ ਕੀਤਾ ਜਾ ਰਿਹਾ ਵਿਕਾਸ

Balkar Singh, AAP, Aam Aadmi Party, Aam Aadmi Party Punjab, AAP Punjab, Kartarpur, Jalandhar

Web Admin

Web Admin

5 Dariya News

ਕਰਤਾਰਪੁਰ (ਜਲੰਧਰ) , 12 Aug 2023

Last updated on: Aug 12, 2023, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ 130.09 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਜਿਸ ਵਿੱਚ ਪਿੰਡ ਲਿੱਧੜਾਂ ਵਿਖੇ 28.90 ਲੱਖ ਰੁਪਏ ਨਾਲ ਨਵਾਂ ਬਨਣ ਵਾਲਾ ਸਿਹਤ ਅਤੇ ਵੈਲਨੈਸ ਸੈਂਟਰ, ਪਿੰਡ ਮਲਕੋ ਵਿੱਚ 3 ਲੱਖ ਰੁਪਏ ਨਾਲ ਬਣਨ ਵਾਲੇ ਸੀਵਰੇਜ ਤੇ ਇੰਟਰਲਾਕਿੰਗ ਟਾਈਲਾਂ ਅਤੇ ਜਲੋਵਾਲ ਕੋਲਨੀ ਵਿੱਚ 5.40 ਲੱਖ ਰੁਪਏ ਅਤੇ ਕਰਤਾਰਪੁਰ ਸ਼ਹਿਰ ਵਿੱਚ 14.50 ਲੱਖ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜ ਤੇ ਕਰਤਾਰਪੁਰ ਦੇ ਸੇਖਵਾਂ ਅਤੇ ਚੰਦਨ ਨਗਰ ਵਿੱਚ 58.29 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਦੋ ਨਵੇਂ ਟਿਊਬਵੈਲ ਸ਼ਾਮਿਲ ਹਨ। 

ਇਸ ਮੌਕੇ ਅਪਣੇ ਸੰਬੋਧਨ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਇਹ ਅਹਿਮ ਪ੍ਰੋਜੈਕਟ ਇਸ ਖੇਤਰ ਦੀ ਨੁਹਾਰ ਬਦਲਕੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਲਈ ਚੰਗਾ ਸੜਕੀ ਸੰਪਰਕ , ਸਾਫ਼ ਪੀਣ ਯੋਗ ਪਾਣੀ ਅਤੇ ਸ਼ੁੱਧ ਵਾਤਾਵਰਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦਾ ਸ਼ਹਿਰੀ ਤਰਜ ’ਤੇ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਨਵੇਂ ਵਿਕਾਸ ਕਾਰਜਾਂ ਦੀਆਂ ਤਜਵੀਜਾਂ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਜਾਰੀ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। 

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਕੀਤੀਆਂ ਗਈਆਂ ਪ੍ਰਾਪਤੀਆਂ ਜਿਵੇਂ ਕਿ 600 ਮੁਫ਼ਤ ਬਿਜਲੀ ਯੂਨਿਟ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿੱਤੀਆਂ ਗਈਆਂ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਅਤੇ ਲੋਕ ਭਲਾਈ ਲਈ ਸੂਬਾ ਸਰਕਾਰ ਵਲੋ ਲਏ ਗਏ ਅਨੇਕਾਂ ਅਹਿਮ ਫੈਸਲਿਆਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਕੌਂਸਲਰਾਂ ਤੋਂ ਇਲਾਵਾ ਪੰਚਾਇਤਾਂ ਦੇ ਸਰਪੰਚ ਅਤੇ ਪੰਚ ਤੇ ਹੋਰ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ। 

 

Tags: Balkar Singh , AAP , Aam Aadmi Party , Aam Aadmi Party Punjab , AAP Punjab , Kartarpur , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD