Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ

ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਲਿਆ ਜਾਇਜ਼ਾ, 15 ਅਗਸਤ ਨੂੰ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਲਹਿਰਾਉਣਗੇ ਤਿਰੰਗਾ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 13 Aug 2023

Last updated on: Aug 13, 2023, 00:00 IST

ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਿਸ਼ੇਸ਼ ਤੌਰ ਉਤੇ ਪੁੱਜੇ। ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ ਸੀ ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿਚ ਹਿੱਸਾ ਲਿਆ। 

ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਰਪ੍ਰੀਤ ਸਿੰਘ ਵੀ ਉਨਾਂ ਨਾਲ ਪਰੇਡ ਦੇ ਮੁਆਇਨੇ ਮੌਕੇ ਉਨਾਂ ਨਾਲ ਹਾਜ਼ਰ ਰਹੇ।ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਆਜਾਦੀ ਦਿਵਸ ਵਾਲੇ ਦਿਨ ਸ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ ਅਤੇ ਉਹ ਇਸ ਦਿਨ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਜਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਉਨਾਂ ਨੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ, ਨਾ ਕਿ ਕੇਵਲ ਬੱਚਿਆਂ ਜਾਂ ਸਰਕਾਰੀ ਕਰਮਚਾਰੀਆਂ ਦਾ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਰਲ-ਮਿਲ ਕੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਤੇ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਤੁੱਲੀ, ਜਿਲ੍ਹਾ ਮਾਲ ਅਫ਼ਸਰ ਸ੍ਰੀ ਰਾਮ ਕ੍ਰਿਸ਼ਨ, ਜਿਲ੍ਹਾ ਲੋਕ ਸੰਪਰਕ ਅਫ਼ਸਰ ਸ: ਸ਼ੇਰਜੰਗ ਸਿੰਘ ਹੁੰਦਲ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਯੋਗੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD