Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ 'ਚ ਪ੍ਰੋਗਰਾਮ, ਬੂਟੇ ਲਗਾਕੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਮਿੱਟੀ ਦੇ ਕਲਸ਼ ਦਿੱਲੀ ਦੀ ਅੰਮ੍ਰਿਤ ਬਗੀਚੀ ਵਿਖੇ ਜਾਣਗੇ

Azadi Ka Amrit Mahotsav, 75th Anniversary of Indian Independence, 75th years of Independence, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 13 Aug 2023

Last updated on: Aug 13, 2023, 00:00 IST

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਅਰੰਭੀ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਨੂੰ ਮੁੱਖ ਰੱਖਦਿਆਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ 'ਮਿੱਟੀ ਕੋ ਨਮਨ ਵੀਰੋਂ ਕਾ ਵੰਦਨ' ਪ੍ਰੋਗਰਾਮ ਕੀਤੇ ਗਏ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੱਢੀ ਜਾ ਰਹੀ ਅੰਮ੍ਰਿਤ ਕਲਸ਼ ਯਾਤਰਾ ਰਾਹੀਂ ਦੇਸ਼ ਭਰ ਵਿੱਚੋਂ ਸ਼ਹੀਦਾਂ ਦੇ ਘਰਾਂ ਦੀ ਮਿੱਟੀ ਰਾਜਧਾਨੀ ਦਿੱਲੀ ਵਿਖੇ ਨੈਸ਼ਨਲ ਵਾਰ ਮੈਮੋਰੀਅਲ ਦੇ ਨੇੜੇ ਅੰਮ੍ਰਿਤ ਬਗੀਚੀ ਵਿਖੇ ਪੁੱਜੇਗੀ। 

ਇਹ ਅੰਮ੍ਰਿਤ ਬਗੀਚੀ ਸੁਤੰਤਰਤਾ, ਏਕਤਾ ਤੇ ਅਖੰਡਤਾ ਵਿੱਚ ਯੋਗਦਾਨ ਪਾਉਣ ਵਾਲੇ ਨਾਇਕਾਂ ਨੂੰ ਸਮਰਪਿਤ ਹੋਵੇਗੀ ਅਤੇ ਇੱਥੇ ਅੰਮ੍ਰਿਤ ਮਹਾਂਉਤਸਵ ਸਮਾਰਕ ਬਣੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਬੀ.ਡੀ.ਪੀ.ਓ ਭੁੱਨਰਹੇੜੀ ਮਨਦੀਪ ਸਿੰਘ, ਬੀ.ਡੀ.ਪੀ.ਓ. ਸਨੌਰ ਮੋਹਿੰਦਰਜੀਤ ਸਿੰਘ ਤੇ ਬੀ.ਡੀ.ਪੀ.ਓ. ਪਟਿਆਲਾ ਸੁਖਵਿੰਦਰ ਸਿੰਘ ਨੇ ਰੌਣੀ ਜੋਗੀਆਂ, ਮਿੱਠੂਮਾਜਰਾ, ਕਸਬਾ ਰੁੜਕੀ, ਸਮਸ਼ਪੁਰ, ਮੁਰਾਦਪੁਰ, ਕੌਲੀ, ਮਲਕਪੁਰ ਜੱਟਾਂ, ਕਾਠਗੜ੍ਹ ਛੰਨਾ, ਮਹਿਮੂਦਪੁਰ ਜੱਟਾਂ, ਦੌਣ ਕਲਾਂ ਤੇ ਬੱਤਾ ਆਦਿ ਪਿੰਡਾਂ ਵਿੱਚ 'ਮੇਰੀ ਮਿੱਟੀ ਮੇਰਾ ਦੇਸ਼' ਤਹਿਤ ਸਮਾਗਮ ਕਰਵਾਏ ਗਏ। 

ਇਸ ਮੌਕੇ ਬੂਟੇ ਵੀ ਲਗਾਏ ਗਏ ਅਤੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸੇ ਦੌਰਾਨ ਅੱਜ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡਾਂ ਸਮੇਤ ਅਜ਼ਾਦੀ ਘੁਲਾਟੀਆਂ, ਫ਼ੌਜ ਦੀਆਂ ਤਿੰਨੋਂ ਸੈਨਾਵਾਂ, ਪੁਲਿਸ ਜਾਂ ਅਰਧ ਸੁਰੱਖਿਆ ਬਲਾਂ ਦੇ ਸ਼ਹੀਦਾਂ ਦੇ ਘਰਾਂ ਦੀ ਮਿੱਟੀ ਨੂੰ ਨਮਨ ਕਰਕੇ ਇਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।

ਇਸੇ ਤਹਿਤ ਪਿੰਡਾਂ ਵਿੱਚ ਮਿੱਟੀ, ਛੱਪੜਾਂ ਤੇ ਪਾਣੀ ਨੂੰ ਬਚਾਉਣ ਤੇ ਇਸਦੀ ਸੰਭਾਲ ਦੇ ਮਕਸਦ ਨਾਲ ਆਪਣੇ ਦੇਸ਼ ਲਈ ਜਾਨਾਂ ਵਾਰਨ ਵਾਲਿਆਂ ਜਾਂ ਆਜ਼ਾਦੀ ਘੁਲਾਟੀਆਂ ਦੇ ਨਾਮ ਉਤੇ ਸਮਾਰਕ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕ ਆਪਣੇ ਦੇਸ਼ ਦੀ ਮਿੱਟੀ ਹੱਥ ਵਿੱਚ ਲੈਕੇ ਸਹੁੰ ਖਾਂਦੇ ਹੋਏ ਆਪਣੀ ਸੈਲਫੀ ਵੀ ਯੁਵਾ ਡਾਟ ਜੀਓਵੀ ਡਾਟ ਇਨ ਉਪਰ ਅਪਲੋਡ ਕਰ ਸਕਦੇ ਹਨ।

 

Tags: Azadi Ka Amrit Mahotsav , 75th Anniversary of Indian Independence , 75th years of Independence , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD