Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ 37500 ਰੁਪਏ ਦੀ ਨਕਦੀ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 13 Aug 2023

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ।

ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਅਸ਼ਮਪ੍ਰੀਤ ਸਿੰਘ ਵਾਸੀ ਨੂਰਦੀ, ਤਰਨ ਤਾਰਨ, ਪਰਦੀਪ ਸਿੰਘ ਅਤੇ ਸੁਖਮਨ ਦੋਵੇਂ ਵਾਸੀ ਸ਼ੇਰੋਂ, ਸਰਹਾਲੀ (ਤਰਨ ਤਾਰਨ) ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ ਤੋਂ ਇਲਾਵਾ 37500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਦੀ ਠੋਸ ਜਾਣਕਾਰੀ ਮਿਲਣ ਉਪਰੰਤ ਤਰਨ ਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਸਨ।

ਹੋਰ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ, ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਚੈਕ ਗਣਰਾਜ ਵਿੱਚ ਬੈਠਾ ਜੈਸਲ, ਮਾਡਿਊਲ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਦਹਿਸ਼ਤੀ ਗਤੀਵਿਧੀਆਂ ਅਤੇ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਸਬੰਧੀ ਫੋਨ 'ਤੇ ਨਿਰਦੇਸ਼ ਦਿੰਦਾ ਸੀ।

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਵੱਲੋਂ ਅੱਤਵਾਦ ਫੰਡਿੰਗ ਦੇ ਤੌਰ 'ਤੇ ਹਥਿਆਰਾਂ ਅਤੇ ਪੈਸਿਆਂ ਦੀਆਂ ਕੁਝ ਖੇਪਾਂ ਵੀ ਪ੍ਰਾਪਤ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਗੁਰਦੇਵ ਜੈਸਲ ਦੇ ਨਿਰਦੇਸ਼ਾਂ 'ਤੇ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਸਬੰਧੀ  ਥਾਣਾ ਸਰਹਾਲੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 384, 385,386, 387, 115 ਅਤੇ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 27 (7), ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾਵਾਂ 13, 16, 17, 18, 18-ਬੀ, 20 ਅਤੇ 40, ਐਨ.ਡੀ.ਪੀ.ਐਸ. ਐਕਟ ਦੀ ਧਾਰਾਵਾਂ 21 ਅਤੇ 29 ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਐਫ.ਆਈ.ਆਰ. ਨੰ. 119 ਮਿਤੀ 12.08.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਗੁਰਦੇਵ ਜੈਸਲ ਕੌਣ ਹੈ?

ਗੈਂਗਸਟਰ ਤੋਂ ਅੱਤਵਾਦੀ ਬਣੇ ਕੈਨੇਡਾ ਅਧਾਰਤ ਲਖਬੀਰ ਸਿੰਘ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਕਰੀਬੀ ਸਾਥੀ ਗੁਰਦੇਵ ਸਿੰਘ ਉਰਫ ਜੈਸਲ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ 'ਤੇ ਦਸੰਬਰ 2022 ਵਿੱਚ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਉਹ 2022 ਵਿੱਚ ਦੁਬਈ ਭੱਜ ਗਿਆ, ਜਿਸ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਉਥੋਂ ਯੂਰਪ ਚਲਾ ਗਿਆ। 

ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦੀ ਮਦਦ ਕਰਦਾ ਰਿਹਾ ਹੈ। ਕਾਊਂਟਰ ਇੰਟੈਲੀਜੈਂਸ ਰਿਪੋਰਟਾਂ ਦੇ ਅਨੁਸਾਰ ਜਦੋਂ ਗੁਰਦੇਵ ਜੈਸਲ ਪਹਿਲਾਂ ਭਾਰਤ ਵਿੱਚ ਸੀ ਤਾਂ ਉਸਨੇ ਲਖਬੀਰ ਲੰਡਾ ਦੇ ਕਹਿਣ 'ਤੇ ਹਥਿਆਰਾਂ, ਆਈਈਡੀਜ਼, ਏਕੇ-47 ਰਾਈਫਲ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਸੀ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD