Sunday, 26 May 2024

 

 

ਖ਼ਾਸ ਖਬਰਾਂ ਕੇਂਦਰ ਦੇ ਸਹਿਯੋਗ ਨਾਲ ਜਲਦੀ ਹੀ ਘੱਗਰ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ : ਪ੍ਰਨੀਤ ਕੌਰ ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਸਭਾਵਾਂ ਕਰਕੇ ਲਾਲਜੀਤ ਭੁੱਲਰ ਲਈ ਮੰਗੇ ਵੋਟ ਜਦੋਂ ਤੱਕ ਕੇਜਰੀਵਾਲ ਜਿੰਦਾ ਹੈ, ਕਿਸੇ ਵਿਚ ਹਿੰਮਤ ਨਹੀਂ ਹੈ ਕਿ ਤੁਹਾਡੇ ਰਾਖਵਾਂਕਰਨ ਨੂੰ ਖਤਮ ਕਰ ਸਕੇ- ਅਰਵਿੰਦ ਕੇਜਰੀਵਾਲ ਭਾਜਪਾ ਅੱਜ ਮੁੱਦਿਆਂ 'ਤੇ ਗੱਲ ਕਿਉਂ ਨਹੀਂ ਕਰ ਰਹੀ : ਸੁਪ੍ਰੀਆ ਸ੍ਰੀਨਾਤੇ ਕਾਂਗਰਸ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਬਾਲੀਵੁੱਡ ਅਦਾਕਾਰਾ ਮਹਿਮਾ ਚੌਧਰੀ ਨੇ ਸੋਹਾਣਾ ਹਸਪਤਾਲ ਦਾ ਦੌਰਾ ਕਰਦੇ ਹੋਏ ਕੈਂਸਰ ਦੇ ਮਰੀਜ਼ਾਂ ਨੂੰ ਮਿਲੇ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ ਕਾਂਗਰਸ ਦੇ ਸੰਯੁਕਤ ਸਕੱਤਰ ਰਵਿੰਦਰ ਸਿੰਘ ਤਿਆਗੀ ਭਾਜਪਾ 'ਚ ਸ਼ਾਮਲ ਤਿਵਾਡ਼ੀ ਦੀ ਚੋਣ ਮੁਹਿੰਮ ਹਫ਼ਡ਼ਾ-ਦਫ਼ਡ਼ੀ ਅਤੇ ਭੰਬਲਭੂਸੇ ਦੀ ਸ਼ਿਕਾਰ : ਰਵਿੰਦਰ ਪਠਾਨੀਆ ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ ਪੰਜਾਬ ਵਿੱਚ ਅਪਰਾਧ ਕਾਬੂ ਤੋਂ ਬਾਹਰ, ਚਿੰਤਾ ਦਾ ਵਿਸ਼ਾ : ਵਿਜੇ ਇੰਦਰ ਸਿੰਗਲਾ ਵਿਜੇ ਇੰਦਰ ਸਿੰਗਲਾ ਨੇ ਜਾਰੀ ਕੀਤਾ ਮੈਨੀਫੈਸਟੋ, ਇਲਾਕੇ ਦੇ ਵਿਕਾਸ ਲਈ ਕੀਤੇ ਕਈ ਵਾਅਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਮੁਹਿੰਮ ਤੇਜ਼ ਕੀਤੀ, ਮੁੱਖ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ ਭਾਜਪਾ ਵੱਲੋਂ ਬਿੱਟੂ ਨੂੰ ਨਕਾਰੇ ਜਾਣ ਤੋਂ ਬਾਅਦ, ਵੜਿੰਗ ਨੂੰ ਆਪਣੇ 'ਦੋਸਤ' ਬਿੱਟੂ ਲਈ ਬੁਰਾ ਲੱਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ "Omjee’s ਸਿਨੇ ਵਰਲਡ ਅਤੇ ਸਰਤਾਜ ਫਿਲਮਜ਼ ਨੇ ਨਵੀਂ ਫਿਲਮ, “ਆਪਣਾ ਅਰਸਤੂ” ਦਾ ਪੱਲਾ ਪੋਸਟਰ ਸਾਂਝਾ ਕੀਤਾ" ਨਵੀਂ ਖੇਡ ਨੀਤੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ, ਪੈਰਿਸ ਓਲੰਪਿਕਸ ਚ ਪੰਜਾਬੀ ਖਿਡਾਰੀ ਚਮਕਣਗੇ: ਮੀਤ ਹੇਅਰ ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ

 

ਸਰਵਜੀਤ ਕੌਰ ਮਾਣੂੰਕੇ ਨੇ ਰੱਖਿਆ ਅਖਾੜਾ ਨਹਿਰ ਦੇ ਨਵੇਂ ਪੁੱਲ ਦਾ ਨੀਂਹ ਪੱਥਰ

ਗਾਲਿਬ ਰੋਡ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਦਾ ਨਿਰਮਾਣ ਵੀ ਟੈਂਡਰ ਮੁੰਕਮਲ ਹੋਣ ਤੇ ਜ਼ਲਦੀ ਹੋਵੇਗਾ ਸ਼ੁਰੂ-ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 14 Aug 2023

ਜਗਰਾਉਂ ਤੋਂ ਰਾਏਕੋਟ ਰੋਡ 'ਤੇ ਅਖਾੜਾ ਨਹਿਰ ਉਪਰ ਨਵਾਂ ਪੁਲ ਬਣਨ ਨਾਲ ਹਲਕੇ ਦੇ ਲੋਕਾਂ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਲੋਕਾਂ ਨੂੰ ਹੁਣ ਪੁਰਾਣੇ ਤੰਗ ਪੁਲ ਉਪਰ ਲੱਗਦੇ ਲੰਮੇ ਜ਼ਾਮ ਵਿੱਚ ਨਹੀਂ ਫਸਣਾ ਪਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਅਖਾੜਾ ਨਹਿਰ ਉਪਰ ਬਣਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। 

ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਐਸ.ਡੀ.ਐਮ.ਜਗਰਾਉਂ ਮਨਜੀਤ ਕੌਰ, ਐਕਸੀਅਨ ਬਿਜਲੀ ਵਿਭਾਗ ਇੰਜ:ਗੁਰਪ੍ਰੀਤਮਹਿੰਦਰ ਸਿੰਘ ਸਿੱਧੂ, ਐਕਸੀਅਨ ਪੀ.ਡਬਲਿਯੂ.ਡੀ.ਇੰਜ:ਪ੍ਰਦੀਪ ਕੁਮਾਰ, ਜਨਰਲ ਮੈਨੇਜਰ ਰੋਡਵੇਜ਼ ਸੁਖਜੀਤ ਿਸੰਘ ਗਰੇਵਾਲ ਵੀ ਮੌਜ਼ੂਦ ਸਨ। ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਮਾਣੂੰਕੇ ਨੇ ਆਖਿਆ ਕਿ ਪੁਰਾਣਾ ਪੁਲ ਕੇਵਲ 15 ਕੁ ਫੁੱਟ ਹੀ ਚੌੜਾ ਹੋਣ ਕਾਰਨ ਵੱਡੇ ਜ਼ਾਮ ਲੱਗ ਜਾਂਦੇ ਸਨ, ਪਰੰਤੂ ਹੁਣ ਨਵਾਂ ਬਣਨ ਵਾਲਾ ਪੁਲ ਲਗਭਗ 60 ਮੀਟਰ ਲੰਮਾਂ ਅਤੇ 40 ਫੁੱਟ ਚੌੜਾ ਬਣੇਗਾ, ਜਿਸ ਉਪਰ 7 ਕਰੋੜ 80 ਲੱਖ ਰੁਪਏ ਦਾ ਖਰਚਾ ਆਵੇਗਾ ਅਤੇ ਇੱਕ ਸਾਲ ਦੇ ਅੰਦਰ ਅੰਦਰ ਪੁਲ ਬਣਾਕੇ ਲੋਕਾਂ ਲਈ ਚਾਲੂ ਕਰ ਦਿੱਤਾ ਜਾਵੇਗਾ। 

ਬੀਬੀ ਮਾਣੂੰਕੇ ਨੇ ਆਖਿਆ ਕਿ ਇਸ ਪੁੱਲ ਤੋਂ ਪਹਿਲਾਂ ਪਿੰਡ ਮਲਕ ਤੋਂ ਬੋਦਲਵਾਲਾ ਰਸਤੇ ਉਪਰ ਪੈਂਦੀ ਡਰੇਨ ਦੇ ਪੁਲ ਦਾ ਨਿਰਮਾਣ ਵੀ ਸ਼ੁਰੂ ਕਰਵਾਇਆ ਗਿਆ ਹੈ ਅਤੇ ਹਲਕੇ ਦੇ ਬਾਕੀ ਰਹਿੰਦੇ ਪੁਲ ਵੀ ਜ਼ਲਦੀ ਬਣਾਏ ਜਾਣਗੇ। ਵਿਧਾਇਕਾ ਨੇ ਕਿਹਾ ਕਿ ਹਲਕੇ ਅੰਦਰ ਬਹੁਤ ਸਾਰੀਆਂ ਸੜਕਾਂ ਟੁੱਟ ਚੁੱਕੀਆਂ ਹਨ, ਜਿੰਨਾਂ ਦੇ ਨਿਰਮਾਣ ਲਈ ਉਹਨਾਂ ਵੱਲੋਂ ਹਲਕੇ ਦੀਆਂ ਰਿਪੇਅਰ ਕਰਨ ਵਾਲੀਆਂ ਅਤੇ 10 ਫੁੱਟ ਤੋਂ 18 ਫੁੱਟ ਤੱਕ ਚੌੜੀਆਂ ਕੀਤੀਆਂ ਜਾਣ ਵਾਲੀਆਂ ਸੜਕਾਂ ਸਬੰਧੀ ਪ੍ਰਪੋਜ਼ਲ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੀ ਗਈ ਹੈ, ਜਿਨ੍ਹਾਂ ਦੀ ਲਗਭਗ ਪ੍ਰਵਾਨਗੀ ਵੀ ਹੋ ਚੁੱਕੀ ਹੈ ਅਤੇ ਫੰਡ ਜਾਰੀ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। 

ਉਹਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਅਤੇ ਲੁਧਿਆਣਾ-ਫਿਰੋਜ਼ਪੁਰ ਰੋਡ ਤੋਂ ਗਾਲਿਬ-ਕੋਕਰੀ ਰੋਡ ਲੁਧਿਆਣਾ ਜ਼ਿਲ੍ਹੇ ਦੀ ਹੱਦ ਤੱਕ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਹੋ ਚੁੱਕੀ ਹੈ ਅਤੇ ਟੈਂਡਰਾਂ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਟੈਂਡਰਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਜ਼ਲਦੀ ਹੀ ਇਹਨਾਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਜਗਰਾਉਂ ਸ਼ਹਿਰ ਦੇ ਕਮਲ ਚੌਂਕ ਅਤੇ ਪੁਰਾਣੀ ਦਾਣਾ ਮੰਡੀ ਵਿੱਚ ਖੜਦੇ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਵੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਪੂਰੇ ਇਲਾਕੇ ਅੰਦਰ ਘੱਟ ਵੋਲਟੇਜ਼ ਦੀ ਸਮੱਸਿਆ ਹੱਲ ਕਰਨ ਲਈ ਗਿੱਦੜਵਿੰਡੀ ਤੋਂ ਇਲਾਵਾ ਪਿੰਡ ਕਾਉਂਕੇ ਕਲਾਂ ਅਤੇ ਭੰਮੀਪੁਰਾ ਵਿਖੇ ਵੀ ਨਵੇਂ 66 ਕੇਵੀ ਗਰਿੱਡ ਬਣਾਏ ਜਾਣਗੇ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਓ.ਪੀ.ਡਬਲਿਯੂ.ਡੀ. ਇੰਜ:ਸਹਿਜਪ੍ਰੀਤ ਸਿੰਘ ਮਾਂਗਟ, ਇੰਜ:ਕਰਮਜੀਤ ਸਿੰਘ ਕਮਾਲਪੁਰਾ ਜੇਈ, ਇੰਜ:ਜਸਕਿਰਨ ਕੌਰ ਪੰਨੂ ਜੇਈ, ਇੰਜ:ਵੀਰਪਾਲ ਕੌਰ ਜੇਈ, ਸਾਬਕਾ ਕੌਸਲਰ ਕੁਲਵਿੰਦਰ ਸਿੰਘ ਕਾਲਾ, ਟਰੱਕ ਯੂਨੀਅਨ ਜਗਰਾਉਂ ਦੇ ਪ੍ਰਧਾਨ ਦਵਿੰਦਰ ਸਿੰਘ ਰਾਜਨ ਗਿੱਲ, ਕਮਲਜੀਤ ਸਿੰਘ ਕਮਾਲਪੁਰਾ, ਗੋਪੀ ਸ਼ਰਮਾਂ, ਕਰਮਜੀਤ ਸਿੰਘ ਡੱਲਾ, ਸੁਰਿੰਦਰ ਸਿੰਘ ਅਖਾੜਾ, ਸਾਬਕਾ ਸਰਪੰਚ ਸੇਵਾ ਸਿੰਘ ਚੀਮਾਂ, ਨੰਬਰਦਾਰ ਹਰਦੀਪ ਸਿੰਘ ਚੀਮਾਂ, ਜਗਰੂਪ ਸਿੰਘ ਧਾਲੀਵਾਲ, ਅਮਰਦੀਪ ਸਿੰਘ ਟੂਰੇ, ਨਿਰਭੈ ਸਿੰਘ ਕਮਾਲਪੁਰਾ, ਛਿੰਦਰਪਾਲ ਸਿੰਘ ਮੀਨੀਆਂ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਲਖਵੀਰ ਸਿੰਘ ਲੱਖਾ, ਗੋਪਾਲ ਸਿੰਘ ਕਮਾਲਪੁਰਾ, ਡਾ.ਮਨਦੀਪ ਸਿੰਘ ਸਰਾਂ, ਕਰਤਾਰ ਸਿੰਘ ਸਵੱਦੀ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਜੀਵਨ ਸਿੰਘ ਦੇਹੜਕਾ, ਮਿੰਟੂ ਮਾਣੂੰਕੇ, ਹਰਪ੍ਰੀਤ ਸਿੰਘ ਮਾਣੂੰਕੇ, ਪਰਮਿੰਦਰ ਸਿੰਘ ਹਠੂਰ, ਗੁਰਪ੍ਰੀਤ ਸਿੰਘ ਡਾਂਗੀਆਂ, ਸੁਖਦੇਵ ਸਿੰਘ ਕਾਉਂਕੇ, ਤਰਸੇਮ ਸਿੰਘ ਹਠੂਰ, ਕਾਕਾ ਬੱਸੂਵਾਲ, ਗੁਰਦੇਵ ਸਿੰਘ ਚਕਰ, ਜਗਦੇਵ ਸਿੰਘ ਅਖਾੜਾ, ਸੋਨੀ ਕਾਉਂਕੇ, ਡਾ.ਜਸਵਿੰਦਰ ਸਿੰਘ ਲੋਪੋ, ਡਾ.ਦਰਸ਼ਨ ਸਿੰਘ ਮਧੇਪੁਰ, ਸਰਪੰਚ ਗੁਰਬਚਨ ਸਿੰਘ ਮਲਸ਼ੀਹਾਂ, ਡਾ.ਜਗਦੇਵ ਸਿੰਘ ਗਿੱਦੜਵਿੰਡੀ, ਦੇਸਾ ਬਾਘੀਆਂ, ਮਨਦੀਪ ਸਿੰਘ ਮੀਰਪੁਰ ਹਾਂਸ, ਡਾ.ਹਰਪ੍ਰੀਤ ਸਿੰਘ ਭੰਮੀਪੁਰਾ, ਮਨਜੀਤ ਸਿੰਘ ਦਿਉਲ, ਰਣਜੀਤ ਸਿੰਘ ਚੀਮਨਾਂ, ਗੁਰਦੀਪ ਸਿੰਘ ਕਮਾਲਪੁਰਾ, ਜਗਦੀਪ ਸਿੰਘ ਸ਼ੇਰੇਵਾਲ, ਇੰਦਰਜੀਤ ਸਿੰਘ ਲੰਮੇ, ਕਾਕਾ ਕੋਠੇ ਅੱਠ ਚੱਕ, ਹਰਜਿੰਦਰ ਸਿੰਘ ਢਿੱਲੋਂ, ਮਨਦੀਪ ਸਿੰਘ ਬਾਸੀ, ਸ਼ਮਸ਼ੇਰ ਸਿੰਘ ਹੰਸਰਾ, ਪਾਲੀ ਡੱਲਾ, ਜਗਤਾਰ ਸਿੰਘ ਫੌਜੀ ਰਾਮਗੜ੍ਹ, ਲੱਖੀ ਮਾਣੂੰਕੇ, ਜੁਗਰਾਜ ਸਿੰਘ ਲਾਡੀ, ਰਣਜੀਤ ਕੌਰ ਲੱਖਾ, ਹਰਜਿੰਦਰ ਕੌਰ ਲੱਖਾ, ਸਰੋਜ ਮਧੇਪੁਰ, ਸੁੱਖਾ ਬਾਠ ਚਕਰ, ਰਾਜਾ ਚਕਰ, ਹਰਦੀਪ ਸਿੰਘ ਚਕਰ, ਸਨੀ ਬੱਤਰਾ, ਸੁਭਾਸ਼ ਕੁਮਾਰ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD