Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਭੁਮਾਰਸੀ ਬੁਲੰਦ ਦੀ ਕੀਤੀ ਅਚਨਚੇਤ ਚੈਕਿੰਗ

ਆਮ ਆਦਮੀ ਕਲੀਨਿਕਾਂ ਦਾ ਆਮ ਲੋਕਾਂ ਨੂੰ ਹੋ ਰਿਹਾ ਵੱਡਾ ਫਾਇਦਾ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 14 Aug 2023

Last updated on: Aug 14, 2023, 00:00 IST

ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਤੇ ਇਹ ਸੇਵਾਵਾਂ ਜਿਲੇ ਦੇ ਸਾਰੇ ਸਿਹਤ ਸੈਂਟਰਾਂ ਉੱਪਰ ਮੁਫ਼ਤ ਉਪਲਬਧ ਕਰਵਾਈਆ ਜਾ ਰਹੀਆਂ ਹਨ ਇਨਾਂ ਸਿਹਤ ਸੇਵਾਵਾਂ ਨੂੰ ਹੋਰ ਚੁਸਤ ਦਰੁਸਤ 

ਕਰਨ ਅਤੇ ਇਨ੍ਹਾਂ  ਵਿੱਚ ਹੋਰ ਵਾਧਾ ਕਰਨ ਦੇ ਮੰਤਵ ਨਾਲ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਵੀ ਸਥਾਪਿਤ ਕੀਤੇ ਗਏ ਹਨ। 

ਪਿੰਡ ਭੂਮਾਰਸੀ ਬੁਲੰਦ ਵਿਖੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕਰਨ ਲਈ ਪਹੁੰਚੇ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਪ੍ਰੈੱਸ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 19 ਆਮ ਆਦਮੀ ਕਲੀਨਿਕ ਚਲ ਰਹੇ ਹਨ, ਇਹਨਾਂ ਕਲੀਨਕਾਂ ਤੇ ਹੁਣ ਤੱਕ 146988 ਮਰੀਜਾਂ ਨੇ ਲਾਭ ਲਿਆ ਅਤੇ 19999 ਲੈਬਾਰਟਰੀ ਟੈਸਟ ਕੀਤੇ ਗਏ । ਡਾ ਦਵਿੰਦਰਜੀਤ ਕੌਰ ਨੇ ਸਰਕਾਰ ਦੀ ਇਸ ਸਕੀਮ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਲੋਕ ਇਸ ਦਾ ਭਰਪੂਰ ਫਾਇਦਾ ਉਠਾ ਰਹੇ ਹਨ।

ਉਹਨਾਂ ਭੁਮਾਰਸੀ ਬੁਲੰਦ ਵਿਖੇ ਆਮ ਆਦਮੀ ਕਲੀਨਿਕ ਵਿੱਚ ਤਾਇਨਾਤ  ਸਮੂਹ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਅਤੇ ਸੰਸਥਾ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ।ਉਨ੍ਹਾਂ ਸੰਸਥਾ ਵਿਚੋਂ ਆਮ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਡੂੰਘਾਈ ਵਿੱਚ ਪੁੱਛ ਗਿੱਛ ਕੀਤੀ ਤੇ ਇਸ ਸਬੰਧੀ ਉਹਨਾਂ ਦਾ ਰਿਕਾਰਡ ਵੀ ਦੇਖਿਆ ਗਿਆ। 

ਉਹਨਾਂ ਵੈਕਸੀਨੇਸ਼ਨ ਸਟੋਰ, ਆਈ. ਐਲ.ਆਰ, ਡੀਪ ਫਰੀਜ਼ਰ ਦਾ ਤਾਪਮਾਨ ਚੈੱਕ ਕੀਤਾ ਅਤੇ ਸਬੰਧਤ ਸਟਾਫ ਨੂੰ ਇਸ ਦਾ ਤਾਪਮਾਨ ਹਰ ਰੋਜ਼ ਚੈੱਕ ਕਰਨ ਅਤੇ ਰਿਕਾਰਡ ਮੇਨਟੇਨ ਕਰਨ ਦੀ ਹਦਾਇਤ ਵੀ ਕੀਤੀ ।ਇਸ ਮੌਕੇ ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾ ਨੂੰ ਲੋੜੀਦੀਆਂ ਸਿਹਤ ਸੇਵਾਵਾਂ ਮੁਹੱਇਆ ਕਰਾਉਣ ਵਿਚ ਕੋਈ ਕੁਤਾਹੀ ਨਾ ਵਰਤਣ ਤੇ ਸਾਰੇ ਮਰੀਜਾਂ ਨਾਲ ਚੰਗਾ ਵਿਵਹਾਰ ਕਰਨ । 

ਉਹਨਾਂ ਸਮੂਹ ਸਟਾਫ ਨੂੰ ਸਮੇਂ ਦਾ ਪਾਬੰਧ ਰਹਿਣ ਦੀ ਵੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਤੇ ਡਾ ਗੁਰਪ੍ਰੀਤ ਸਿੰਘ , ਜਗਜੀਤ ਸਿੰਘ ,ਦਾਰਪਾਲ, ਬਲਵਿੰਦਰ ਕੌਰ ਆਦਿ ਕਰਮਚਾਰੀ ਮੌਜੂਦ ਸਨ ।

 

Tags: Health , Dr. Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD