Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ- ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਉਤੇ ਸਾਧਿਆ ਤਿੱਖਾ ਨਿਸ਼ਾਨਾ

ਮਨਪ੍ਰੀਤ ਬਾਦਲ ਦੇ ਗਲਤ ਫੈਸਲੇ ਕਾਰਨ ਸਰਕਾਰੀ ਖਜ਼ਾਨੇ ਨੂੰ 60 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਧੂਰੀ (ਸੰਗਰੂਰ) , 14 Aug 2023

Last updated on: Aug 14, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ਵਿਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ। ਅੱਜ ਇੱਥੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੀ ਤਕਰੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। 

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਅਸਲ ਵਿਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। 

ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ। ” ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਨੇਤਾ ਨੇ ਸੱਤਾ ਵਿਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਜਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। 

ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਅਤੇ ਹਰ ਵੇਲੇ ਖਜ਼ਾਨਾ ਖਾਲੀ ਦਾ ਰਾਗ ਅਲਾਪਦੇ ਰਹਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨਾਂਹ-ਪੱਖੀ ਸੋਚ ਦੇ ਸ਼ਿਕਾਰ ਹਨ ਜਿਸ ਕਰਕੇ ਵਿਕਾਸ ਦੇ ਪੱਖੋਂ ਸੂਬਾ ਪੱਛੜ ਗਿਆ। 

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਮਹਿਲਾਂ ਜਾਂ ਬੰਗਲਿਆਂ ਵਿਚ ਰਹਿਣ ਵਾਲੇ ਨੇਤਾਵਾਂ ਨੂੰ ਸਿਆਸੀ ਪਿੜ ਤੋਂ ਬਾਹਰ ਕਰ ਦਿੱਤਾ ਜੋ ‘ਕਾਕਾ ਜੀ’ ਤੇ ‘ਬੀਬਾ ਜੀ’ ਕਰਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਲੀਡਰ ਕਦੇ ਵੀ ਲੋਕਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੀਡਰ ਇਨ੍ਹਾਂ ਦੇ ਨਿੱਜੀ ਹਿੱਤ ਪੂਰਨ ਵਾਲਿਆਂ ਦੇ ਹੱਕ ਵਿਚ ਖੜ੍ਹਦੇ ਰਹੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੈਂਕੜਬਾਜ਼ ਵਿਰੋਧੀ ਧਿਰ ਨੂੰ ਰੱਦ ਕਰਕੇ ਬਾਹਰ ਦਾ ਰਸਤਾ ਵਿਖਾਇਆ। 

ਉਨ੍ਹਾਂ ਕਿਹਾ ਕਿ ਹਾਰ ਕਾਰਨ ਨਿਰਾਸ਼ਾ ਵਿੱਚ ਡੁੱਬੇ ਨੇਤਾ ਸੂਬਾ ਸਰਕਾਰ ਖਿਲਾਫ਼ ਨਿਰਆਧਾਰ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਲੋਕ ਸਬਕ ਸਿਖਾਉਣਗੇ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿਉਂਕਿ ਉਹ ਲੋਕਾਂ ਦੀ ਸਾਰ ਲੈਣ ਲਈ ਅਕਸਰ ਸੂਬੇ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ, “ਜਿੰਨੇ ਦੌਰੇ ਮੈਂ ਡੇਢ ਸਾਲ ਵਿਚ ਪੰਜਾਬ ਦੇ ਕੀਤੇ ਹਨ, ਓਨੇ ਦੌਰੇ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੇ ਪਿਛਲ਼ੇ 15 ਸਾਲਾਂ ਵਿਚ ਨਹੀਂ ਕੀਤੇ।” 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਕਰਦੇ ਜਦਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੋਇਆ ਹੈ। 

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD