Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਰੂਪਨਗਰ ਪੁਲਿਸ ਨੇ 11 ਪਿਸਟਲ ਬ੍ਰਾਮਦ ਕੀਤੇ

ਅਜਾਦੀ ਦਿਵਸ-2023 ਦੌਰਾਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕਦਾ ਸੀ: ਐਸ.ਐਸ.ਪੀ ਰੂਪਨਗਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 14 Aug 2023

ਰੂਪਨਗਰ ਪੁਲਿਸ ਨੇ ਨਜਾਇਜ਼ ਹਥਿਆਰਾਂ ਦੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕਰਦੇ ਹੋਏ, ਨਜਾਇਜ਼ ਹਥਿਆਰਾਂ ਦੀ ਬਹੁਤ ਵੱਡੀ ਖੇਪ, ਜਿਸ ਵਿੱਚ 11 ਪਿਸਟਲ .32 ਬੋਰ ਸਮੇਤ ਮੈਗਜ਼ੀਨ ਅਤੇ 37 ਜਿੰਦਾ ਰੌਂਦ ਬ੍ਰਾਮਦ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਹਨਾਂ ਹਥਿਆਰਾਂ ਨਾਲ ਅਜਾਦੀ ਦਿਵਸ-2023 ਦੌਰਾਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਰੋਕਣ ਵਿੱਚ ਬਹੁਤ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਅੰਤਰਰਾਜੀ ਅਸਲਾ ਤਸਕਰਾਂ ਦੀ ਸਪਲਾਈ ਚੇਨ ਨੂੰ ਤੋੜਿਆ ਗਿਆ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੇਕਟਿਵ) ਡਾ. ਨਵਨੀਤ ਸਿੰਘ ਮਾਹਲ, ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ ਮਨਵੀਰ ਸਿੰਘ ਬਾਜਵਾ, ਦੀ ਅਗਵਾਈ ਹੇਠ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਵੱਲੋਂ ਮੱਧ ਪ੍ਰਦੇਸ਼ ਵਿੱਚੋਂ ਤੱਸਕਰੀ ਕੀਤੇ ਜਾ ਰਹੇ ਨਜਾਇਜ ਹਥਿਆਰਾਂ ਦੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕਰਦੇ ਹੋਏ ਹਥਿਆਰ ਬ੍ਰਾਮਦ ਕੀਤੇ ਗਏ ਹਨ। 

ਇਸ ਵੱਡੀ ਹਥਿਆਰਾਂ ਦੇ ਖੇਪ ਦੀ ਬ੍ਰਾਮਦੀ ਉਪਰੰਤ ਇਸ ਗੈਰ ਕਾਨੂੰਨੀ ਵਪਾਰ ਵਿਚ ਸ਼ਾਮਲ ਹੋਰ ਦੋਸ਼ੀਆਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਤਾਂ ਜੋ ਗੈਰ ਸਮਾਜੀ ਤੱਤਾਂ ਅਤੇ ਅਪਰਾਧਕ ਪਿਛੋਕੜ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ 30 ਮਾਰਚ 2023 ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਮਲਕੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਬਡਾਲਾ ਗ੍ਰੰਥੀਆ ਥਾਣਾ ਸੇਖਵਾਂ ਦੂਜਾ ਪੜਾ ਪਿੰਡ ਝਾੜੀਆ ਵਾਲਾ ਕਾਹਨੂੰਵਾਨ ਰੋਡ ਬਟਾਲਾ, ਹਾਲ ਵਾਸੀ ਹਰਕ੍ਰਿਸ਼ਨ ਕਲੌਨੀ, ਬਡਾਲਾ ਰੋਡ ਖਰੜ ਥਾਣਾ ਸਿਟੀ ਖਰੜ, ਜਿਲ੍ਹਾ ਐਸ.ਏ.ਐਸ ਨਗਰ ਨੂੰ 05 ਪਿਸਤੌਲ ਦੇਸੀ ਸਮੇਤ 20 ਜਿੰਦਾ ਰੋਂਦਾਂ ਦੇ ਗ੍ਰਿਫਤਾਰ ਕਰਕੇ ਮੁਕੱਦਮਾ ਥਾਣਾ ਸਿੰਘ ਭਗਵੰਤਪੁਰ ਦਰਜ ਰਜਿਸਟਰ ਕੀਤਾ ਗਿਆ ਸੀ। 

ਦੋਸ਼ੀ ਮਲਕੀਤ ਸਿੰਘ ਉਰਫ ਬਿੱਲਾ ਪਾਸੋਂ ਬ੍ਰਾਮਦ 05 ਹਥਿਆਰਾਂ ਦੇ ਪਿਛੋਕੜ ਸਬੰਧੀ ਤਫਤੀਸ਼ ਕਰਦੇ ਹੋਏ, (ਏ-ਸ਼੍ਰੇਣੀ) ਗੈਂਗਸਟਰ ਦੋਸ਼ੀ ਬੂਟਾ ਖਾਨ ਉਰਫ ਬੰਗਾ ਖਾਨ ਵਾਸੀ ਪਿੰਡ ਤਖਰ ਥਾਣਾ ਸੰਦੌੜ ਜਿਲ੍ਹਾ ਮਲੇਰਕੋਟਲਾ ਨੂੰ ਦੋਸ਼ੀ ਨਾਮਜਦ ਕਰਕੇ, ਮਿਤੀ 09 ਅਗਸਤ, 2023 ਨੂੰ ਜਿਲ੍ਹਾ ਜੇਲ੍ਹ ਹੁਸ਼ਿਆਰਪੁਰ ਤੋਂ ਪ੍ਰੋਡਕਸ਼ਨ ਵਾਰੰਟ ਉਤੇ ਲਿਆਦਾ ਗਿਆ ਸੀ। 

ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ ਉਰਫ ਬਿੱਲਾ ਪਾਸੋਂ ਮੁਕੱਦਮਾ ਉਕਤ ਸਬੰਧੀ ਪੁੱਛਗਿੱਛ ਕਰਦੇ ਹੋਏ ਅਤੇ ਬੈਕਵਰਡ ਲਿੰਕ ਨੂੰ ਟਰੈਕ ਕਰਦੇ ਹੋਏ 12 ਅਗਸਤ, 2023 ਨੂੰ ਦੋਸ਼ੀ ਬੂਟਾ ਖਾਨ ਵੱਲੋਂ ਦਿੱਤੀ ਨਿਸ਼ਾਨਦੇਹੀ ਦੇ ਆਧਾਰ ਤੇ ਇੰਚਾਰਜ ਸੀ.ਆਈ.ਏ ਰੂਪਨਗਰ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਪਿੰਡ ਘੇਗਾਂਵ ਥਾਣਾ ਵਰਲਾ ਜਿਲ੍ਹਾ ਬਡਵਾਨੀ ਮੱਧ ਪ੍ਰਦੇਸ਼ ਦੇ ਘਣੇ ਜੰਗਲਾਂ ਵਿੱਚ ਕੀਤੇ ਤਲਾਸ਼ੀ ਅਭਿਆਨ ਦੌਰਾਨ ਅੰਤਰਰਾਜੀ ਅਸਲਾ ਸਪਲਾਇਰ ਦੀਪਕ ਵਾਸੀ ਪਿੰਡ ਓਮਰਟੀ ਥਾਣਾ ਵਰਲਾ ਜਿਲ੍ਹਾ ਬਡਵਾਨੀ ਮੱਧ ਪ੍ਰਦੇਸ਼ ਵੱਲੋਂ ਘਣੇ ਜੰਗਲ ਵਿੱਚ ਬਣਾਈ ਝੁੱਗੀ ਦੇ ਨਜ਼ਦੀਕ ਤੋਂ ਇਕ ਪਲਾਸਟਿਕ ਦੇ ਥੈਲੇ ਵਿੱਚੋਂ 11 ਪਿਸਟਲ, .32 ਬੋਰ ਸਮੇਤ ਮੈਗਜ਼ੀਨ ਅਤੇ 37 ਜਿੰਦਾ ਰੌਂਦ ਝਾਂਸਦ ਕੀਤੇ ਹਨ।

ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਦੋਸ਼ੀ ਦੀਪਕ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਮੱਧ ਪ੍ਰਦੇਸ਼ ਵਿਖੇ ਛਾਪੇਮਾਰੀ ਕਰ ਰਹੀਆਂ ਹਨ। ਜਿਸ ਦੀ ਗ੍ਰਿਫਤਾਰੀ ਉਪਰੰਤ ਹੋਰ ਵੀ ਕਈ ਅਹਿਮ ਇੰਕਸਾਫ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD