Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਕਲੀਨਿਕ ਦਾ ਵਾੜਾ ਭਾਈਕਾ ਵਿਖੇ ਹੋਇਆ ਲੋਕ ਅਰਪਣ

Punjab Admin, Faridkot, Aam Aadmi Clinic

Web Admin

Web Admin

5 Dariya News

ਫਰੀਦਕੋਟ (ਵਾੜਾ ਭਾਈਕਾ) , 14 Aug 2023

Last updated on: Aug 14, 2023, 00:00 IST

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਪਿੰਡ ਪੱਧਰ ਤੱਕ ਲੋਕਾਂ ਨੂੰ ਉੱਚ ਪਾਏ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਹਿੱਤ ਸਿਹਤ ਬਲਾਕ ਬਾਜਾਖਾਨਾ ਅਧੀਨ ਪੈਂਦੇ ਪਿੰਡ ਵਾੜਾ ਭਾਈਕਾ ਵਿਖੇ ਅੱਜ ਆਮ ਆਦਮੀ ਕਲੀਨਿਕ ਦਾ ਲੋਕ ਅਰਪਣ ਜੈਤੋ ਦੇ ਸਬ ਡਵੀਜ਼ਨਲ ਮੈਜਿਸਟ੍ਰੇਟ ਡਾ. ਨਿਰਮਲ ਓਸੇਪੱਚਨ ਅਤੇ ਮਾਰਕਿਟ ਕਮੇਟੀ ਜੈਤੋ ਦੇ ਚੇਅਰਮੈਨ ਸ਼੍ਰੀ ਲਛਮਣ ਸ਼ਰਮਾ ਦੁਆਰਾ ਸਿਵਲ ਸਰਜਨ ਫ਼ਰੀਦਕੋਟ ਡਾ. ਅਨਿਲ ਗੋਇਲ, ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ. ਹਰਿੰਦਰ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਧਰਮਜੀਤ ਸਿੰਘ ਰਾਮੇਆਣਾ ਜੀ ਦੀ ਮੌਜੂਦਗੀ ਵਿੱਚ ਕੀਤਾ ਗਿਆ ।

ਇੱਸ ਮੌਕੇ ਚੇਅਰਮੈਨ ਲਛਮਣ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਉੱਚ ਪੱਧਰੀ ਸੇਵਾਵਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਤਕਨੀਕੀ ਸਹੁਲਤਾਂ ਨਾਲ ਲੈਸ 76 ਆਮ ਆਦਮੀ ਕਲੀਨਿਕ ਅੱਜ ਪੰਜਾਬ ਭਰ ਵਿੱਚ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵਲੋਂ ਡਿਜੀਟਲ ਢੰਗ ਨਾਲ ਲੋਕ ਅਰਪਣ ਕੀਤੇ ਗਏ ਹਨ ।

ਸਿਵਲ ਸਰਜਨ ਫ਼ਰੀਦਕੋਟ ਡਾ. ਅਨਿਲ ਗੋਇਲ ਨੇ ਇਸ ਮੌਕੇ ਦੱਸਿਆ ਕਿ ਅੱਜ ਦੇ ਸ਼ੁਰੂ ਹੋਏ ਕਲੀਨਿਕਾਂ ਨੂੰ ਮਿਲਾਕੇ ਪੰਜਾਬ ਭਰ ਵਿੱਚ ਹੁਣ 659 ਕਲੀਨਿਕ ਜਨ ਸਧਾਰਣ ਨੂੰ ਉੱਚ ਕੋਟੀ ਦੀਆਂ ਸਿਹਤ ਸਹੂਲਤਾਂ ਬਿਲਕੁਲ ਮੁਫ਼ਤ ਦੇ ਰਹੇ ਹਨ। ਡਾ. ਗੋਇਲ ਨੇ ਅੱਗੇ ਦੱਸਿਆ ਕਿ ਇਸ ਕਲੀਨਿਕ ਨੂੰ ਪੂਰੀ ਤਰ੍ਹਾਂ ਸੂਰਜੀ ਊਰਜਾ ਨਾਲ ਚਲਾਇਆ ਜਾਵੇਗਾ ਜਿਸ ਵਿੱਚ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ ਲਈ ਓਪਨ ਏਅਰ ਜਿੰਮ, ਯੋਗ ਅਭਿਆਸ ਲਈ ਲੋੜੀਂਦੇ ਸਾਧਨ ਉਪਲਬਧ ਕਰਵਾਉਣ ਦੇ ਨਾਲ-ਨਾਲ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਬੂਟਿਆਂ ਦੀ ਬਗੀਚੀ ਵੀ ਤਿਆਰ ਕੀਤੀ ਜਾਵੇਗੀ।

ਡਾ. ਹਰਿੰਦਰ ਗਾਂਧੀ ਨੇ ਇਸ ਕਲੀਨਿਕ ਵਿੱਚ ਤਾਇਨਾਤ ਕੀਤੇ ਗਏ ਮੈਡੀਕਲ ਅਫ਼ਸਰ ਡਾ. ਕਮਲਜੀਤ ਆਰੂਜਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਡਾ ਆਹੂਜਾ ਪਹਿਲਾਂ ਤੋਂ ਹੀ ਇਸ ਪਿੰਡ ਨਾਲ ਜੁੜੇ ਹੋਏ ਹਨ ਅਤੇ ਪਿੰਡ ਦੇ ਲੋਕ ਉਹਨਾਂ ਦੀ ਇਜ਼ਤ ਕਰਦੇ ਹਨ। ਡਾ. ਗਾਂਧੀ ਉਮੀਦ ਜਤਾਉਂਦਿਆਂ ਕਿਹਾ ਕਿ ਡਾ. ਆਹੂਜਾ ਆਪਣੀ ਮਿਹਨਤ ਨਾਲ ਇਸ ਕਲੀਨਿਕ ਨੂੰ ਫ਼ਰੀਦਕੋਟ ਜ਼ਿਲ੍ਹੇ ਵਿੱਚਲੇ 12 ਆਮ ਆਦਮੀ ਕਲੀਨਿਕਾਂ ਵਿੱਚੋਂ ਹੀ ਨਹੀਂ ਬਲਕਿ ਪੰਜਾਬ ਦੇ ਸਭ ਤੋਂ ਵਧੀਆ ਕਲੀਨਿਕਾਂ ਵਿੱਚ ਸ਼ੁਮਾਰ ਕਰਵਾਉਣਗੇ।

ਇਸ ਮੌਕੇ ਜ਼ਿਲਾ ਮਾਸ ਮੀਡੀਆ ਵਿੰਗ ਫ਼ਰੀਦਕੋਟ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰ ਕੁਲਵੰਤ ਸਿੰਘ, ਡਿਪਟੀ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਸੰਜੀਵ ਸ਼ਰਮਾ, ਮੈਡੀਕਲ ਅਫ਼ਸਰ ਡਾ. ਕਮਲਜੀਤ ਆਹੂਜਾ, ਬਲਾਕ ਪ੍ਰਸਾਰ ਸਿਖਿਅਕ ਬਾਜਾਖਾਨਾ ਫਲੈਗ ਚਾਵਲਾ ਅਤੇ ਸੋਨਦੀਪ ਸਿੰਘ ਸੰਧੂ, ਫਾਰਮੇਸੀ ਅਫ਼ਸਰ ਜਸਕਰਨ ਸਿੰਘ ਵੱਲੋਂ ਸਮਾਗਮ ਦੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਿਆ ਗਿਆ ।

ਇਸ ਸਮਾਗਮ ਵਿੱਚ ਪੰਚਾਇਤ ਵਿਭਾਗ ਦੇ ਐਕਸੀਅਨ ਮਹੇਸ਼ ਗਰਗ, ਗ੍ਰਾਮ ਪੰਚਾਇਤ ਵਾੜਾ ਭਾਈਕਾ ਅਤੇ ਵਾੜਾ ਭਾਈਕਾ ਖੁਰਦ ਦੇ ਸਰਪੰਚ ਅਤੇ ਮੈਂਬਰ ਸਾਹਿਬਾਨ, ਸਿਹਤ ਵਿਭਾਗ ਦੇ ਮਪਹਵ (ਫ) ਰਾਜਵਿੰਦਰ ਕੌਰ ਅਤੇ ਵੀਰਪਾਲ ਕੌਰ, ਸਮੁਦਾਇਕ ਸਿਹਤ ਅਫ਼ਸਰ ਮਨਪ੍ਰੀਤ ਕੌਰ, ਮਾਸ ਮੀਡੀਆਂ ਵਿੰਗ ਦੇ ਕੌਸ਼ਲ ਕੁਮਾਰ, ਰਾਜਵੀਰ ਸਿੰਘ ਅਤੇ ਪਿੰਡ ਦੀਆਂ ਆਸ਼ਾ, ਆਮ ਆਦਮੀ ਪਾਰਟੀ ਦੇ ਆਗੂ ਪ੍ਰੋ. ਤਰਸੇਮ ਸਿੰਘ ਨਰੂਲਾ, ਗੁਰਤੇਜ ਸਿੰਘ ਰੋਮਾਣਾ, ਗੁਰਮੇਲ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਪਾਰਟੀ ਵਰਕਰ ਹਾਜ਼ਰ ਸਨ। ਸਟੇਜ ਦਾ ਪ੍ਰਬੰਧ ਹਰਬੰਸ ਸਿੰਘ ਵੱਲੋਂ ਬਾਖੂਬੀ ਨਿਭਾਇਆ ਗਿਆ ।

 

Tags: Punjab Admin , Faridkot , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD