Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਡਾ.ਬਲਜੀਤ ਕੌਰ ਕੈਬਨਿਟ ਮੰਤਰੀ ਨੇ ਪਿੰਡ ਖੁੱਨਣ ਕਲਾਂ ਵਿਖੇ ਕੀਤਾ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਤ: ਡਾ.ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib, Aam Aadmi Clinic

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 14 Aug 2023

Last updated on: Aug 14, 2023, 00:00 IST

ਡਾ ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਪੰਜਾਬ ਨੇ ਅੱਜ ਪਿੰਡ ਖੁੱਨਣ ਕਲਾਂ ਵਿਖੇ ਨਵੇਂ ਬਣੇ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ 15 ਅਗਸਤ 2022 ਨੂੰ 75 ਆਮ ਆਦਮੀ ਕਲ਼ੀਨਿਕ ਪੂਰੇ ਪੰਜਾਬ ਵਿਚ ਸ਼ੁਰੂ ਕੀਤੇ ਗਏ ਸਨ ਅਤੇ  ਪੰਜਾਬ ਸਰਕਾਰ ਵਲੋਂ 26 ਜਨਵਰੀ 2023 ਨੂੰ ਆਮ ਆਦਮੀ ਕਲ਼ੀਨਿਕਾਂ ਦੀ ਗਿਣਤੀ ਵਧਾ ਕੇ 583 ਕਰ ਦਿੱਤੀ ਗਈ ਸੀ ਅਤੇ ਅਜ਼ਾਦੀ ਦੇ 76ਵੇਂ ਦਿਹਾੜੇ ਦੇ ਸਬੰਧ ਵਿਚ ਅੱਜ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੂਰੇ ਪੰਜਾਬ ਵਿਚ ਮਾਨਯੌਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾ ਰਹੀ ਹੈ ।

ਉਨ੍ਹਾ ਕਿਹਾ ਕਿ ਜਿਲ਼੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 18 ਆਮ ਆਦਮੀ ਕਲ਼ੀਨਿਕ ਲੋਕਾਂ ਨੂੰ ਘਰ੍ਹਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ ਅਤੇ ਅੱਜ ਅਜਾਦੀ ਦੇ 76ਵੇ ਦਿਹਾੜੇ ਮੌਕੇ 2 ਹੋਰ ਆਦਮੀ ਕਲ਼ੀਨਿਕਾਂ ਦੀ ਸ਼ੁਰੂਆਤ ਪਿੰਡ ਖੁੱਨਣ ਕਲਾਂ ਅਤੇ ਪਿੰਡ ਖੁੱਨਣ ਖੁਰਦ ਵਿਖੇ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਦੂਰ ਦੁਰਾਡੇ ਇਲਾਕਿਆਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦੇ ਮੁੱਢਲਾ ਇਲਾਜ ਇਨ੍ਹਾਂ ਕਲੀਨਿਕਾਂ ਵਿੱਚ ਹੀ ਕੀਤਾ ਜਾਵੇਗਾ।

ਉਨ੍ਹਾ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਬਿਮਾਰੀਆਂ ਦੀ ਜਾਂਚ, 90 ਤਰ੍ਹਾਂ ਦੀਆਂ ਮੁਫਤ ਦਵਾਈਆਂ ਅਤੇ 40 ਤਰ੍ਹਾ ਦੇ ਕਲੀਨੀਕਲ ਟੈਸਟ ਅਤੇ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਲਕੁੱਲ ਮੁਫਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ  ਡਾ ਰੂਹੀ ਦੁੱਗ ਆਈ.ਏ.ਐਸ.ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਉਨ੍ਹਾ ਕਿਹਾ ਕਿ  ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 15 ਅਗਸਤ 2022 ਨੂੰ 2 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ ।ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 16 ਹੋਰ ਆਮ ਆਦਮੀ ਕਲ਼ੀਨਿਕਾਂ ਦੀ ਸ਼ੁਰੂਆਤ 26 ਜਨਵਰੀ 2023 ਨੂੰ ਕੀਤੀ ਗਈ ਸੀ ਜੋ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ ਅਤੇ ਅੱਜ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਨਾਲ ਜਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 20 ਹੋ ਜਾਵੇਗੀ।                 

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ  ਨੇ ਦੱਸਿਆ ਕਿ ਜਿਲ੍ਹੇ ਵਿਚ ਚੱਲ ਰਹੇ 18 ਆਮ ਆਦਮੀ ਕਲੀਨਿਕਾਂ ਵਲੋਂ ਹੁਣ ਤੱਕ ਇੱਕ ਲੱਖ ਚਾਰ ਹਜ਼ਾਰ ਪੰਜ਼ ਸੋ ਚੌਵੀ(104524) ਮਰੀਜਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ ਇੱਕੀ ਹਜ਼ਾਰ ਇਕੱਤੀ (21031) ਮਰੀਜਾਂ ਦੇ ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ ਅਤੇ ਇਹ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।

ਇਸ ਮੌਕੇ ਕੰਵਰਜੀਤ ਸਿੰਘ ਐਸ.ਡੀ.ਐਮ. ਮਲੋਟ, ਡਾ. ਬੰਦਨਾ ਬਾਂਸਲ ਡੀ.ਐਮ.ਸੀ. ਡਾ. ਪਵਨ ਮਿੱਤਲ ਐਸ.ਐਮ.ਓ. ਆਲਮਵਾਲਾ,ਫਹਿਤ ਸਿੰਘ ਬਰਾੜ ਡੀ.ਐਸ.ਪੀ. ਮਲੋਟ, ਜਸਵਿੰਦਰ ਕੌਰ ਨਾਇਬ ਤਹਿਸੀਲਦਾਰ, ਜਸ਼ਨ ਲੱਖੇਵਾਲੀ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD