Saturday, 01 June 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਸ਼੍ਰੀ ਰਵਿਦਾਸ ਜੀ ਕੁਸ਼ਟ ਆਸ਼ਰਮ ਪਹੁੰਚੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ ਪੰਜਾਬੀ ਫਿਲਮ ‘ਨੀਂ ਮੈਂ ਸੱਸ ਕੱਟਣੀ 2’ ਦੀ ਹੀਰੋਇਨ ਬਣੀ ਤਨਵੀ ਨਾਗੀ ਨਿਰਯਾਤ ਕਾਰੋਬਾਰ ਰਾਹੀਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਵਾਧਾ ਹੋਵੇਗਾ - ਸ਼੍ਰੋਮਣੀ ਅਕਾਲੀ ਦਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ 31 ਮਈ ਤੋਂ 21 ਜੂਨ ਤੱਕ ਮਨਾਇਆ ਜਾਵੇਗਾ ਵਿਸ਼ਵ ਤੰਬਾਕੂ ਵਿਰੋਧੀ ਦਿਵਸ : ਸਿਵਲ ਸਰਜਨ ਬਰਨਾਲਾ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਦਾ ਦੌਰਾ ਸਪੈਸ਼ਲ ਜਨਰਲ ਅਬਜ਼ਰਬਰ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ ਵਾਰਡ ਨੰਬਰ 44 ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਕੌਂਸਲਰ ਜਰਨੈਲ ਸਿੰਘ ਬੀਐਸਸੀ ਮੈਡੀਕਲ ਲੈਬ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਸਮਾਗਮ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ ਵੋਟਰਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਅਤੇ ਉਤਸ਼ਾਹਿਤ ਕਰਨ ਹਿੱਤ ਬਣਾਏ ਗਏ ਗ੍ਰੀਨ ਪੋਲਿੰਗ ਬੂਥ - ਡਾ. ਪ੍ਰੀਤੀ ਯਾਦਵ ਈ.ਵੀ.ਐਮ. ਮਸ਼ੀਨਾ ਅਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

 

ਵਿਧਾਇਕ ਵਿਜੈ ਸਿੰਗਲਾ ਨੇ ਰੱਲਾ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ

ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ-ਵਿਧਾਇਕ ਵਿਜੈ ਸਿੰਗਲਾ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Mansa, Deputy Commissioner Mansa, Paramveer Singh, Aam Aadmi Clinic

Web Admin

Web Admin

5 Dariya News

ਮਾਨਸਾ , 14 Aug 2023

ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਰੱਲਾ ਵਿਖੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਬਣਾਏ ਗਏ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਵੀ ਮੌਜੂਦ ਸਨ।  ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ 76ਵੇਂ ਅਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 76 ਨਵੇਂ ‘ਆਮ ਆਦਮੀ ਮੁਹੱਲਾ ਕਲੀਨਿਕ’ ਸ਼ੁਰੂ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਮੱਧਵਰਗੀ ਅਤੇ ਗਰੀਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਹੁਣ ਕੋਈ ਵੀ ਮਰੀਜ਼ ਦਵਾਈ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਇਸ ਮੁਹੱਲਾ ਕਲੀਨਿਕ ਵਿੱਚ ਇੱਕ ਐਮ.ਬੀ.ਬੀ.ਐਸ.ਡਾਕਟਰ, ਇੱਕ ਕਲੀਨੀਕਲ ਸਹਾਇਕ, ਇੱਕ ਫਾਰਮੇਸੀ ਅਫ਼ਸਰ ਅਤੇ ਲੈਬਾਰਟਰੀ ਸਟਾਫ ਲੋਕਾਂ ਦੀ ਸਹੂਲਤ ਲਈ ਹਾਜ਼ਰ ਰਹੇਗਾ। 

ਆਮ ਆਦਮੀ ਮੁਹੱਲਾ ਕਲੀਨਿਕਾਂ ਲਈ ਇਹ ਸਟਾਫ਼ ਪੰਜਾਬ ਸਰਕਾਰ ਵੱਲੋਂ ਹਸਪਤਾਲਾਂ ਨਾਲੋਂ ਵੱਖਰੇ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ। ਵਿਧਾਇਕ ਨੇ ਦੱਸਿਆ ਕਿ ਇਸ ਮੁਹੱਲਾ ਕਲੀਨਿਕ ਵਿੱਚ 100 ਤੋਂ ਵੱਧ ਮੁਫ਼ਤ ਟੈਸਟ, ਮੁਫ਼ਤ ਦਵਾਈਆਂ, ਅਤਿ-ਅਧੁਨਿਕ ਢੰਗ ਨਾਲ ਮੁੱਢਲਾ ਇਲਾਜ ਹੋਵੇਗਾ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਬਣਨ ਨਾਲ ਇਲਾਜ਼ ਲਈ ਦੂਰ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਮਰੀਜ਼ਾਂ ਦੀ ਖੱਜਲ-ਖੁਆਰੀ ਖਤਮ ਹੋਵੇਗੀ,। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਫਾਇਦਾ ਆਸ-ਪਾਸ ਦੇ ਪਿੰਡਾਂ ਨੂੰ ਵੀ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਘਰਾਂ ਨੇੜੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕ ਹੁਣ ਬਿਨ੍ਹਾਂ ਕਿਸੇ ਮਹਿੰਗੇ ਟੈਸਟਾਂ ਦੇ ਡਰ-ਭੈਅ ਤੋਂ ਆਮ ਆਦਮੀ ਕਲੀਨਿਕਾਂ ’ਤੋਂ ਮੁਫ਼ਤ ਇਲਾਜ਼ ਕਰਵਾ ਸਕਣਗੇ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Mansa , Deputy Commissioner Mansa , Paramveer Singh , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD