Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭੈਣੀ ਫੱਤਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਜ਼ਿਲ੍ਹਾ ਬਰਨਾਲਾ ਚ ਹੁਣ ਕੁਲ 11 ਆਮ ਆਦਮੀ ਕਲੀਨਿਕ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, Aam Aadmi Clinic

Web Admin

Web Admin

5 Dariya News

ਬਰਨਾਲਾ , 14 Aug 2023

Last updated on: Aug 14, 2023, 00:00 IST

ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਅਧੀਨ ਸਿਹਤ ਵਿਭਾਗ ਬਰਨਾਲਾ ਦੇ ਪਿੰਡ ਭੈਣੀ ਫੱਤਾ ਵਿਖੇ ਅੱਜ ਆਮ ਆਦਮੀ ਕਲੀਨਿਕ ਦਾ ਰਸਮੀ ਉਦਾਘਟਨ ਮਾਣਯੋਗ ਸ੍ਰੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸਮੂਹਿਕ ਰੂਪ ਵਿੱਚ ਆਨ ਲਾਈਨ ਉਦਘਾਟਨ ਰਾਹੀਂ ਕੀਤਾ ਗਿਆ।

ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਜਿੰਮੇਵਾਰੀ ਤੇ ਤਨਦੇਹੀ ਨਾਲ ਅੱਗੇ ਕਦਮ ਵਧਾ ਰਹੀ ਹੈ , ਜਿਸਦੇ ਤਹਿਤ ਪੂਰੇ ਪੰਜਾਬ ਵਿੱਚ 76 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇੱਥ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਆਏ ਉਨ੍ਹਾਂ ਨੂੰ ਚੰਗੀ ਸਿਹਤ ਸ਼ਾਵਾਂ ਦਿੱਤੀਆਂ ਜਾਣਗੀਆਂ ।

ਡਾ ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦਾ ਇਹ ਗਿਆਰਵਾਂ ਆਮ ਆਦਮੀ ਕਲੀਨਿਕ ਹੈ ਜੋ ਲੋਕ ਸੇਵਾ ਵਿੱਚ ਹਾਜ਼ਰ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ 10 ਆਮ ਆਦਮੀ ਕਲੀਨਿਕ ਪਿੰਡ ਉੱਗੋਕੇ, ਚੁਹਾਣਕੇ, ਠੀਕਰੀਵਾਲ, ਭੱਠਲਾਂ, ਹਮੀਦੀ, ਰੂੜੇਕੇ ਕਲਾਂ, ਛਾਪਾ, ਗਹਿਲਾ, ਢਿਲਵਾਂ ਅਤੇ ਸਹਿਣਾ ਵਿਖੇ ਚੱਲ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸਤਵੰਤ ਸਿੰਘ, ਡਾ ਸਤਵੰਤ ਔਜਲਾ ਸੀਨੀਅਰ ਮੈਡੀਕਲ ਅਫਸਰ ਧਨੌਲਾ, ਬਲਵਿੰਦਰ ਸਿੰਘ ਸਰਪੰਚ ਭੈਣੀ ਫੱਤਾ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ,ਜੁਗਰਾਜ ਸਿੰਘ ਐਸ.ਆਈ. ਧਨੌਲਾ, ਬਲਰਾਜ ਸਿੰਘ ਬੀ.ਈ.ਈ. ਪਿੰਡ ਦੇ ਪਤਵੰਤੇ ਅਤੇ ਆਮ ਲੋਕ ਆਦਿ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD