Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਰੂਹਾਂ ਤੇ ਸਿਹਤ ਸਹੂਲਤਾਂ ਦੇਣਾ ਕ੍ਰਾਂਤੀਕਾਰੀ ਕਦਮ : ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਰਾਊਵਾਲੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

Balkar Singh, Jalandhar, AAP, Aam Aadmi Party, Aam Aadmi Party Punjab, AAP Punjab, Aam Aadmi Clinic

Web Admin

Web Admin

5 Dariya News

ਰਾਓਵਾਲੀ (ਜਲੰਧਰ) , 14 Aug 2023

Last updated on: Aug 14, 2023, 00:00 IST

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨਾਂ ਦੀਆਂ ਬਰੂਹਾਂ ’ਤੇ ਪਹੁੰਚਾਉਣ ਦੇ ਮੰਤਵ ਤਹਿਤ ਅੱਜ ਜ਼ਿਲ੍ਹੇ ਵਿੱਚ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿੱਚ 38 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਸਨ ਅਤੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 55 ਹੋ ਗਈ ਹੈ।

ਪਿੰਡ ਰਾਓਵਾਲੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ 583 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚਲਾਏ ਜਾ ਰਹੇ ਹਨ ਅਤੇ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। 

ਇਨ੍ਹਾਂ ਕਲੀਨਿਕਾਂ ਵਿੱਚ 38 ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਹੁਣ ਤੱਕ ਜਲੰਧਰ ਜ਼ਿਲ੍ਹੇ ਵਿੱਚ 2.5 ਲੱਖ ਲੋਕ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਉਨਾਂ ਦੱਸਿਆ ਕਿ ਬੇਹਤਰੀਨ ਸਿਹਤ ਸਹੂਲਤਾਂ ਦੇ ਕੇ ਸਿਹਤ ਸਹੂਲਤਾਂ ਵਿਚ ਢਾਂਚਾਗਤ ਸੁਧਾਰ ਲੈ ਕੇ ਆਉਣਾ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ ਹੈ।

ਇਸ ਨਾਲ ਜਿੱਥੇ ਮਰੀਜਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਇੱਕ ਹੀ ਛੱਤ ਹੇਠ ਮਿਲੇਗੀ ਉੱਥੇ ਹੀ ਦੂਸਰੇ ਪਾਸੇ ਵੱਡੇ ਸਰਕਾਰੀ ਹਸਪਤਾਲਾਂ ਵਿਚ ਵੀ ਮਰੀਜਾਂ ਦਾ ਬੋਝ ਘੱਟੇਗਾ ਅਤੇ ਮਰੀਜਾਂ ਦੇ ਵੀ ਟਾਈਮ ਦੀ ਬਚਤ ਹੋਏਗੀ। ਉਨ੍ਹਾਂ ਮੌਕੇ ਤੇ ਹਾਜਰ ਸਟਾਫ ਨੂੰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਨੂੰ ਪ੍ਰੇਰਿਆ ਅਤੇ ਆਪਣੇ ਸੰਬੋਧਨ ਵਿਚ ਸਭਨਾਂ ਨੂੰ ਕਿਹਾ ਕਿ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਏ। 

ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਇੱਕ ਮੈਡੀਕਲ ਅਫਸਰ, ਫਾਰਮਾਸਿਸਟ, ਲੈਬ ਟੈਕਨੀਸ਼ੀਅਨ ਦੀ ਨਿਯੁਕਤੀ ਕੀਤੀ ਗਈ ਹੈ। ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ.ਸੇਵਾਵਾਂ,  ਜੱਚਾ ਬੱਚਾ ਸਿਹਤ ਸਹੂਲਤਾਂ, ਟੀਕਾਕਰਣ ਸਹੂਲਤਾਂ, ਪਰਿਵਾਰ ਨਿਯੋਜਨ ਸੇਵਾਵਾਂ ਤੋਂ ਇਲਾਵਾ  ਜਿਨ੍ਹੇ ਵੀ ਸਿਹਤ ਪ੍ਰੋਗਰਾਮ ਚੱਲ ਰਹੇ ਹਨ ਉਹ ਮੈਡੀਕਲ ਸਹੂਲਤਾਂ ਵੀ ਮਿਲਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਮਰੀਜਾਂ ਦਾ ਆਨ ਲਾਈਨ ਰਿਕਾਰਡ ਰੱਖਿਆ ਜਾਏਗਾ।

 

Tags: Balkar Singh , Jalandhar , AAP , Aam Aadmi Party , Aam Aadmi Party Punjab , AAP Punjab , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD