Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ : ਆਈ ਜੀ ਗੁਰਪ੍ਰੀਤ ਸਿੰਘ ਭੁੱਲਰ

ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਨਹੀਂ ਕਰਨ ਦਿੱਤੀ ਜਾਵੇਗੀ ਭੰਗ, ਵੱਖ-ਵੱਖ ਥਾਵਾਂ ਉਤੇ ਚੈਕਿੰਗ ਲਗਾਤਾਰ ਜਾਰੀ

Punjab Admin, Gurpreet Singh Bhullar, Independence Day, Punjab Police

5 Dariya News

5 Dariya News

5 Dariya News

ਐਸ.ਏ.ਐਸ. ਨਗਰ , 14 Aug 2023

Last updated on: Aug 14, 2023, 00:00 IST

ਆਈ.ਜੀ., ਰੂਪਨਗਰ ਰੇਂਜ, ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਕਾਲਜ, ਮੁਹਾਲੀ ਵਿਖੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਰੇਡ ਵਿੱਚ ਸ਼ਾਮਲ ਹੋਣ ਵਾਲੀਆਂ ਟੁਕੜੀਆਂ ਤੋਂ ਲੈ ਕੇ ਜ਼ਿਲ੍ਹੇ ਵਿੱਚ ਚੈਕਿੰਗ, ਅਮਨ ਕਾਨੂੰਨ ਅਤੇ ਟ੍ਰੈਫਿਕ ਬਾਬਤ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। 

ਇਸ ਮੌਕੇ ਸ. ਭੁੱਲਰ ਨੇ ਕਿਹਾ ਕਿ ਹਰ ਅਧਿਕਾਰੀ ਤੇ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰੇ। ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਆਈ.ਜੀ., ਰੂਪਨਗਰ ਰੇਂਜ, ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਤਿੰਨ ਪੜਾਵਾਂ ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 

ਪਹਿਲੇ ਪੜਾਅ ਤਹਿਤ ਵੱਖ ਵੱਖ ਥਾਵਾਂ, ਸੁਸਾਇਟੀਆਂ ਤੇ ਹੋਰ ਰਿਹਾਇਸ਼ੀ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਦੂਜੇ ਪੜਾਅ ਤਹਿਤ ਅਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਤੇ ਹੋਰ ਸਮਾਗਮਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਤੀਜੇ ਪੜਾਅ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਬਾਅਦ 15 ਅਗਸਤ ਤੋਂ ਲੈ ਕੇ ਅਗਲੇ ਕਈ ਦਿਨਾਂ ਤੱਕ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਕਾਰਵਾਈ ਕੀਤੀ ਜਾਣੀ ਹੈ। 

ਸ. ਭੁੱਲਰ ਨੇ ਦੱਸਿਆ ਕਿ ਅੱਜ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਵੱਖ ਵੱਖ ਖੇਤਰਾਂ ਦੀ ਵੰਡ ਕਰਕੇ ਉਹਨਾਂ ਖੇਤਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਦੇ ਨਾਲ ਨਾਲ ਵਾਧੂ ਫੋਰਸ ਵੀ ਜ਼ਿਲ੍ਹੇ ਲਈ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਲੋੜ ਮੁਤਾਬਕ ਤਾਇਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਮਲ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਮਾੜੇ ਅਨਸਰਾਂ ਨੂੰ ਨੱਥ ਪਾਈ ਗਈ ਹੈ। 

ਵੱਖੋ-ਵੱਖ ਜੁਰਮਾਂ ਵਿੱਚ ਜ਼ਮਾਨਤ ਪ੍ਰਾਪਤ ਮੁਲਜ਼ਮਾਂ ਅਤੇ ਦੋਸ਼ੀਆਂ ਉਪਰ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਤੇ ਨਾਕੇ ਲਾ ਕੇ ਚੈਕਿੰਗ ਵੀ ਲਗਾਤਾਰ ਜਾਰੀ ਹੈ। ਸ. ਭੁੱਲਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਸੁਰੱਖਿਆ ਪੱਖੋਂ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਸਮੇਤ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਹਾਜ਼ਰ ਸਨ।

 

Tags: Punjab Admin , Gurpreet Singh Bhullar , Independence Day , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD