Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਜਲੰਧਰ ਵਿਖੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਸਿਹਤ ਸਹੂਲਤਾਂ ਦੇਣਗੇ ਪੋਟਾ ਕੈਬਿਨ

Sushil Kumar Rinku, Jalandhar, AAP, Aam Aadmi Party, Aam Aadmi Party Punjab, AAP Punjab, Aam Aadmi Clinic

Web Admin

Web Admin

5 Dariya News

ਜਲੰਧਰ , 14 Aug 2023

Last updated on: Aug 14, 2023, 00:00 IST

ਜਲੰਧਰ ਜਿਲ੍ਹੇ ਵਿਚ ਅੱਜ ਆਜਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਈ ਹੈ, ਜਿਸ ਨਾਲ ਜਿਲ੍ਹੇ ਵਿਚ ਕਲੀਨਿਕਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਅੱਜ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਡਰਾਇਵਿੰਗ ਟਰੈਕ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਲੋਕ ਸਭਾ ਮੈਂਬਰ ਸ੍ਰੀ ਸ਼ੁਸ਼ੀਲ ਕੁਮਾਰ ਰਿੰਕੂ ਨੇ ਕੀਤਾ। 

ਉਨ੍ਹਾਂ ਇਸ ਮੌਕੇ ਆਮ ਆਦਮੀ ਕਲੀਨਿਕਾਂ ਨੂੰ ਰੋਜਮੱਰਾ ਦੀਆਂ ਸਿਹਤ ਸੇਵਾਵਾਂ, ਦਵਾਈਆਂ ਤੇ ਟੈਸਟਾਂ ਲਈ ਵਰਦਾਨ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਸਾਰੇ ਦੇਸ਼ ਲਈ ਰਾਹ ਦਸੇਰਾ ਹੈ।  ਇਸ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ ਵਲੋਂ ਕਾਜੀ ਮੰਡੀ ਥਾਣਾ ਰਾਮਾ ਮੰਡੀ, ਬਾਬਾ ਲਾਲ ਦਿਆਲ ਮੰਦਿਰ ਵਿਖੇ ਉਦਘਾਟਨ ਕੀਤਾ। 

ਇਸ ਤੋਂ ਇਲਾਵਾ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਵੀ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ । ਇਸੇ ਤਰ੍ਹਾਂ ਸੇਵਾ ਕੇਂਦਰ ਬਰਲਟਨ ਪਾਰਕ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਕਲੀਨਿਕ ਦਾ ਉਦਘਾਟਨ ਕੀਤਾ ਗਿਆ। 

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਫੋਕਲ ਪੁਆਇੰਟ, ਡਰਾਇਵਿੰਗ ਟੈਸਟ ਟਰੈਕ ਦਫ਼ਤਰ ਸਾਹਮਣੇ ਬੱਸ ਸਟੈਂਡ, ਮੋਹਨ ਵਿਹਾਰ ਰਾਮਾ ਮੰਡੀ, ਜਲੰਧਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਦਾਨਿਸ਼ਮੰਦਾਂ ਵਿਖੇ ਪੋਟਾ ਕੈਬਿਨ ਆਮ ਆਦਮੀ ਕਲੀਨਿਕਾਂ ਸੇਵਾਵਾਂ ਦੇਣਗੇ।

ਇਸ ਤੋਂ ਇਲਾਵਾ ਰਾਜਵਿੰਦਰ ਕੌਰ ਥਿਆੜਾ ਚੇਅਰਪਰਸਨ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ,  ਆਮ ਆਦਮੀ ਪਾਰਟੀ ਦੇ ਆਗੂ ਦਿਨੇਸ਼ ਢੱਲ , ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤਪਾਲ ਸਿੰਘ , ਆਮ ਆਦਮੀ ਪਾਰਟੀ ਦੇ ਆਗੂ ਉਲੰਪੀਅਨ ਸੁਰਿੰਦਰ ਸਿੰਘ ਸੋਢੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਅਮਿਤ ਮਹਾਜਨ, ਮੰਗਲ ਸਿੰਘ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਿਟਡ,  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ।  

ਅੱਜ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਸੇਵਾ ਕੇਂਦਰ ਰਾਊਵਾਲੀ, ਯੂਥ ਕਲੱਬ ਬਿਲਡਿੰਗ ਰੇਰੂ ਪਿੰਡ,  ਰੈਣ ਬਸੇਰਾ (ਸਾਈਡ ਹਾਲ) ਨੇੜੇ ਸੰਤ ਸਿਨੇਮਾ ਦੋਮੋਰੀਆ ਪੁਲ, ਜਲੰਧਰ, ਏ.ਸੀ.ਪੀ. ਨਾਰਥ ਦਫ਼ਤਰ ਦਾਦਾ ਕਲੋਨੀ, ਸ਼ਹੀਦ ਊਧਮ ਸਿੰਘ ਚੈਰੀਟੇਬਲ ਹੈਲਥ ਕੇਅਰ ਸੈਂਟਰ ਲੰਬਾ ਪਿੰਡ, ਸੇਵਾ ਕੇਂਦਰ ਬਰਲਟਨ ਪਾਰਕ, ਬਾਬਾ ਲਾਲ ਦਿਆਲ ਮੰਦਿਰ, ਪ੍ਰਤਾਪ ਬਾਗ, ਐਸ.ਐਚ.ਸੀ. ਮਿੱਠਾਪੁਰ, ਸੇਵਾ ਕੇਂਦਰ ਧੀਣਾ, ਆਰ.ਸੀ. ਬੋਰਡ ਜਲੰਧਰ ਕੈਂਟ (ਸਕੂਲ ਇਮਾਰਤ), ਕਾਜ਼ੀ ਮੰਡੀ, ਮਕਸੂਦਾਂ, ਗੜ੍ਹਾ ਸ਼ਾਮਿਲ ਹਨ।

 

Tags: Sushil Kumar Rinku , Jalandhar , AAP , Aam Aadmi Party , Aam Aadmi Party Punjab , AAP Punjab , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD