Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ਨੂੰ ਤੀਜੇ ਪੜਾਅ 'ਚ 24 ਨਵੇਂ ਆਮ ਆਦਮੀ ਕਲੀਨਿਕ ਮਿਲੇ, ਕੁੱਲ ਸੰਖਿਆ 75 ਤੱਕ ਪਹੁੰਚੀ

ਵਿਧਾਇਕ ਪੱਪੀ ਪਰਾਸ਼ਰ ਅਤੇ ਡਿਪਟੀ ਕਮਿਸ਼ਨਰ ਵਲੋਂ ਕਿਲਾ ਮੁਹੱਲਾ 'ਚ ਆਮ ਆਦਮੀ ਕਲੀਨਿਕ ਦਾ ਉਦਘਾਟਨ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 14 Aug 2023

Last updated on: Aug 14, 2023, 00:00 IST

ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ ਜ਼ਿਲ੍ਹੇ ਵਿੱਚ ਤੀਜੇ ਪੜਾਅ ਵਿੱਚ 24 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਪ੍ਰੋਜੈਕਟ ਨੂੰ ਵਰਚੂਅਲੀ ਲੋਕ ਅਰਪਣ ਕਰਨ ਦੇ ਨਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕਿਲਾ ਮੁਹੱਲਾ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। 

ਇਸ ਨੂੰ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਦੇ ਸਬੰਧ ਵਿੱਚ ਇੱਕ ਗੇਮ ਚੇਂਜਰ ਪ੍ਰੋਜੈਕਟ ਕਰਾਰ ਦਿੰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਲੀਨਿਕ ਮੌਜੂਦਾ ਕਲੀਨਿਕਾਂ ਨੂੰ ਹੋਰ ਮਜ਼ਬੂਤ ਕਰਨਗੇ ਕਿਉਂਕਿ ਜ਼ਿਲ੍ਹੇ ਵਿੱਚ ਆਮ ਆਦਮੀ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 75 ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫੇਜ਼-1 ਦੌਰਾਨ ਲੁਧਿਆਣਾ ਵਿੱਚ ਕੁੱਲ 9 ਕਲੀਨਿਕ ਖੋਲ੍ਹੇ ਗਏ ਸਨ ਜਦਕਿ ਫੇਜ਼-2 ਦੌਰਾਨ 42 ਨਵੇਂ ਕਲੀਨਿਕਾਂ ਨੂੰ ਸਮਰਪਿਤ ਕੀਤਾ ਗਿਆ ਸੀ ਅਤੇ ਹੁਣ ਫੇਜ਼-3 ਤਹਿਤ ਅੱਜ 24 ਨਵੇਂ ਕਲੀਨਿਕ ਸਮਰਪਿਤ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਕਲੀਨਿਕ ਮਰੀਜ਼ਾਂ ਨੂੰ ਲਗਭਗ 38 ਡਾਇਗਨੌਸਟਿਕ ਲੈਬ ਟੈਸਟ ਪ੍ਰਦਾਨ ਕਰ ਰਹੇ ਹਨ ਜੋ ਕਿ ਬਿਲਕੁਲ ਹੀ ਮੁਫਤ ਹਨ, ਜਦਕਿ 80 ਦੇ ਕਰੀਬ ਵੱਖ-ਵੱਖ ਕਿਸਮਾਂ ਦੀਆਂ ਦਵਾਈਆਂ ਵੀ ਮਰੀਜਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਘਰ-ਘਰ ਜਾ ਕੇ ਮੁਫਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਕਿਲਾ ਮੁਹੱਲਾ ਵਿੱਚ ਸਥਿਤ ਇਹ ਕਲੀਨਿਕ ਇਸ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ ਕਿਉਂਕਿ ਇਹ ਇਸ ਇਲਾਕੇ ਦੀ ਸਮੁੱਚੀ ਆਬਾਦੀ ਦੀਆਂ ਸਿਹਤ ਸੇਵਾਵਾਂ ਦੀਆਂ ਲੋੜਾਂ ਪੂਰੀਆਂ ਕਰੇਗਾ, ਜਿਸ ਵਿੱਚ ਮੁਫਤ ਓਪੀਡੀ, ਲੈਬ ਟੈਸਟਿੰਗ ਅਤੇ ਦਵਾਈਆਂ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।। 

ਇਸ ਦੌਰਾਨ ਵਸਨੀਕਾਂ ਨੇ ਵੀ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਿਹਤ ਸੇਵਾਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀ ਯਕੀਨੀ ਬਣਾਇਆ ਜਾਵੇਗਾ। ਵਿਧਾਇਕਾਂ ਵਲੋਂ ਆਪਣੇ-ਆਪਣੇ ਵਿਧਾਨ ਸਭਾ ਹਲਕੇ ਵਿੱਚ ਨਵੇਂ ਕਲੀਨਿਕਾਂ ਨੂੰ ਸਮਰਪਿਤ ਕੀਤਾ ਗਿਆ ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਬਾ ਪੱਧਰੀ ਉਦਘਾਟਨੀ ਸਮਾਗਮ ਦੀ ਲਾਈਵ ਸਟ੍ਰੀਮਿੰਗ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਸਨ। 

ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸ਼ਿਮਲਾਪੁਰੀ, ਗਿਆਸਪੁਰਾ, ਸ਼ੇਰਪੁਰ ਅਤੇ ਵਾਰਡ ਨੰਬਰ 22 ਵਿਖੇ ਸਥਿਤ ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕੀਤਾ ਜਦਕਿ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਨੇ ਵਿਕਾਸ ਨਗਰ, ਹੈਬੋਵਾਲ ਖੁਰਦ, ਬਾੜੇਵਾਲ, ਵਾਰਡ ਨੰਬਰ 80 ਹੈਬੋਵਾਲ ਖੁਰਦ ਅਤੇ ਰਿਸ਼ੀ ਨਗਰ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਨਿਊ ਸ਼ਿਮਲਾਪੁਰੀ, ਦੁੱਗਰੀ, ਨਗਰ ਨਿਗਮ ਦਫ਼ਤਰ, ਨੇੜੇ ਦੁਰਗਾ ਮਾਤਾ ਮੰਦਿਰ ਵਿਖੇ ਕਲੀਨਿਕਾਂ ਦੀ ਸ਼ੁਰੂਆਤ ਕੀਤੀ, ਵਿਧਾਇਕ ਪੂਰਬੀ ਦਲਜੀਤ ਸਿੰਘ ਗਰੇਵਾਲ ਨੇ ਨਿਊ ਬਾਜਰਾ ਰੋਡ, ਨਿਊ ਸ਼ਾਸਤਰੀ ਨਗਰ, ਸਟਾਰ ਕਲੋਨੀ, ਨੇੜੇ ਟਿੱਬਾ ਥਾਣਾ ਵਿਖੇ ਕਲੀਨਿਕਾਂ ਦਾ ਉਦਘਾਟਨ ਕੀਤਾ। 

ਵਿਧਾਇਕ ਉੱਤਰੀ ਮਦਨ ਲਾਲ ਬੱਗਾ ਨੇ ਹੈਬੋਵਾਲ, ਛਾਉਣੀ ਮੁਹੱਲਾ, ਸ਼ਿਵ ਪੁਰੀ ਨੇੜੇ ਟੈਂਕੀ ਵਾਲਾ ਪਾਰਕ, ਕਮਿਊਨਿਟੀ ਸੈਂਟਰ, ਕੁੰਦਨਪੁਰੀ, ਅਤੇ ਅਨਾਜ ਮੰਡੀ ਲੁਧਿਆਣਾ ਵਿਖੇ ਕਲੀਨਿਕਾਂ ਨੂੰ ਸਮਰਪਿਤ ਕੀਤਾ। ਸਾਹਨੇਵਾਲ ਅਤੇ ਗਿੱਲ ਹਲਕੇ ਵਿੱਚ ਕ੍ਰਮਵਾਰ ਢੰਡਾਰੀ ਖੁਰਦ ਅਤੇ ਖੱਟੜਾ ਚੁਹਾਰਮ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ।

ਉਦਘਾਟਨ ਦੌਰਾਨ ਵਿਧਾਇਕਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਪਹਿਲਾਂ ਹੀ ਜ਼ਿਲ੍ਹੇ ਵਿੱਚ 5.5 ਲੱਖ ਤੋਂ ਵੱਧ ਲੋਕਾਂ ਦੀ ਸੇਵਾ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਇੱਕ ਮਾਪਦੰਡ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ, ਕਲੀਨਿਕ ਲੋਕਾਂ ਨੂੰ ਮੁਫਤ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਪ੍ਰਦਾਨ ਕਰਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ ਹਤਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨੀਸ਼ਾ ਖੰਨਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰਮਨਦੀਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD