Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਸ਼ੂ ਪਾਲਣਾਂ ਆਰਥਿਕਤਾ ਨੂੰ ਉੱਚਾ ਚੁੱਕਣ ਲਈ ਸਭ ਤੋਂ ਲਾਹੇਵੰਦ ਸਹਾਇਕ ਧੰਦਾ - ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਪਸ਼ੂ ਪਾਲਕਾਂ ਨੂੰ ਸਰਕਾਰੀ ਸੰਸਥਾਵਾਂ ਨਾਲ ਜੁੜਨ ਦਾ ਸੱਦਾ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਮੋਗਾ , 14 Aug 2023

Last updated on: Aug 14, 2023, 00:00 IST

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਪਸ਼ੂ ਪਾਲਣ ਦੀ ਪਿਰਤ ਸ਼ੁਰੂ ਕਰਨ ਕਿਉਂਕਿ ਪਸ਼ੂ ਪਾਲਣ ਆਰਥਿਕਤਾ ਨੂੰ ਉੱਚਾ ਚੁੱਕਣ ਲਈ ਸਭ ਤੋਂ ਲਾਹੇਵੰਦ ਸਹਾਇਕ ਧੰਦਾ ਹੈ। ਉਹ ਅੱਜ ਪਿੰਡ ਦੁੱਨੇਕੇ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।

ਉਹਨਾਂ ਕਿਹਾ ਕਿ ਪਸ਼ੂ ਪਾਲਣ ਅਤੇ ਪੰਛੀਆਂ ਨਾਲ ਸਾਂਝ ਅੱਜ ਸਾਡੇ ਵੱਲੋਂ ਅਣਗੌਲਿਆ ਵਿਸ਼ਾ ਬਣਾ ਕੇ ਰੱਖ ਦਿੱਤਾ ਗਿਆ ਹੈ। ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਘਰੇਲੂ ਪਸ਼ੂ ਅਤੇ ਪੰਛੀ ਆਰਥਿਕਤਾ ਉਪਰ ਚੁੱਕਣ ਦਾ ਬਹੁਤ ਵੱਡਾ ਜ਼ਰੀਆ ਬਣ ਸਕਦੇ ਹਨ। 

ਹਰੇਕ ਕਿਸਾਨ ਨੂੰ ਇਕ ਵਾਰ ਪਸ਼ੂ ਜਰੂਰ ਪਾਲ ਕੇ ਦੇਖਣੇ ਚਾਹੀਦੇ ਹਨ। ਪਰ ਅੱਜ ਲੋਕਾਂ ਵੱਲੋਂ ਪਸ਼ੂਆਂ ਨੂੰ ਆਵਾਰਾ ਸੜਕਾਂ ਉੱਤੇ ਛੱਡ ਦਿੱਤਾ ਜਾਂਦਾ ਹੈ। 

ਜਿਸ ਨਾਲ ਪਸ਼ੂ ਧੰਨ ਦਾ ਨੁਕਸਾਨ ਤਾਂ ਹੁੰਦਾ ਹੀ ਹੈ। ਇਸ ਦੇ ਨਾਲ ਹੀ ਸੜਕ ਹਾਦਸੇ ਵੀ ਵਾਪਰਦੇ ਹਨ। ਉਹਨਾਂ ਕਿਹਾ ਕਿ ਜੇਕਰ ਪਸ਼ੂਆਂ ਨੂੰ ਕੋਈ ਬਿਮਾਰੀ ਲੱਗਦੀ ਹੈ ਤਾਂ ਉਸਦੇ ਇਲਾਜ਼ ਲਈ ਪਸ਼ੂ ਪਾਲਕਾਂ ਨੂੰ ਸਰਕਾਰੀ ਸੰਸਥਾਵਾਂ ਨਾਲ ਜੁੜਨਾ ਚਾਹੀਦਾ ਹੈ। 

ਵਿਗਿਆਨ ਨੇ ਬਹੁਤ ਤਰੱਕੀ ਕੀਤੀ ਪਰ ਅਸੀਂ ਫਾਇਦਾ ਨਹੀਂ ਲੈਂਦੇ। ਸਰਕਾਰੀ ਇਲਾਜ਼ ਸਸਤਾ ਹੁੰਦਾ ਹੈ ਜਦਕਿ ਬਾਹਰੋਂ ਬਹੁਤ ਮਹਿੰਗਾ ਪੈਂਦਾ ਹੈ।

ਸਮਾਗਮ ਦੌਰਾਨ ਪਸ਼ੂ ਪਾਲਣ ਕਿੱਤੇ ਦੇ ਮਾਹਿਰ ਡਾਕਟਰ ਰਾਕੇਸ਼ ਸ਼ਰਮਾ, ਡਾਕਟਰ ਦਲਜੀਤ ਕੌਰ ਅਤੇ ਡਾਕਟਰ ਅਸ਼ਵਨੀ ਕੁਮਾਰ ਵੱਲੋਂ ਪਸ਼ੂ ਪਾਲਕਾਂ ਨੂੰ ਜਣੇਪੇ ਨਾਲ ਸਬੰਧਤ ਬਿਮਾਰੀਆਂ ਦਾ ਇਲਾਜ਼ ਅਤੇ ਹੋਰ ਤਕਨੀਕੀ ਜਾਣਕਾਰੀ ਦਿੱਤੀ ਗਈ। ਪਸ਼ੂ ਪਾਲਣ ਵਿਭਾਗ ਮੋਗਾ ਦੇ ਡਿਪਟੀ ਡਾਇਰੈਕਟਰ ਡਾਕਟਰ ਹਰਵੀਨ ਕੌਰ ਨੇ ਦੱਸਿਆ ਕਿ ਐਸਪੀਰੈਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਅਜਿਹਾ ਇਕ ਹੋਰ ਕੈਂਪ ਜਲਦੀ ਹੀ ਲਗਾਇਆ ਜਾਵੇਗਾ। 

ਜਿਸ ਵਿੱਚ ਪਸ਼ੂ ਪਾਲਕਾਂ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਕੈਂਪ ਵਿੱਚ 275 ਕਿਸਾਨਾਂ ਨੇ ਭਾਗ ਲਿਆ ਜਿੰਨਾ ਨੂੰ ਕਿੱਟਾਂ, ਕੈਲਸ਼ੀਅਮ ਦੀ ਦਵਾਈ, ਕੀੜੇਮਾਰ ਦਵਾਈ, ਚਿਚੜਾਂ ਦੀ ਦਵਾਈ ਅਤੇ ਹੋਰ ਸਮੱਗਰੀ ਦੀ ਵੰਡ ਕੀਤੀ ਗਈ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD