Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਜਿਲ੍ਹੇ ਵਿੱਚ ਪੰਜ ਹੋਰ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ

ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਘਰ ਦੇ ਨੇੜੇ ਹੀ ਮਿਲਣਗੀਆਂ ਮੁਫ਼ਤ ਸਿਹਤ ਸਹੂਲਤਾਂ: ਡਾ. ਨਿੱਜਰ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Amritsar, Amritsar, Amit Talwar, Deputy Commissioner Amritsar, Aam Aadmi Clinic

Web Admin

Web Admin

5 Dariya News

ਅੰਮ੍ਰਿਤਸਰ , 14 Aug 2023

ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨਾਲ ਕੀਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰੇ ਕਰਦੇ ਹੋਏ ਡਾ ਬਲਬੀਰ ਸਿੰਘ ਸਿਹਤ ਮੰਤਰੀ ਦੀ ਰਹਿਨੁਮਾਈ ਵਿੱਚ ਪੰਜਾਬ ਵਿੱਚ ਪਹਿਲਾਂ ਹੀ 583 ਆਮ ਆਦਮੀ ਕਲੀਨਿਕ ਖੋਲੇ ਗਏ ਹਨ ਅਤੇ ਅੱਜ 76 ਹੋਰ ਆਮ ਆਦਮੀ ਕਲੀਨਿਕ ਪੰਜਾਬ ਭਰ ਵਿਚ ਖੋਲ੍ਹੇ ਗਏ ਹਨ, ਜਿਨਾਂ ਵਿਚੋਂ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਵੇਰਕਾ, ਅਟਾਰੀ, ਓਠੀਆਂ, ਰਾਣੀਆਂ ਅਤੇ ਪਿੰਡ ਸੁਲਤਾਨਵਿੰਡ ਵਿਖੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕੀਤੇ ਗਏ। 

ਪਿੰਡ ਸੁਲਤਾਨਵਿੰਡ ਵਿਖੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵੇਰਕਾ ਵਿਖੇ ਵਿਧਾਇਕ ਜੀਵਨਜੋਤ ਕੌਰ, ਪਿੰਡ ਰਾਣੀਆਂ ਵਿਖੇ ਚੇਅਰਮੈਨ ਸ: ਬਲਦੇਵ ਸਿੰਘ ਮਿਆਦੀਆਂ, ਅਟਾਰੀ ਵਿਖੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਦੀ ਪਤਨੀ ਸ੍ਰੀਮਤੀ ਪ੍ਰਭਾ ਸਿੱਧੂ ਅਤੇ ਪਿੰਡ ਓਠੀਆਂ ਵਿਖੇ ਪਿੰਡ ਦੇ ਸਰਪੰਚ ਵਲੋਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕੀਤੇ ਗਏ।

ਵਿਧਾਇਕ ਸ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜਿਲ੍ਹਾ ਅੰਮ੍ਰਿਤਸਰ ਵਿੱਚ 55 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ ਲੱਗਭਗ 4,54,530 ਮਰੀਜਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 79590 ਮਰੀਜਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਜਾ ਚੁਕੇ ਹਨ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਦੇ ਨਾਲ ਨਾਲ 41 ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ।

ਵਿਧਾਇਕ ਜੀਵਨਜੋਤ ਕੌਰ ਨੇ ਕਮਿਊਨਿਟੀ ਸੈਂਟਰ ਵੇਰਕਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।  ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 41 ਤਰ੍ਹਾ ਦੇ ਲੈਬ ਟੈਸਟ ਉਪਲਬਧ ਹਨ। 

ਇਸ ਸਮੇਂ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਾ ਸੁਪਨਾ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਅਤੇ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਦੇਣ ਦਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਫ਼ਸਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ, ਨਵੀਂ ਬਿੰਲਡਿੰਗਾਂ, ਨਵੇਂ ਔਜਾਰ, ਲੈਬ ਟੈਸਟ ਅਤੇ ਸਾਰੀਆਂ ਦਵਾਈਆਂ ਮੁਫ਼ਤ ਉਪਲਬਧ ਕਰਵਾ ਰਹੀ ਹੈ।

ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਇੱਕ ਡਾਕਟਰ, ਇੱਕ ਫਾਰਮੇਸੀ ਅਫ਼ਸਰ, ਕਲੀਨੀਕਲ ਅਸਿਸਟੈਂਟ ਤੋਂ ਇਲਾਵਾ ਹੋਰ ਸਟਾਫ਼ ਵੀ ਕੰਮ ਕਰੇਗਾ। ਉਹਨਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਟੀਕਾਕਰਣ ਅਤੇ ਹੋਰ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। 

ਸਿਹਤ ਸਟਾਫ਼ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਬਿਮਾਰੀਆਂ ਅਤੇ ਸਿਹਤ ਸੇਵਾਵਾਂ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨੇੜੇ ਹੀ ਇਨ੍ਹਾਂ ਕਲੀਨਿਕਾਂ ਵਿੱਚੋਂ ਸਿਹਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ। 

ਇਸ ਸਮੇਂ ਪੂਰੇ ਪੰਜਾਬ ਵਿੱਚ ਹੋ ਰਹੇ ਉਦਘਾਟਨੀ ਸਮਾਰੋਹਾਂ ਦਾ ਲਾਈਵ ਪ੍ਰਸ਼ਾਰਣ ਦਿਖਾਇਆ ਗਿਆ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Amritsar , Amritsar , Amit Talwar , Deputy Commissioner Amritsar , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD