Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਹਲਕਾ ਪੂਰਬੀ 'ਚ ਤਿੰਨ ਹੋਰ ਨਵੇਂ ਕਲੀਨਕਾਂ ਦਾ ਉਦਘਾਟਨ

ਕਿਹਾ! ਮੁੱਖ ਮੰਤਰੀ ਮਾਨ ਦਾ ਡ੍ਰੀਮ ਪ੍ਰੋਜੈਕਟ ਮੁਕੰਮਲ ਹੋਣ ਕੰਢੇ ਪਹੁੰਚਿਆ, ਇਲਾਕੇ 'ਚ ਖੁਸ਼ੀ ਦੀ ਲਹਿਰ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab, Aam Aadmi Clinic

Web Admin

Web Admin

5 Dariya News

ਲੁਧਿਆਣਾ , 14 Aug 2023

Last updated on: Aug 14, 2023, 00:00 IST

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਡ੍ਰੀਮ ਪ੍ਰੋਜੈਕਟ ਕਰੀਬ ਕਰੀਬ ਹੁਣ ਮੁਕੰਮਲ ਹੁੰਦਾ ਨਜ਼ਰ ਆ ਰਿਹਾ ਹੈ, ਅੱਜ ਸੂਬੇ ਵਿੱਚ ਕਰੀਬ 76 ਹੋਰ ਨਵੇਂ ਮੁਹੱਲਾ ਕਲੀਨਿਕਾ ਦਾ ਖੁੱਲਣਾ ਸੂਬਾ ਵਾਸੀਆਂ ਲਈ ਕਿਸੇ ਸੌਗਾਤ ਤੋਂ ਘੱਟ ਨਹੀਂ ਹੈ। ਇਸੇ ਲੜੀ ਤਹਿਤ ਅੱਜ ਮਹਾਂਨਗਰ ਦੇ ਹਲਕਾ ਪੂਰਬੀ ਵਿਖੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਨਵੇਂ ਹੋਰ ਤਿੰਨ ਆਮ ਆਦਮੀ ਕਲੀਨਕਾ ਦਾ ਉਦਘਾਟਨ ਕੀਤਾ ਗਿਆ। 

ਜ਼ਿਨ੍ਹਾਂ ਵਿੱਚ ਨਿਉ ਸ਼ਾਸਤਰੀ ਨਗਰ, ਰਾਹੋਂ ਰੋਡ ਅਤੇ ਟਿੱਬਾ ਰੋਡ ਦੀ ਸਟਾਰ ਸਿਟੀ ਕਲੋਨੀ ਵਿਖੇ ਇਲਾਕਾ ਵਾਸੀਆਂ ਨੂੰ ਸਪੁਰਦ ਕੀਤੇ ਗਏ ਆਮ ਆਦਮੀ ਕਲੀਨਿਕ ਸ਼ਾਮਲ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਦੀ ਸਿਹਤ ਸੇਵਾਵਾਂ ਨੂੰ ਦੇਖਦੇ ਹੋਏ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ, ਉਹ ਹੁਣ ਤਕਰੀਬਨ ਮੁਕੰਮਲ ਹੋਣ ਦੇ ਨਜ਼ਦੀਕ ਪਹੁੰਚ ਚੁੱਕੀ ਹੈ । 

ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਹਲਕੇ ਅੰਦਰ ਹਰ ਮੁਹੱਲੇ ਹਰ ਪਿੰਡ ਵਿੱਚ ਆਮ ਆਦਮੀ ਕਲੀਨਿਕ ਖੁਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਜਿੱਥੇ ਲੋਕ ਆਪਣੇ ਟੈਸਟ ਮੁਫ਼ਤ ਕਰਵਾ ਰਹੇ ਹਨ ਉਥੇ ਸਰਕਾਰ ਵੱਲੋਂ ਫ੍ਰੀ ਇਲਾਜ ਦੀ ਵੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੁਰਬੀ ਅੰਦਰ ਅੱਜ ਤਿੰਨ ਨਵੇਂ ਹੋਰ ਕਲੀਨਿਕ ਵੱਖ-ਵੱਖ ਇਲਾਕੇ ਦੇ ਲੋਕਾਂ ਨੂੰ ਸਪੁਰਦ ਕੀਤੇ ਗਏ ਹਨ ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਇਲਾਜ ਕਰਵਾਉਣ ਵਿਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ 'ਚ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਹਲਕੇ ਨੂੰ ਵਿਕਾਸ ਪੱਖੋਂ ਤਰੱਕੀ ਦੀਆਂ ਨੀਹਾਂ ਤੇ ਲੈ ਕੇ ਜਾਵਾਂਗੇ। 

ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਆਜ਼ਾਦੀ ਦੇ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਤੁਸੀਂ ਸਭ ਨੇ ਆਮ ਆਦਮੀ ਪਾਰਟੀ ਤੇ ਵਿਸ਼ਵਾਸ ਕਰਦਿਆਂ ਸੱਤਾ ਦੀ ਚਾਬੀ ਦਿੱਤੀ ਹੈ ਅਤੇ ਤੁਹਾਡੇ ਵਿਸ਼ਵਾਸ ਦੀ ਹਮੇਸ਼ਾ ਕਦਰ ਕੀਤੀ ਜਾਵੇਗੀ ਤੇ ਜੋ ਵੀ ਤੁਹਾਡੇ ਨਾਲ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਹਰ ਹਾਲ ਦੇ ਵਿੱਚ ਨਿਭਾਇਆ ਜਾਵੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਵਾਰਡ ਪ੍ਰਧਾਨ ਅਨੁਜ ਚੌਧਰੀ, ਕੁਲਵਿੰਦਰ ਗਰੇਵਾਲ, ਸੁਖਮੇਲ ਗਰੇਵਾਲ, ਰਾਜ ਗਰੇਵਾਲ,  ਬੈਂਕ ਮੈਨੇਜਰ ਦਲਵਿੰਦਰ ਸਿੰਘ, ਪਰਮਿੰਦਰ ਸਿੰਘ ਫੌਜੀ, ਮਹਿੰਦਰ ਸਿੰਘ ਭੱਟੀ, ਡਾਕਟਰ ਧਵਨ, ਸੁਰਜੀਤ ਸਿੰਘ ਠੇਕੇਦਾਰ, ਅਮਰੀਕ ਸਿੰਘ ਸੈਣੀ, ਸੁਖਵਿੰਦਰ ਸਿੰਘ ਮੰਟੂ,,ਰਵਿੰਦਰ ਸਿੰਘ ਰਾਜੂ, ਮੈਡਮ ਇੰਦਰਜੀਤ ਕੌਰ, ਅਵਤਾਰ ਦਿਓਲ, ਲਖਵਿੰਦਰ ਗਿੱਲ, ਵਿਧਾਇਕ ਪੀਏ ਗੁਰਸ਼ਰਨ ਦੀਪ, ਦਫ਼ਤਰ ਇੰਚਾਰਜ ਅਸ਼ਵਨੀ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD