Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹਾ ਤਰਨ ਤਾਰਨ ਵਿੱਚ 04 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਰੱਤਾ ਗੁੱਦਾ ਤੇ ਬੋਪਾਰਾਏ ਵਿਖੇ ਕੀਤਾ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 14 Aug 2023

Last updated on: Aug 14, 2023, 00:00 IST

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ 04 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਜ਼ਿਲ੍ਹੇ ਦੇ ਪਿੰਡ ਰੱਤਾ ਗੁੱਦਾ, ਬੋਪਾਰਾਏ, ਪੰਜਵੜ ਅਤੇ ਲਾਲਪੁਰਾ ਵਿਖੇ 04 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੁੱਲ 18 ਆਮ ਆਦਮੀ ਕਲੀਨਿਕ ਲੋਕਾਂ ਲਈ ਮੁਫ਼ਤ ਲੈਬ ਟੈਸਟ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ।

ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਰਨ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਪਿੰਡ ਰੱਤਾ ਗੁੱਦਾ ਅਤੇ ਬੋਪਾਰਾਏ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਇਸ ਤੋਂ ਇਲਾਵਾ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਪਿੰਡ ਪੰਜਵੜ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਤੇ ਹਲਕਾ ਵਿਧਾਇਕ ਖਡੂਰ ਸਾਹਿਬ ਦੇ ਨੁਮਾਇੰਦਿਆਂ ਵੱਲੋਂ ਪਿੰਡ ਲਾਲਪੁਰਾ ਵਿਖੇ ਨਵੇਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਤਰਨ ਤਾਰਨ ਵਾਸੀਆਂ ਨੂੰ ਸਮਰਪਿਤ ਕੀਤੇ ਗਏ।

ਪਿੰਡ ਰੱਤਾ ਗੁੱਦਾ ਅਤੇ ਬੋਪਾਰਾਏ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ।ਉਹਨਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੱਗਭੱਗ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

ਸ੍ਰ. ਲਾਲਜੀਤ ਸਿੰਘ ਭੁੱਲਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਇਹ ਕਲੀਨਿਕ ਲੋਕਾਂ ਲਈ ਵੱਡੀ ਸਹੂਲਤ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇੱਕ ਸਾਲ ਤੋਂ ਚੱਲ ਰਹੇ 583 ਆਮ ਆਦਮੀ ਕਲੀਨਿਕਾਂ, ਜਿਨ੍ਹਾਂ ’ਚੋਂ 180 ਸ਼ਹਿਰੀ ਅਤੇ 403 ਪੇਂਡੂ ਖੇਤਰਾਂ ਵਿਚ ਸਥਾਪਿਤ ਹਨ, ਰਾਹੀਂ ਹੁਣ ਤੱਕ 44 ਲੱਖ ਤੋਂ ਵੱਧ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 76 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਾ ਸਿਹਤ ਸੁਧਾਰਾਂ ਦੇ ਖੇਤਰ ਵਿਚ ਇਤਿਹਾਸਕ ਕਦਮ ਹੈ ਜਿਸਦਾ ਆਮ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ। ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ’ਚ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 01 ਲੱਖ 12 ਹਜ਼ਾਰ ਤੋਂ ਵੱਧ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਅਤੇ 29 ਹਜ਼ਾਰ ਤੋਂ ਵੱਧ ਲੋਕਾਂ ਨੇ ਮੁਫ਼ਤ ਲੈਬਾਰਟਰੀ ਟੈਸਟ ਕਰਵਾਏ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੂਟੀਨ ਦੇ ਚੈੱਕਅੱਪ ਤੋਂ ਇਲਾਵਾ, ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਟੈਸਟ ਲੋਕਾਂ ਲਈ ਲਾਹੇਵੰਦ ਸਾਬਿਤ ਹੋਣਗੇ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD