Tuesday, 30 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

 

ਮਿਡਲ ਸਕੂਲ ਠੱਠਾ ਵਿਖੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਕਰਵਾਇਆ ਗਿਆ ਮੇਰੀ ਮਾਟੀ, ਮੇਰਾ ਦੇਸ਼ ਪ੍ਰੋਗਰਾਮ

Azadi Ka Amrit Mahotsav, 75th Anniversary of Indian Independence, 75th years of Independence, Nehru Yuva Kendra Tarn Taran, Meri Maati Mera Desh, Tiranga Rally, Har ghar Tiranga

Web Admin

Web Admin

5 Dariya News

ਤਰਨ ਤਾਰਨ , 14 Aug 2023

ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਅੱਜ ਸਰਕਾਰੀ ਮਿਡਲ ਸਕੂਲ ਠੱਠਾ ਵਿਖੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਮੇਰੀ ਮਾਟੀ, ਮੇਰਾ ਦੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਬੀ.ਐਸ.ਐਫ ਬਟਾਲੀਅਨ 101 ਖੇਮਕਰਨ ਦੇ ਸਹਾਇਕ ਕਮਾਂਡੈਂਟ ਆਦਰਸ਼ ਅਵਿਨਾਵ, ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ, ਬਲਾਕ ਵਿਕਾਸ ਅਫ਼ਸਰ ਪਲਵਿੰਦਰ ਸਿੰਘ ਸਨ।

ਪ੍ਰੋਗਰਾਮ ਦੀ ਸ਼ੁਰੂਆਤ 'ਚ ਸ਼ਹੀਦ ਜਸਵਿੰਦਰ ਸਿੰਘ ਦੀ ਸ਼ਿਲਪਕਾਰ 'ਤੇ ਉਨ੍ਹਾਂ ਦੀ ਮਾਤਾ ਸ੍ਰੀਮਤੀ ਬਲਵੀਰ ਕੋਰ ਵੱਲੋਂ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ । ਉਪਰੰਤ ਸਰਕਾਰੀ ਸਕੂਲ ਦੇ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ।

ਸਾਰੇ ਮਹਿਮਾਨਾਂ ਅਤੇ ਹਾਜ਼ਰ ਲੋਕਾਂ ਵੱਲੋਂ ਹੱਥਾਂ ਵਿੱਚ ਮਿੱਟੀ ਲੈ ਕੇ ਪੰਜ ਜਾਨਾਂ ਦਾ ਪ੍ਰਣ ਲਿਆ ਗਿਆ। ਇਸ ਉਪਰੰਤ ਸਮੂਹ ਮਹਿਮਾਨਾਂ ਅਤੇ ਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੂਟੇ ਲਗਾਏ ਗਏ ।

ਇਸ ਉਪਰੰਤ ਮੁੱਖ ਮਹਿਮਾਨ ਨੇ ਸ਼ਹੀਦ ਜਸਵਿੰਦਰ ਸਿੰਘ ਦੀ ਮਾਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ । ਬੀਐਸਐਫ ਬਟਾਲੀਅਨ 101 ਨੇ ਸ਼ਹੀਦ ਜਸਵਿੰਦਰ ਸਿੰਘ ਨੂੰ ਸਲਾਮੀ ਦਿੱਤੀ।

ਇਸ ਮੌਕੇ ਬੀ.ਐਸ.ਐਫ ਦੇ ਅਸਿਸਟੈਂਟ ਕਮਾਂਡੈਂਟ ਆਦਰਸ਼ ਅਵਿਨਾਵ ਜੀ ਨੇ ਦੱਸਿਆ ਕਿ ਜਸਵਿੰਦਰ ਸਿੰਘ 18 ਸਾਲ ਦੀ ਉਮਰ ਵਿੱਚ ਬੀ.ਐਸ.ਐਫ 78 ਬਟਾਲੀਅਨ ਵਿੱਚ ਭਰਤੀ ਹੋਇਆ ਸੀ ਅਤੇ ਕੇਵਲ 22 ਸਾਲ ਦੀ ਛੋਟੀ ਉਮਰ ਵਿੱਚ ਹੀ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿੱਚ ਅੱਤਵਾਦੀਆਂ ਨਾਲ ਲੜਦੇ ਹੋਏ ਬਹਾਦਰੀ ਦਾ ਮੁਕਾਮ ਹਾਸਲ ਕੀਤਾ। ਮੈਡਮ ਜਸਲੀਨ ਕੌਰ ਨੇ ਕਿਹਾ ਕਿ ਉਹ ਸ਼ਹੀਦ ਜਸਵਿੰਦਰ ਸਿੰਘ ਦੀ ਮਾਤਾ ਨੂੰ ਵੀ ਸਲਾਮ ਕਰਦੇ ਹਨ ਜਿਨ੍ਹਾਂ ਨੇ ਅਜਿਹੇ ਬਹਾਦਰ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਸਿਰਫ 22 ਸਾਲ ਦੀ ਉਮਰ ਵਿੱਚ ਦੇਸ਼ ਲਈ ਸ਼ਹੀਦੀ ਪ੍ਰਾਪਤ ਕੀਤੀ। 

ਇਸ ਮੌਕੇ ਸਰਪੰਚ ਸਰਦਾਰ ਸੁਖਬੀਰ ਸਿੰਘ, ਦਵਿੰਦਰ ਸਿੰਘ ਬੌਬੀ, ਤਰਸੇਮ ਸਿੰਘ ਸੋਨੂੰ- ਮੋਹਨ ਸਿੰਘ ਬਾਜਵਾ, ਸੁਖਰਾਜ ਸਿੰਘ ਬਾਜਵਾ, ਸਮਸ਼ੇਰ ਸਿੰਘ, ਪ੍ਰਧਾਨ ਜਸਬੀਰ ਸਿੰਘ, ਇੰਦਰਜੀਤ ਸਿੰਘ ਮਹਾਂਬੀਰ ਸਿੰਘ, ਨਿਸਾਨ ਸਿੰਘ ਫੌਜੀ, ਹਰਗੋਬਿੰਦ ਸਿੰਘ ਫੌਜੀ, ਹਰਦੇਵ ਸਿੰਘ ਸੂਬੇਦਾਰ ਹਾਜ਼ਰ ਸਨ। , ਨਹਿਰੂ ਯੁਵਾ ਕੇਂਦਰ ਤੋਂ ਸਿਕੰਦਰ ਸਿੰਘ, ਸੰਦੀਪ ਮਸੀਹ, ਸ਼ੁਭਮ ਸ਼ਰਮਾ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

 

Tags: Azadi Ka Amrit Mahotsav , 75th Anniversary of Indian Independence , 75th years of Independence , Nehru Yuva Kendra Tarn Taran , Meri Maati Mera Desh , Tiranga Rally , Har ghar Tiranga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD