Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਪੌਂਗ ਡੈਮ 'ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ

ਪਾਣੀ ਦੇ ਵਧ ਰਹੇ ਵਹਾਅ ਨੂੰ ਧਿਆਨ ‘ਚ ਰੱਖਦਿਆਂ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ: ਮੀਤ ਹੇਅਰ

Anurag Verma,Chief Secretary,Chief Secretary of Punjab,Chief Secretary Punjab,IAS officer,IAS,Punjab,Punjab Government,Government of Punjab

Web Admin

Web Admin

5 Dariya News

ਚੰਡੀਗੜ੍ਹ , 14 Aug 2023

ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੌਂਗ ਡੈਮ ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ ਹੈ ਅਤੇ ਡੈਮ 1400 ਫੁੱਟ ਤੱਕ ਪਾਣੀ ਨੂੰ ਆਸਾਨੀ ਨਾਲ ਰੋਕਣ ਦੀ ਸਮਰੱਥਾ ਰੱਖਦਾ ਹੈ।ਭਵਿੱਖ ਵਿੱਚ ਪਾਣੀ ਦਾ ਵਹਾਅ ਜਿਆਦਾ ਹੋਣ ਦੀ ਸਥਿਤੀ ਨਾਲ ਨਜਿੱਠਣ ਲਈ, ਡੈਮ ਤੋਂ ਲਗਭਗ 68,000 ਕਿਊਸਿਕ ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡੇ ਜਾਣ ਦਾ ਫੈਸਲਾ ਕੀਤਾ ਗਿਆ ਹੈ। 

ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡਿਆ ਜਾਵੇਗਾ ਅਤੇ ਇਸ ਨੂੰ ਹੌਲੀ-ਹੌਲੀ ਵਧਾਇਆ ਜਾਵੇਗਾ। ਇਹ ਫੈਸਲਾ ਭਵਿੱਖ ਵਿੱਚ ਪਾਣੀ ਦਾ ਵਹਾਅ ਵਧਣ ਦੀ ਸਥਿਤੀ ਨਾਲ ਨਜਿੱਠਣ ਲਈ ਲਿਆ ਗਿਆ ਹੈ ਅਤੇ ਜੇਕਰ ਭਵਿੱਖ ਵਿੱਚ ਪਾਣੀ ਦਾ ਵਹਾਅ ਵਧਦਾ ਹੈ ਤਾਂ ਡੈਮਾਂ ਦੀ ਭੰਡਾਰਨ ਸਮਰਥਾ ਕਾਫੀ ਹੈ। 

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜ ਜ਼ਿਲਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ।ਪਾਣੀ ਦੇ ਵਹਾਅ ਨੂੰ ਰੋਕਣ ਲਈ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਵਿਭਾਗ ਦੇ ਫੀਲਡ ਸਟਾਫ ਨੂੰ 24 ਘੰਟੇ ਸਥਿਤੀ ਉੱਤੇ ਰੱਖਣ ਲਈ ਕਿਹਾ ਹੈ।

ਇਸੇ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਡੈਮਾਂ ਵਿੱਚ ਆ ਰਹੇ ਵਾਧੂ ਪਾਣੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਦਇਆਵਾਂ ਨਾਲ ਵਸੇ ਲੋਕਾਂ ਨੂੰ ਸੁਰੱਖਿਅਤ ਰੱਖਣ ਉਤੇ ਕੰਮ ਕਰਨ। 

ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਲੋੜ ਪੈਣ ਉੱਤੇ ਰਾਹਤ ਕੈਂਪ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਂਵਾ ਦੀ ਨਿਰੰਤਰ ਚੌਕਸੀ ਰੱਖੀ ਜਾਵੇ ਅਤੇ ਕਿਸੇ ਵੀ ਲੋੜ ਪੈਣ ਉਤੇ ਜਲ ਸਰੋਤ ਵਿਭਾਗ ਅਤੇ ਉਨ੍ਹਾਂ ਦੇ ਦਫ਼ਤਰ ਨਾਲ ਤੁਰੰਤ ਰਾਬਤਾ ਕਾਇਮ ਕੀਤਾ ਜਾਵੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD