Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ

ਡਾ. ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ ਬਟਾਲਾ ਨੇ ਲਹਿਰਾਇਆ ਕੌਮੀ ਝੰਡਾ

Punjab Admin, Dr. Shayari Bhandari, Independence Day, Batala, Independence Day, Independence Day of India , Independence Day 2023 , 77th Independence Day 2023, Independence Day India, Indian Flag, Har Ghar Tiranga, 15 august 2023

Web Admin

Web Admin

5 Dariya News

ਬਟਾਲਾ , 15 Aug 2023

Last updated on: Aug 15, 2023, 00:00 IST

ਅੱਜ ਆਜ਼ਾਦੀ ਦਿਵਸ ਸਮਾਗਮ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਾ. ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਡਾ. ਸ਼ਾਇਰੀ ਭੰਡਾਰੀ ਨੇ ਪਰੇਡ ਦਾ ਮੁਆਇਨਾ ਕੀਤਾ। 

ਇਸ ਉਪਰੰਤ ਐੱਸ.ਆਈ. ਗੁਰਮੁੱਖ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਆਪਣੇ ਸੰਦੇਸ਼ ’ਚ ਬਟਾਲਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ, ਆਜ਼ਾਦੀ ਘੁਲਾਟੀਆਂ, ਵੱਖ-ਵੱਖ ਸੈਨਾਵਾਂ ਅਤੇ ਪੁਲਿਸ ਫੋਰਸਾਂ ਦੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨ ਹਰ ਦੇਸ਼ ਦਾ ਵੱਡਾ ਸਰਮਾਇਆ ਹੈ ਅਤੇ ਭਾਰਤੀ ਨੌਜਵਾਨਾਂ ਨੇ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਆਪਣੀ ਪ੍ਰਤਿਭਾ ਦੀ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਹੋਰ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਂਦਿਆਂ ਉਹ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਅਹਿਦ ਲੈਣ।

ਐਸ.ਡੀ.ਐਮ ਬਟਾਲਾ ਨੇ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਸੰਜੋਏ ਸੁਪਨੇ ਪੂਰੇ ਕਰਨ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਪੰਜਾਬ ਦੀ ਹੋਰ ਤਰੱਕੀ ਦੀ ਕਾਮਨਾ ਕਰਦਿਆਂ ਉਨਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੁਨੀਆਂ ਦੇ ਵੱਖ-ਵੱਖ ਮੁਲਕਾਂ ਵਿਚ ਤਰੱਕੀ ਦੀਆਂ ਲਾਮਿਸਾਲ ਲੀਹਾਂ ਸਥਾਪਿਤ ਕੀਤੀਆਂ ਹਨ ਅਤੇ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਤੋਂ ਇਲਾਵਾ ਦੇਸ਼ ਨੂੰ ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਵੀ ਪੂਰੀ ਤਰ੍ਹਾਂ ਸੁਰੱਖਿਅਤ ਰੱਖਣ ਵਿਚ ਅਹਿਮ ਭੂਮਿਕਾ ਨਿਭਾਈ ਹੈ।

ਸਿਹਤ ਸੇਵਾਵਾਂ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਲੋੜੀਂਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤਯੋਗ ਨਹੀਂ ਹੈ। 

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਪੜ੍ਹਾਉਣਾ ਅਤਿ ਲਾਜ਼ਮੀ ਹੈ ਜਿਸ ਮਕਸਦ ਲਈ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਕੰਮ ਕੀਤਾ ਗਿਆ ਹੈ ਅਤੇ ਸਕੂਲ ਆਫ ਐਮੀਨੈਂਸ ਦੀ ਸਥਾਪਤੀ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੌਮੀ ਅਤੇ ਕੁਮਾਂਤਰੀ ਮੁਕਾਬਲੇਬਾਜੀ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਸਕੇ।

ਉਨਾਂ ਨਾਗਰਿਕਾਂ ਨੂੰ ਸੱਦਾ ਦਿੱਤਾ ਕਿ ਉਹ ਅਜ਼ਾਦੀ ਪਰਵਾਨਿਆਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ। ਆਜ਼ਾਦੀ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਪਰੇਡ, ਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਾਮਨਿਤ ਕੀਤਾ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਡਾ. ਸ਼ਾਇਰੀ ਭੰਡਾਰੀ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਦਫਤਰ ਬਟਾਲਾ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਸਹਾਰਾ ਕਲੱਬ ਬਟਾਲਾ ਵਲੋਂ ਵੀ ਛਬੀਲ ਵਰਤਾਈ ਗਈ। 

ਆਜ਼ਾਦੀ ਦਿਵਸ ਸਮਾਗਮ ਵਿੱਚ ਮੈਡਮ ਵਨੀਤਾ ਲੂਥਰਾ, ਸਿਵਲ ਜੱਜ ਸੀਨੀਅਰ ਡਵੀਜ਼ਨ ਬਟਾਲਾ, ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ, ਅਭਿਸ਼ੇਕ ਵਰਮਾ ਤਹਿਸੀਲਦਾਰ ਬਟਾਲਾ, ਚੇਅਰਮੈਨ ਨਰੇਸ਼ ਗੋਇਲ, ਐੱਸ.ਪੀ. ਡੀ ਗੁਰਪ੍ਰੀਤ ਸਿੰਘ, ਡੀ.ਐੱਸ.ਪੀ. ਲਲਿਤ ਕੁਮਾਰ, ਐਡਵੋਕੈਟ ਪ੍ਰਵੇਜ਼ ਇੰਦਰ ਸਿੰਘ, ਪ੍ਰਧਾਨ ਬਾਰ ਐਸੋਸੀਏਸ਼ਨ ਬਟਾਲਾ, ਸਮਾਜ ਸੇਵੀ ਯਸ਼ਪਾਲ ਚੋਹਾਨ, ਗੁਰਪ੍ਰੀਤ ਸਿੰਘ ਰਾਜੂ ਗਿੱਲ, ਸ਼ਸ਼ੀ ਭੂਸ਼ਨ ਵਰਮਾ, ਹਰਪ੍ਰੀਤ ਸਿੰਘ ਮਾਨ, ਮਨੋਹਰ ਲਾਲ ਸ਼ਰਮਾ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਜਤਿੰਦਰ ਸਿੰਘ ਬਾਜਵਾ, ਲੈਕਚਰਾਰ ਜਸਬੀਰ ਸਿੰਘ, ਡਾ. ਸਤਿੰਦਰਜੀਤ ਕੋਰ, ਮੈਡਮ ਰੀਟਾ ਭਾਟੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Punjab Admin , Dr. Shayari Bhandari , Independence Day , Batala , Independence Day , Independence Day of India , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD