Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

7ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਲਹਿਰਾਇਆ ਤਿਰੰਗਾ ਝੰਡਾ

ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਬਾਰੇ ਦਿੱਤੀ ਜਾਣਕਾਰੀ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Gurdit Singh Sekhon, Independence Day, Independence Day of India , Independence Day 2023 , 77th Independence Day 2023, Independence Day India, Indian Flag, Har Ghar Tiranga, 15 august 2023

Web Admin

Web Admin

5 Dariya News

ਫਰੀਦਕੋਟ , 15 Aug 2023

Last updated on: Aug 15, 2023, 00:00 IST

ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਪੰਜਾਬ ਦੇ ਪਸ਼ੂ ਪਾਲਣ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕੌਮੀ ਝੰਡਾ ਲਹਿਰਾਇਆ  ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਫ਼ਰੀਦਕੋਟ ਤੋਂ ਵਿਧਾਇਕ  ਗੁਰਦਿੱਤ ਸਿੰਘ ਸੇਖੋ, ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ, ਐਮ ਪੀ ਮੁਹੰਮਦ ਸਦੀਕ, ਸੁਖਜੀਤ ਸਿੰਘ ਢਿੱਲਵਾਂ ਚੈਅਰਮੈਨ ਜਿਲ੍ਹਾ ਯੋਜਨਾ ਬੋਰਡ, ਗੁਰਤੇਜ ਸਿੰਘ ਖੋਸਾ ਚੇਅਰਮੈਨ ਨਗਰ ਸੁਧਾਰ ਟਰੱਸਟ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਉਨ੍ਹਾਂ ਜਿਥੇ ਆਜ਼ਾਦੀ ਸੰਗਰਾਮ ਵਿੱਚ ਆਪਣੇ ਪ੍ਰਾਣਾਂ ਦੀ ਆਹੁਤੀ ਦੇਣ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਥੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਰਵੀਰਾਂ ਅਤੇ ਮਹਾਨ ਕ੍ਰਾਂਤੀਕਾਰੀਆਂ ਵਲੋਂ ਦੇਸ਼ ਦੀ ਆਜ਼ਾਦੀ ਅਤੇ ਪਰਜਾ ਮੰਡਲ ਲਹਿਰ ਵਿੱਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜਿਲ੍ਹੇ ਦੀ ਇਤਿਹਾਸਕ ਮਹੱਤਤਾ ਨੂੰ ਵੇਖਦਿਆਂ ਇਸਦੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਹੜੇ ਕਿਸਾਨਾਂ ਦੀ ਮੀਂਹ ਕਾਰਨ ਝੋਨੇ ਦੀ ਫਸਲ ਖ਼ਰਾਬ ਹੋਈ ਸੀ, ਉਨਾਂ ਨੂੰ ਝੋਨੇ ਦੀ ਪਨੀਰੀ ਮੁਫਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਤਾਂ ਜੋ ਕਿਸਾਨਾਂ ਨੂੰ ਦੁਬਾਰਾ ਝੋਨਾ ਲਗਾਉਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਫਰੀਦਕੋਟ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਵੱਲੋਂ 1200 ਏਕੜ ਝੋਨੇ ਦੀ ਪਨੀਰੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 39,558 ਪਸ਼ੂਆਂ ਦਾ ਇਲਾਜ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਖੋਲ੍ਹੇ ਗਏ 583 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ 76 ਹੋਰ ਨਵੇਂ ਕਲੀਨਿਕ ਖੋਲ੍ਹ ਦਿੱਤੇ ਗਏ ਹਨ। ਫਰੀਦਕੋਟ ਜਿਲ੍ਹੇ ਵਿੱਚ 11 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿੱਚ ਨਵੀਆਂ ਮਸ਼ੀਨਾਂ ਲਗਾਉਣ ਲਈ 72.20 ਕਰੋੜ ਦਾ ਬਜਟ ਪ੍ਰਵਾਨ ਹੋ ਚੁੱਕਾ ਹੈ। 

ਉਨ੍ਹਾਂ ਦੱਸਿਆ ਕਿ ਫਰੀਦਕੋਟ ਜਿਲੇ ਵਿੱਚ 855 ਹੈਕਟੇਅਰ ਰਕਬਾ ਨਰਮੇ ਦੀ ਬਿਜਾਈ ਅਧੀਨ ਹੈ ਅਤੇ ਵੱਖ-ਵੱਖ ਪਿੰਡਾਂ ਵਿਚ 36 ਕਲਸਟਰ ਪ੍ਰਦਰਸ਼ਨੀਆਂ (ਪ੍ਰਦਰਸ਼ਨੀ ਪ੍ਰਤੀ 02 ਏਕੜ) ਬਿਜਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਮੋਟੇ ਅਨਾਜਾਂ (ਮਿਲਟਸ) ਹੇਠ 40 ਹੈਕਟੇਅਰ ਰਕਬਾ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਹਿਰੀ ਟੇਲਾਂ ਉਤੇ ਪੈਂਦੇ ਖੇਤਾਂ ਨੂੰ ਦਹਾਕਿਆਂ ਬਾਅਦ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ। ਜਲ ਸਰੋਤ ਵਿਭਾਗ ਦੇ ਉਪਰਾਲਿਆਂ ਸਦਕਾ 14000 ਦੇ ਕਰੀਬ ਬੰਦ ਪਏ ਨਹਿਰੀ ਖਾਲੇ ਮੁੜ ਚਾਲੂ ਕੀਤੇ ਗਏ।

ਇਸ ਮੌਕੇ ਕਮਿਸ਼ਨਰ ਚੰਦਰ ਗੇਂਦ, ਡੀ.ਆਈ.ਜੀ ਸ੍ਰੀ ਅਜੇ ਮਲੂਜਾ, ਆਈ.ਜੀ.ਇੰਟੈਲੀਜੈਂਸ ਸ਼੍ਰੀ ਬਾਬੂ ਲਾਲ ਮੀਨਾ, ਸ਼੍ਰੀ ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਟੀ ਆਫ ਹੈਲਥ ਸਾਇੰਸਜ਼,ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ, ਐੱਸਐੱਸਪੀ ਸ.ਹਰਜੀਤ ਸਿੰਘ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ, ਐਸ.ਡੀ.ਐਮ.ਬਲਜੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਤੁਸ਼ਿਤਾ ਗੁਲਾਟੀ,ਜ਼ਿਲਾ ਮਾਲ ਅਫ਼ਸਰ ਅਜੀਤਪਾਲ ਸਿੰਘ ਚਹਿਲ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ ਸਿੱਧੂ, ਸਿਵਲ ਸਰਜਨ ਡਾ. ਅਨਿਲ ਗੋਇਲ, ਜ਼ਿਲਾ ਲੋਕ ਸੰਪਰਕ ਅਫਸਰ ਸ.ਗੁਰਦੀਪ ਸਿੰਘ ਮਾਨ,  ਡਾ. ਲੱਛਮਣ ਸਿੰਘ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਸੈਕਟਰੀ ਰੈਡ ਕਰਾਸ ਸ਼੍ਰੀ ਮਨਦੀਪ ਸਿੰਘ ਮੌਂਗਾ, ਸ੍ਰੀ ਜਸਬੀਰ ਜੱਸੀ, ਜ਼ਿਲਾ ਕੁਆਰਡੀਨੇਟਰ ਸੱਭਿਆਚਾਰਕ ਮੁਕਾਬਲੇ,ਬੀਰ ਇੰਦਰ ਸਿੰਘ ਸੰਧਵਾਂ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ , ਵਿਭਾਗਾਂ ਦੇ  ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Gurdit Singh Sekhon , Independence Day , Independence Day of India , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD