Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ

ਚਾਹਵਾਨ ਖਿਡਾਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ www.khedanwatanpunjabdia.com ਉਤੇ ਕਰ ਸਕਦੇ ਨੇ ਅਪਲਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Independence Day 2023 , 77th Independence Day 2023, Independence Day India, Indian Flag, Har Ghar Tiranga, 15 august 2023

5 Dariya News

5 Dariya News

5 Dariya News

ਪਟਿਆਲਾ , 15 Aug 2023

Last updated on: Aug 15, 2023, 00:00 IST

ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਏਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ।

ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੋਕਾਂ ਨੇ ਬਹੁਤ ਵੱਡਾ ਹੁੰਗਾਰਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਖੇਡ ਸਮਾਰੋਹ ਵਿਚ ਛੇ ਵੱਖ-ਵੱਖ ਉਮਰ ਵਰਗਾਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ 30 ਖੇਡ ਕੈਟਾਗਰੀਆਂ ਵਿਚ ਬਲਾਕ ਤੋਂ ਲੈ ਕੇ ਸੂਬਾ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਇਹ ਖੇਡ ਮੁਕਾਬਲੇ 29 ਅਗਸਤ ਤੋਂ ਸ਼ੁਰੂ ਹੋਣਗੇ ਜਿਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਲ ਅਪਲਾਈ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਇਸ ਵਾਰ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਕੀਤੀਆਂ ਗਈਆਂ ਹਨ ਜੋ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਖੇਡਾਂ ਦਾ ਮਾਹੌਲ ਸਿਰਜਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਊਰਜਾ ਨੂੰ ਸਾਕਾਰਤਮਕ ਦਿਸ਼ਾ ਵਿਚ ਲਾਇਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਇਸ ਦਿਸ਼ਾ ਵੱਲ ਉਸਾਰੂ ਕਦਮ ਹੈ ਕਿਉਂਕਿ ਇਹ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਢੁਕਵਾਂ ਮੰਚ ਪ੍ਰਦਾਨ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਕਿ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਸਿੱਧ ਹੋਣਗੀਆਂ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮਕਬੂਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਨਿਭਾਅ ਸਕਦੀਆਂ ਹਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD