Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

ਜਿੰਪਾ ਵੱਲੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Fauja Singh Sarari, Ranbir Singh Bhullar, Rajneesh Kumar Dahiya, DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫ਼ਿਰੋਜ਼ਪੁਰ , 15 Aug 2023

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਆਨਲਾਈਨ ਮਾਧਿਅਮ ਰਾਹੀਂ ਫ਼ਿਰੋਜ਼ਪੁਰ ਤੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਨਾਗਰਿਕਾਂ ਨੂੰ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਲਗਾਤਾਰ ਯਤਨਸ਼ੀਲ ਹੈ। 

ਇਸੇ ਤਹਿਤ ਈ-ਗੋਵ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਨੁੱਖੀ ਮਲ/ਸੈਪਟਿਕ ਟੈਂਕਾਂ ਦੀ ਗਾਰ ਦੇ ਪ੍ਰਬੰਧਨ (ਫੀਕਲ ਸਲੱਜ ਅਤੇ ਸੇਪਟੇਜ ਪ੍ਰਬੰਧਨ) ਨੂੰ ਲਾਗੂ ਕੀਤਾ ਜਾਵੇਗਾ। ਜਿੰਪਾ ਨੇ ਜਾਣਕਾਰੀ ਦਿੱਤੀ ਕਿ ਇਸ ਪੋਰਟਲ ‘ਤੇ ਰੀਅਲ-ਟਾਈਮ ਡੇਟਾ ਉਪਲੱਬਧ ਹੁੰਦਾ ਹੈ ਜਿਸ ਨਾਲ ਮਲ ਦੇ ਪ੍ਰਬੰਧਨ ਦੀ ਪ੍ਰਕਿਰਿਆ ਦੀ ਨਿਗਰਾਨੀ ਵਿੱਚ ਮਦਦ ਮਿਲਦੀ ਹੈ। 

ਇਸ ਪੋਰਟਲ ਨੂੰ ਸਥਾਨਕ ਸਰਕਾਰ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਆਪਸੀ ਤਾਲਮੇਲ ਨਾਲ ਮੁੱਢਲੇ ਰੂਪ ਵਿੱਚ ਪੰਜਾਬ ਦੇ ਜ਼ਿਲ੍ਹਿਆਂ ਐਸ.ਏ.ਐਸ ਨਗਰ ਮੋਹਾਲੀ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਬਤੌਰ ਪਾਇਲਟ ਪ੍ਰੋਜੈਕਟ ਲਾਂਚ ਕੀਤਾ ਜਾਵੇਗਾ। ਇਸ ਪਾਇਲਟ ਪ੍ਰੋਜੈਕਟ ਤਹਿਤ 171 ਪਿੰਡਾਂ ਦੇ 40,980 ਘਰਾਂ ਨੂੰ ਕਵਰ ਕੀਤਾ ਜਾਵੇਗਾ ਜਿਸ ਦਾ ਫਾਇਦਾ ਕਰੀਬ 2 ਲੱਖ ਲੋਕਾਂ ਨੂੰ ਹੋਵੇਗਾ।

ਉਨ੍ਹਾਂ ਦੱਸਿਆ ਕਿ ਐਮ ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਨਾਲ ਕੋਈ ਵੀ ਨਾਗਰਿਕ ਇਸ ਪੋਰਟਲ ਰਾਹੀਂ ਆਪਣਾ ਸੈਪਟਿਕ ਟੈਂਕ ਖਾਲੀ ਕਰਵਾਉਣ ਦੀ ਸੁਵਿਧਾ ਘਰ ਬੈਠੇ ਪ੍ਰਾਪਤ ਕਰ ਸਕੇਗਾ। ਸੈਂਪਿਟਕ ਟੈਕਾਂ ਦੀ ਗਾਰ ਦਾ ਸਹੀ ਪ੍ਰਬੰਧਨ ਹੋਣ ਨਾਲ ਵਾਤਾਵਰਣ ਸਾਫ਼-ਸੁਥਰਾ ਰਹੇਗਾ ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਚੰਗਾ ਪ੍ਰਭਾਵ ਪਵੇਗਾ। 

ਇਸ ਨਾਲ ਪ੍ਰਾਈਵੇਟ ਅਦਾਰੇ ਵੀ ਅੱਗੇ ਆਉਣਗੇ। ਜ਼ਿਕਰਯੋਗ ਹੈ ਕਿ ਸੀਵੇਜ ਟ੍ਰੀਟਮੈਂਟ ਪਲਾਂਟ ਆਪਰੇਟਰ ਇਹ ਪ੍ਰਮਾਣਿਤ ਕਰਨ ਦੇ ਯੋਗ ਹੋਵੇਗਾ ਕਿ ਘਰਾਂ ਤੋਂ ਇਕੱਠੀ ਕੀਤੀ ਗਈ ਸੈਪਟਿਕ ਟੈਂਕਾਂ ਦੀ ਗਾਰ ਅਤੇ ਸੀਵੇਜ ਟ੍ਰੀਟਮੈਂਟ ਪਲਾਂਟ ਵਿੱਚ ਪਹੁੰਚੀ ਗਾਰ ਦੀ ਮਾਤਰਾ ਵਿੱਚ ਕੋਈ ਅੰਤਰ ਨਹੀਂ ਹੈ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਇਸ ਪ੍ਰਕਿਰਿਆ ਦੌਰਾਨ ਗਾਰ ਸੀਵੇਜ ਟ੍ਰੀਟਮੈਂਟ ਪਲਾਂਟ ਤੋਂ ਇਲਾਵਾ ਕਿਤੇ ਵੀ ਨਾ ਸੁੱਟੀ ਜਾਵੇ। 

ਇਸ ਤੋਂ ਇਲਾਵਾ ਇਸ ਪੋਰਟਲ ਰਾਹੀਂ ਰਾਜ ਪੱਧਰ ‘ਤੇ ਇਹ ਦੇਖਿਆ ਜਾ ਸਕੇਗਾ ਕਿ ਕਿਸ ਸੀਵੇਜ ਟ੍ਰੀਟਮੈਂਟ ਪਲਾਂਟ ‘ਤੇ ਕਿੰਨੀ ਗਾਰ ਆ ਰਹੀ ਹੈ। ਲੋਕਾਂ ਦੀ ਇਸ ਸੁਵਿਧਾ ਬਾਰੇ ਫੀਡਬੈਕ ਵੀ ਪਤਾ ਲਗਾਈ ਜਾ ਸਕੇਗੀ। 

ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਦੀਪਕ ਹਿਲੌਰੀ ਹਾਜ਼ਰ ਸਨ ਜਦਕਿ ਭਾਰਤ ਸਰਕਾਰ ਦੇ ਡਰਿੰਕਿੰਗ ਵਾਟਰ ਤੇ ਸੈਨੀਟੇਸ਼ਨ ਵਿਭਾਗ ਦੇ ਡਾਇਰੈਕਟਰ ਡਾ. ਅਨੁਪਮਾ ਆਨ ਲਾਈਨ ਮਾਧਿਅਮ ਰਾਹੀਂ ਜੁੜੇ।

ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ, ਚੀਫ਼ ਇੰਜੀਨੀਅਰ ਸੈਂਟਰਲ ਸ੍ਰੀ ਆਰ.ਕੇ. ਖੋਸਲਾ, ਡਾਇਰੈਕਟਰ ਸੈਨੀਟੇਸ਼ਨ ਸ੍ਰੀ ਅਨਿਲ ਕੁਮਾਰ, ਕਾਰਜਕਾਰੀ ਇੰਜੀਨੀਅਰ ਸ੍ਰੀ ਸਰਬਜੀਤ ਸਿੰਘ ਅਤੇ ਨਿਗਰਾਨ ਇੰਜੀਨੀਅਰ ਸ੍ਰੀ ਆਰ.ਪੀ. ਸਿੰਘ ਵੀ ਇਸ ਮੌਕੇ ਹਾਜ਼ਰ ਸਨ ਜਦਕਿ ਚੀਫ਼ ਇੰਜੀਨੀਅਰ ਨਾਰਥ ਸ੍ਰੀ ਜਸਬੀਰ ਸਿੰਘ, ਚੀਫ਼ ਇੰਜੀਨੀਅਰ ਸਾਉਥ ਜੇ.ਐਸ. ਚਾਹਲ, ਸਥਾਨਕ ਸਰਕਾਰਾਂ ਦੇ ਚੀਫ਼ ਇੰਜੀਨੀਅਰ ਸ੍ਰੀ ਅਜੇ ਕਨਵਰ ਅਤੇ ਸੀ.ਈ.ਓ. ਈ-ਗੋਵ ਫਾਉਂਡੇਸ਼ਨ ਸ੍ਰੀ ਵਿਰਾਜ ਤਿਆਗੀ ਆਨਲਾਈਨ ਮਾਧਿਅਮ ਰਾਹੀਂ ਜੁੜੇ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Fauja Singh Sarari , Ranbir Singh Bhullar , Rajneesh Kumar Dahiya , DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD