Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

ਫ਼ਸਲ ਖਰਾਬੇ ਦੇ ਨਾਲ ਨਾਲ ਗਾਵਾਂ, ਮੱਝਾਂ ਤੇ ਬਾਕੀ ਜਾਨਵਰਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਚੈੱਕ ਪੀੜਤਾਂ ਨੂੰ ਸੌਂਪੇ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Independence Day 2023 , 77th Independence Day 2023, Independence Day India, Indian Flag, Har Ghar Tiranga, 15 august 2023

5 Dariya News

5 Dariya News

5 Dariya News

ਪਟਿਆਲਾ , 15 Aug 2023

Last updated on: Aug 15, 2023, 00:00 IST

ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ। ਅੱਜ ਇੱਥੇ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ਾ ਤੈਅ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ। 

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹਾਲ ਵਿਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਤਾਂ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। 

ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਹੜ੍ਹਾਂ ਨਾਲ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ। 

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD