Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਲੁਧਿਆਣਾ 'ਚ ਲਹਿਰਾਇਆ ਤਿਰੰਗਾ, ਸੁਤੰਤਰਤਾ ਦਿਵਸ ਦੀ ਦਿੱਤੀ ਮੁਬਾਰਕਬਾਦ

'ਆਪ' ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ, ਪਿਛਲੇ ਡੇਢ ਸਾਲ 'ਚ ਲਏ ਇਤਿਹਾਸਕ ਫੈਸਲੇ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Ludhiana, Surabhi Malik, Ludhiana, Deputy Commissioner Ludhiana, Independence Day of India,Independence Day 2023,77th Independence Day 2023,Independence Day India,Indian Flag,Har Ghar Tiranga,15 august 2023

Web Admin

Web Admin

5 Dariya News

ਲੁਧਿਆਣਾ , 15 Aug 2023

Last updated on: Aug 15, 2023, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 77ਵੇਂ ਸੁਤੰਤਰਤਾ ਦਿਵਸ ਮੌਕੇ ਸਤੀਸ਼ ਚੰਦਰ ਧਵਨ (ਐਸ.ਸੀ.ਡੀ.) ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਕੈਬਨਿਟ ਮੰਤਰੀ ਵਲੋਂ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। 

ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਦੀ ਖਾਤਰ ਲਾਸਾਨੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਸਨ, ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਮੋਹਰੀ ਰਹੇ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਜਿਸਦੇ ਤਹਿਤ ਉਨ੍ਹਾਂ ਪਿਛਲੇ ਡੇਢ ਸਾਲ ਵਿੱਚ ਕਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪਹਿਲਕਦਮੀ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਕੰਮ ਕਰ ਰਹੀ ਹੈ।

ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਰਾਜ ਵਿੱਚ ਸਕੂਲੀ ਸਿੱਖਿਆ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲੀ ਸਿੱਖਿਆ ਨੂੰ ਹੋਰ ਬੁਲੰਦੀਆਂ 'ਤੇ ਲਿਜਾਣ ਲਈ ਜਲਦ ਹੀ ਕਈ ਹੋਰ ਕਦਮ ਚੁੱਕੇ ਜਾਣਗੇ।

ਲੁਧਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜ਼ਿਲ੍ਹੇ ਨੇ ਜੀਵਨ ਦੇ ਹਰ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਉਣ ਲਈ ਸਰਕਾਰ ਨੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ, ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਪ੍ਰਦਾਨ ਕਰਨ ਲਈ ਰੁਜ਼ਗਾਰ ਦੇ ਵੱਖ-ਵੱਖ ਮੌਕੇ ਪੈਦਾ ਕੀਤੇ ਜਾ ਰਹੇ ਹਨ। 

ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਕਿ ਮਾਨ ਸਰਕਾਰ ਨੇ ਆਪਣੀਆਂ ਪਹਿਲਕਦਮੀਆਂ ਨਾਲ ਸੂਬੇ ਦੇ ਲੋਕਾਂ ਵਿੱਚ ਉਮੀਦ ਦੀ ਇੱਕ ਨਵੀਂ ਕਿਰਨ ਜਗਾਈ ਹੈ। ਸ. ਬੈਂਸ ਨੇ ਅਧਿਕਾਰੀਆਂ, ਡਾਕਟਰਾਂ, ਐਨ.ਜੀ.ਓਜ਼ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਵਿਅਕਤੀਆਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ। 

ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਵ੍ਹੀਲ ਚੇਅਰ ਵੀ ਵੰਡੀਆਂ। ਬਾਅਦ ਵਿੱਚ, ਕੈਬਨਿਟ ਮੰਤਰੀ ਨੇ ਅੱਜ ਦੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਭਲਕੇ (16 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਹਾਕਮ ਸਿੰਘ ਠੇਕੇਦਾਰ ਤੇ ਰਜਿੰਦਰਪਾਲ ਕੌਰ ਛੀਨਾ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਸੁਰੇਸ਼ ਗੋਇਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ, ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਤੋਂ ਇਲਾਵਾ ਕਈ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Ludhiana , Surabhi Malik , Ludhiana , Deputy Commissioner Ludhiana , Independence Day of India , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD