Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ

ਇਛੁੱਕ ਵਿਅਕਤੀ ਪੋਰਟਲ HTTPS://TINYURL.COM/4W3AE3KB ‘ਤੇ ਕਰ ਸਕਦੇ ਹਨ ਆਨਲਾਈਨ ਰਜਿਸਟ੍ਰੇਸ਼ਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Independence Day, Independence Day of India , Independence Day 2023 , 77th Independence Day 2023, Independence Day India, Indian Flag, Har Ghar Tiranga, 15 august 2023

Web Admin

Web Admin

5 Dariya News

ਪਟਿਆਲਾ , 15 Aug 2023

Last updated on: Aug 15, 2023, 00:00 IST

ਵਿਦਿਆਰਥੀਆਂ ਦੀ ਉੱਦਮੀ ਭਾਵਨਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ ਕੀਤੀ ਗਈ। ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਥੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਨੂੰ ਉੱਦਮੀ ਬਣਨ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਆਪਣਾ ਉੱਦਮ ਸ਼ੁਰੂ ਕਰਨ ਦੇ ਇਛੁੱਕ ਵਿਅਕਤੀ ਰਜਿਸਟ੍ਰੇਸ਼ਨ ਵਾਸਤੇ https://tinyurl.com/4w3ae3kb ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਚਾਰ ਸ਼੍ਰੇਣੀਆਂ ਭਾਵ ਵਿਦਿਆਰਥੀ/ਨੌਜਵਾਨ ਉੱਦਮੀ, ਮਹਿਲਾ ਉੱਦਮੀ, ਪੀ.ਡਬਲਿਊ.ਡੀ. ਇੰਟਰਪ੍ਰੀਊਨਰਜ਼ ਅਤੇ ਓਪਨ ਕੈਟਾਗਰੀ ਇੰਟਰਪ੍ਰੀਊਨਰਜ਼ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਚੈਲੇਂਜ ਦੇ ਜੇਤੂ  ਬਿਨੈਕਾਰਾਂ ਨੂੰ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਮਦਦ ਦੇ ਨਾਲ-ਨਾਲ ਹਰ ਵਰਗ ਦੇ ਜੇਤੂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਬਿਨੈਕਾਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਪਟਿਆਲਾ ਦੀ ਮਦਦ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਯੋਜਨਾ ਉਭਰਦੇ ਉੱਦਮੀਆਂ ਨੂੰ ਪਲੇਟਫਾਰਮ ਪ੍ਰਦਾਨ ਕਰਕੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਵਧੇਰੇ ਮਦਦਗਾਰ ਸਾਬਿਤ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਫਿਊਚਰ ਟਾਈਕੂਨ ਸਟਾਰਟ ਅੱਪ ਚੈਲੇਂਜ ਪ੍ਰੋਗਰਾਮ ਦਾ ਪਹਿਲਾ ਐਡੀਸ਼ਨ ਸਾਲ 2022 ਵਿੱਚ ਹੋਇਆ ਸੀ, ਜਿਸਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪਿਛਲੇ ਸਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਪ੍ਰੋਗਰਾਮ ਵਿੱਚ ਲਗਭਗ 418 ਲੋਕਾਂ ਨੇ ਹਿੱਸਾ ਲਿਆ ਸੀ ਅਤੇ ਕਾਰੋਬਾਰ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਸਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਚਾਰ ਸ਼੍ਰੇਣੀਆਂ ਵਿੱਚੋਂ ਚਾਰ ਜੇਤੂਆਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਜ਼ਰੂਰੀ ਸਹਾਇਤਾ ਦੇ ਨਾਲ ਵਿੱਤੀ ਸਹਾਇਤਾ ਦਿੱਤੀ ਗਈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Independence Day , Independence Day of India , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD