Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਕੋਈ ਕਸਰ ਨਹੀਂ ਛੱਡੇਗੀ ਪੰਜਾਬ ਸਰਕਾਰ : ਜੈ ਕ੍ਰਿਸ਼ਨ ਸਿੰਘ ਰੋੜੀ

ਜਲ਼ੰਧਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ, ਪੰਜਾਬੀਆਂ ਵੱਲੋਂ ਆਜ਼ਾਦੀ ਦੀ ਲੜਾਈ ਵਿੱਚ ਦਿੱਤੀਆਂ ਕੁਰਬਾਨੀਆਂ ਨੂੰ ਕੀਤਾ ਨਮਨ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਜਲੰਧਰ , 15 Aug 2023

Last updated on: Aug 15, 2023, 00:00 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਤੇ ਹੱਸਦਾ ਵੱਸਦਾ ਬਣਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।ਅੱਜ ਇਥੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਉਹਨਾਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਸ਼੍ਰੀ ਰੋੜੀ ਨੇ ਦੁਨੀਆਂ ਦੇ ਕੋਨੇ -ਕੋਨੇ ਵਿੱਚ ਵੱਸਦੇ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਨਮਨ ਕੀਤਾ। ਉਹਨਾਂ ਕਿਹਾ ਕਿ “ਸਾਨੂੰ ਮਾਣ ਹੈ ਕਿ ਘੱਟ ਗਿਣਤੀ ਹੋਣ ਦੇ ਬਾਵਜੂਦ ਦੇਸ਼ ਦੀ ਆਜ਼ਾਦੀ ਦੇ ਘੋਲ ਵਿੱਚ ਪੰਜਾਬੀਆਂ ਦਾ ਸੱਭ ਤੋਂ ਵੱਧ ਯੋਗਦਾਨ ਹੈ” ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਅਨੁਸਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅਨੇਕਾਂ ਕ੍ਰਾਂਤੀਕਾਰੀ ਫੈਸਲੇ ਲਏ ਹਨ।ਉਹਨਾਂ ਦੱਸਿਆ ਕਿ ਸ਼ਹੀਦਾਂ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਦੀ ਯਾਦ ਵਿੱਚ “ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ “ ਮੁੜ ਸ਼ੁਰੂ ਕੀਤਾ ਗਿਆ ਹੈ ।

ਇਸ ਤੋਂ ਇਲਾਵਾ ਡਿਊਟੀ ਦੌਰਾਨ ਸ਼ਹੀਦ ਹੋਏ ਸੈਨਿਕਾਂ ਦਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕਰਨ ਦੇ ਨਾਲ-ਨਾਲ ਆਜ਼ਾਦੀ ਘੁਲਾਟੀਆਂ ਦੀ ਮਹੀਨਾਵਾਰ ਪੈਨਸ਼ਨ ਵੀ 12 ਹਜ਼ਾਰ ਰੁਪਏ ਕੀਤੀ ਗਈ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨਾਲ ਸੱਭ ਤੋਂ ਵੱਡਾ ਵਾਅਦਾ ਪੂਰਾ ਕਰਦਿਆਂ 90 ਫੀਸਦੀ ਖਪਤਕਾਰਾਂ ਨੂੰ ਮੁਫਤ ਬਿਜਲੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਕ ਸਾਲ ਦੌਰਾਨ ਹੀ 30 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਸ੍ਰੀ ਰੋੜੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪੰਜਾਬ ਸਰਕਾਰ ਦੀ ਤਰਜੀਹ ਦੱਸਦਿਆਂ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਸਿਹਤ ਸਹੂਲਤਾਂ ਦੇਣ ਲਈ 76 ਹੋਰ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਅਤੇ 117 ਸਕੂਲਾਂ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਹਨ।ਉਹਨਾਂ ਇਹ ਵੀ ਦੱਸਿਆ ਕਿ ਐਨ. ਡੀ. ਏ ਅਤੇ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਮੁਫਤ ਕੋਚਿੰਗ ਸੈਂਟਰ ਖੋਲੇ ਜਾ ਰਹੇ ਹਨ ।

ਡਿਪਟੀ ਸਪੀਕਰ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ “ਖੇਡਾਂ ਵਤਨ ਪੰਜਾਬ ਦੀਆਂ “ ਸ਼ੁਰੂ ਕਰਨ ਅਤੇ ਨਵੀਂ ਖੇਡ ਨੀਤੀ ਤਹਿਤ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਤਰਾਸ਼ਣ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ ।ਸ਼੍ਰੀ ਰੋੜੀ ਨੇ ਖੇਤੀਬਾੜੀ ਦੇ ਖੇਤਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ 14 ਹਜ਼ਾਰ ਦੇ ਕਰੀਬ ਬੰਦ ਪਏ ਨਹਿਰੀ ਖਾਲੇ ਮੁੜ ਸ਼ੁਰੂ ਕਰਨ ਨੂੰ ਸਿੰਚਾਈ ਖੇਤਰ ਵਿੱਚ ਵੱਡੀ ਤਬਦੀਲੀ ਕਰਾਰ ਦਿੱਤਾ ।

ਉਹਨਾਂ ਇਹ ਵੀ ਦੱਸਿਆ ਕਿ ਪੰਚਾਇਤੀ ਜਮੀਨਾਂ ਤੋਂ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ 11665 ਏਕੜ ਪੰਚਾਇਤੀ ਜ਼ਮੀਨ ਖਾਲੀ ਕਰਵਾਈ ਗਈ ਹੈ।ਦੁਆਬੇ ਦਾ ਦਿਲ ਕਹੇ ਜਾਂਦੇ ਜਲੰਧਰ ਦੇ ਵਿਕਾਸ ਦੀ ਗੱਲ ਕਰਦਿਆਂ ਡਿਪਟੀ ਸਪੀਕਰ ਨੇ ਦੱਸਿਆ ਕਿ 93 ਕਰੋੜ ਦੀ ਲਾਗਤ ਨਾਲ ਜਿਥੇ ਸ਼ਹਿਰੀ ਖੇਤਰਾਂ ਵਿੱਚ 261 ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਉਥੇ ਹੀ ਸਮਾਰਟ ਵਿਲੇਜ ਕੰਪੇਨ ਤਹਿਤ 169 ਕਰੋੜ ਰੁਪਏ ਖਰਚ ਕੀਤੇ ਗਏ ਹਨ ।ਉਹਨਾਂ ਦੱਸਿਆ ਕਿ ਪਿੰਡਾਂ ਅੰਦਰ ਤਲਾਬ ਬਣਾ ਕੇ ਪਾਣੀ ਦੀ ਸਾਂਭ-ਸੰਭਾਲ ਲਈ 38 ਤਲਾਬ ਬਣਾਏ ਜਾ ਚੁੱਕੇ ਹਨ।

ਇਸ ਤੋਂ ਪਹਿਲਾਂ ਡਿਪਟੀ ਸਪੀਕਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ ।ਸਮੁੱਚੀ ਪਰੇਡ ਦੀ ਅਗਵਾਈ ਹਰਸ਼ਪ੍ਰੀਤ ਸਿੰਘ ਪੀ. ਪੀ. ਐਸ. ਨੇ ਕੀਤੀ ਜਦ ਕਿ ਆਈ. ਟੀ. ਬੀ. ਪੀ. ਪੰਜਾਬ ਪੁਲਿਸ ਮਹਿਲਾ ਤੇ ਪੁਰਸ਼, ਆਰ. ਟੀ. ਸੀ. ਪੀ. ਏ. ਪੀ. ਜਲ਼ੰਧਰ ਪੰਜਾਬ ਹੋਮ ਗਾਰਡ, ਪੰਜਾਬ ਬੁਆਇਜ਼ , ਪੰਜਾਬ ਗਰਲਜ਼, ਦੇਵੀ ਸਹਾਏ ਸੀਨੀਅਰ ਸੈਕੰਡਰੀ ਸਕੂਲ , ਲਾਇਲਪੁਰ ਖਾਲਸਾ ਸਕੂਲ ਲੜਕੇ, ਨਹਿਰੂ ਗਾਰਡਨ ਸਕੂਲ (ਲੜਕੀਆਂ ) ਲਾਇਲਪੁਰ ਖਾਲਸਾ ਸਕੂਲ ( ਲੜਕੀਆਂ )ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦੀਆਂ ਟੁਕੜੀਆਂ ਵੱਲੋਂ ਪਰੇਡ ਅਤੇ ਮਾਰਚ ਪਾਸਟ ਵਿੱਚ ਭਾਗ ਲਿਆ ਗਿਆ ।

ਡਿਪਟੀ ਸਪੀਕਰ ਵੱਲੋਂ ਇਸ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ ।ਇਸ ਮੌਕੇ ਲੋਕ ਸਭਾ ਮੈਂਬਰ ਸ਼੍ਰੀ ਸ਼ੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਏ. ਡੀ. ਜੀ. ਪੀ. ਏ. ਐਸ. ਰਾਏ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਰਾਜਵਿੰਦਰ ਕੌਰ ਥਿਆੜਾ ਚੇਅਰਪਰਸਨ ਪੰਜਾਬ ਕੰਟੇਨਰ ਐਂਡ ਵੇਅਰ ਹਾਊਸ ਕਾਰਪੋਰੇਸ਼ਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਆਗੂ ਸੁਰਿੰਦਰ ਸਿੰਘ ਸੋਢੀ, ਪ੍ਰਿੰਸੀਪਲ ਪ੍ਰੇਮ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੇਜਰ ਅਮਿਤ ਮਹਾਜਨ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Independence Day , Independence Day of India , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD