Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਅੱਜ ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ 76ਵਾਂ ਅਜਾਦੀ ਦਿਵਸ ਮਨਾਇਆ ਗਿਆ

ਹਰਭਜਨ ਸਿੰਘ ਈ.ਟੀ.ਓ. ਉਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਰਾਸਟਰੀ ਤਿਰੰਗਾ ਲਹਿਰਾ ਕੇ ਦਿੱਤੀ ਸਲਾਮੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Independence Day, Independence Day of India, Independence Day 2023, 77th Independence Day 2023, Independence Day India, Indian Flag, Har Ghar Tiranga, 15 august 2023

Web Admin

Web Admin

5 Dariya News

ਪਠਾਨਕੋਟ , 15 Aug 2023

ਅੱਜ ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ 76ਵਾਂ ਅਜਾਦੀ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸ. ਹਰਭਜਨ ਸਿੰਘ ਈ.ਟੀ.ਓ. ਉਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ, ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ. ਪਠਾਨਕੋਟ, ਕਲਭੂਸਣ ਕੁਮਾਰ ਆਡੀਸਨਲ ਜਿਲ੍ਹਾ ਤੇ ਸੈਸਨ ਜੱਜ, ਅਸਵਨੀ ਸਰਮਾ ਵਿਧਾਇਕ ਹਲਕਾ ਪਠਾਨਕੋਟ, ਚੇਅਰਮੈਨ ਵਿਭੂਤੀ ਸਰਮਾ, ਮਨੋਹਰ ਠਾਕੁਰ, ਰੋਹਿਤ ਸਿਆਲ, ਰੇਖਾ ਮਨੀ ਸਰਮਾ, ਚੇਅਰਮੈਨ ਸੁਨੀਲ ਗੁਪਤਾ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ ਸਿਕਾਇਤਾਂ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

ਸਭ ਤੋਂ ਪਹਿਲਾ ਮੁੱਖ ਮਹਿਮਾਣ ਵੱਲੋਂ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ ਅਤੇ ਸਮਾਰੋਹ ਦੋਰਾਨ ਪ੍ਰੇਡ ਦਾ ਨਿਰੀਖਣ ਕੀਤਾ ਇਸ ਤੋਂ ਬਾਅਦ ਹਵਾਂ ਵਿੱਚ ਗੁਬਬਾਰੇ ਛੱਡ ਕੇ ਅਮਨ ਤੇ ਸਾਂਤੀ ਦਾ ਸੰਦੇਸ ਦਿੱਤਾ। ਮਾਰਚ ਪਾਸਟ ਦੋਰਾਨ ਪੰਜਾਬ ਪੁਲਿਸ ਦੀ ਪਹਿਲੀ ਟੁਕੜੀ ਵੱਲੋਂ ਐਸ.ਆਈ. ਵਿਜੇ ਕੁਮਾਰ,ਪੰਜਾਬ ਪੁਲਿਸ ਦੀ ਦੂਸਰੀ ਟੁਕੜੀ ਵੱਲੋਂ ਐਸ.ਆਈ. ਜਗਤਾਰ ਸਿੰਘ, ਪੰਜਾਬ ਮਹਿਲਾ ਪੁਲਿਸ ਵੱਲੋਂ ਐਸ.ਆਈ ਅਮਨਦੀਪ ਕੌਰ, ਪੰਜਾਬ ਹੋਮ ਗਾਰਡ ਵੱਲੋਂ ਐਸ.ਆਈ. ਫਿਰੋਜ ਖਾਨ, ਏ.ਬੀ.ਕਾਲਜ ਐਨ.ਸੀ.ਸੀ. ਨੂੰ ਜਤਿਨ ਸਿੰਘ, ਐਸ.ਡੀ. ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਬਾਦਲ, ਆਈ.ਟੀ.ਆਈ. ਲੜਕੇ ਪਠਾਨਕੋਟ ਵੱਲੋਂ ਰਹਿਮਤ ਅਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ ਵੱਲੋਂ ਪਰਮਵੀਰ ਗੁਲੇਰੀਆ, ਐਨ.ਸੀ.ਸੀ. ਮਨਵਾਲ ਵੱਲੋਂ ਦਿਵਿਆ, ਐਨ.ਸੀ.ਸੀ. ਬੰਧਾਨੀ ਵੱਲੋਂ ਪਰਵਾਹਦ ਸਿੰਘ, ਐਨ.ਸੀ.ਸੀ. ਕੇ.ਐਫ.ਸੀ. ਵੱਲੋਂ ਆਦਿੱਤਆ, ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਮਹਿਕ ਪ੍ਰੀਤ ਕੌਰ, ਪ੍ਰਤਾਪ ਵਰਡ ਸਕੂਲ ਪਠਾਨਕੋਟ ਵੱਲੋਂ ਬੈਂਡ ਅਧੀਨ ਮਾਰਚ ਪਾਸਟ ਕੀਤਾ ਗਿਆ।

ਜਿਲ੍ਹਾ ਵਾਸੀਆਂ ਦੇ ਨਾਮ ਸੰਦੇਸ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਉਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਕਿਹਾ ਕਿ ਸੂਬੇ ਵਾਸੀਆਂ ਵੱਲੋਂ ਦਿੱਤੇ ਅਥਾਹ ਪਿਆਰ ਸਦਕਾ ਬਤੌਰ ਮੁੱਖ ਮੰਤਰੀ ਮਾਣ ਹਾਸਲ ਕਰਨ ਉਪਰੰਤ ਸ. ਭਗਵੰਤ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਉਣ ਦਾ ਫ਼ੈਸਲਾ ਕੀਤਾ।

ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸ. ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਸਾਡੇ ਮੁੱਖ ਮੰਤਰੀ ਜੀ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਬਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਲਈ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਹੈ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦਾ ਸਨਮਾਨ ਭੱਤਾ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ।ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਸਾਡੀ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਮਾਰਕ ਉਤੇ ਸਬੰਧਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ ਤਾਂ ਕਿ ਸਾਡੇ ਨੌਜਵਾਨ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਹੋ ਸਕਣ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਹੈ। ਪੰਜਾਬ ਤੇ ਨਾਲ ਲੱਗਦੇ ਪਹਾੜੀ ਰਾਜਾਂ ਵਿੱਚ ਭਾਰੀ ਮੀਂਹ ਪੈਣ ਕਾਰਨ ਸੂਬੇ ਵਿੱਚ ਪੈਦਾ ਹੋਈ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਗਈ। ਖੁਦ ਮੁੱਖ ਮੰਤਰੀ ਜੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਮਿਲਣ ਗਏ। 

ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉਤੇ ਕੈਬਨਿਟ ਮੰਤਰੀ, ਵਿਧਾਇਕ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਸਰਗਰਮੀ ਨਾਲ ਵਿਚਰਦੇ ਹੋਏ ਲੋਕਾਂ ਦੀ ਸਾਰ ਲਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਲੋਕਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਨੁਕਸਾਨ ਦੀ ਪੂਰਤੀ ਲਈ 15 ਅਗਸਤ ਤੱਕ ਸਪੈਸ਼ਲ ਗਿਰਦਾਵਰੀ ਦੇ ਹੁਕਮ ਦਿੱਤੇ ਗਏ। ਇਸ ਮੁਸ਼ਕਲ ਘੜੀ ਵਿੱਚ ਸੂਬਾ ਸਰਕਾਰ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੇ ਜਾਨੀ-ਮਾਲੀ ਨੁਕਸਾਨ ਦੀ ਹਰ ਸੰਭਵ ਭਰਪਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਆਰਥਿਕ ਤਰੱਕੀ ਦੀਆਂ ਲੀਹਾਂ ਤੇ ਲਿਆਉਣ ਲਈ ਸਾਡੀ ਸਰਕਾਰ ਵੱਲੋਂ ਜਿੱਥੇ ਬੇਲੋੜੇ ਖਰਚਿਆਂ ਦੀ ਕਟੌਤੀ ਕੀਤੀ ਜਾ ਰਹੀ ਹੈ ਉਥੇ ਹੀ ਸਰਕਾਰੀ ਪ੍ਰਣਾਲੀ ਨੂੰ ਹੋਰ ਪਾਰਦਰਸ਼ਕ ਬਣਾ ਕੇ ਵਿੱਤੀ ਸੋਮਿਆਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।ਸਾਡੀ ਸਰਕਾਰ ਨੇ ‘ਇੱਕ ਵਿਧਾਇਕ ਇੱਕ ਪੈਨਸ਼ਨ’ ਸਕੀਮ ਦਾ ਬਿੱਲ ਪਾਸ ਕਰਕੇ ਸਰਕਾਰੀ ਪੈਸੇ ਨੂੰ ਬਚਾਉਣ ਵੱਲ ਅਹਿਮ ਕਦਮ ਚੁੱਕਿਆ ਹੈ। 

ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਸਾਰੀ ਕਾਰਵਾਈ ਪੇਪਰਲੈੱਸ ਕੀਤੀ ਜਾ ਰਹੀ ਹੈ ਜਿਸ ਨਾਲ ਜਿੱਥੇ ਲੱਖਾਂ ਰੁਪਏ ਦੀ ਬੱਚਤ ਹੋਵੇਗੀ ਉਥੇ ਕਾਗਜ਼ ਬਣਾਉਣ ਲਈ ਕੱਟੇ ਜਾਣ ਵਾਲੇ ਹਜ਼ਾਰਾਂ ਰੁੱਖਾਂ ਨੂੰ ਵੀ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸੂਬੇ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਨਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਕੋਸ਼ਿਸ਼ਾਂ ਦੇ ਸਦਕਾ ਹੀ ਕਰ ਵਿਭਾਗ ਨੇ ਵਿੱਤੀ ਸਾਲ 2022-23 ਦੌਰਾਨ 19368.77 ਕਰੋੜ ਰੁਪਏ ਦਾ ਰਿਕਾਰਡ ਜੀ.ਐਸ.ਟੀ ਮਾਲੀਆ ਇਕੱਤਰ ਕੀਤਾ। 

ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ 6810.76 ਕਰੋੜ ਰੁਪਏ ਦੀ ਜੀ.ਐਸ.ਟੀ ਕੁਲੈਕਸ਼ਨ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਬਣਾਏ ਜਾ ਰਹੇ ਸ਼ਾਹਪੁਰਕੰਡੀ ਡੈਮ ਜੋਕਿ ਬਹੁਤ ਜ਼ਲਦੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ, ਦੇ ਨਾਲ 206 ਮੈਗਾਵਾਟ ਬਿਜਲੀ ਪੰਜਾਬ ਦੇ ਲੋਕਾਂ ਨੂੰ ਮਿਲੇਗੀ ਅਤੇ ਕਰੀਬ ਪੰਜ ਹਜਾਰ ਏਕੜ ਜਮੀਨ ਨੂੰ ਸਿੰਚਾਈ ਲਈ ਵੀ ਪਾਣੀ ਮਿਲ ਸਕੇਗਾ। 

ਉਨ੍ਹਾਂ ਕਿਹਾ ਕਿ ਇਹੀ ਨਹੀਂ ਸਸਤੀ ਬਿਜਲੀ ਦੀ ਸਪਲਾਈ ਯਕੀਨੀ ਬਨਾਉਣ ਲਈ 800 ਮੈਗਾਵਾਟ ਸੂਰਜੀ/ਹਾਈਬ੍ਰਿਡ ਪਾਵਰ ਪ੍ਰੋਜੈਕਟ ਦਸੰਬਰ, 2022 ਤੋਂ ਚਾਲੂ ਕੀਤੇ ਗਏ ਹਨ ਅਤੇ ਇੰਨ੍ਹਾਂ ਤੋਂ 2.63 ਰੁਪਏ ਪ੍ਰਤੀ ਕੇ.ਵੀ.ਐਚ ਤੋਂ 2.76 ਰੁਪਏ ਪ੍ਰਤੀ ਕੇ.ਵੀ.ਐਚ ਦੇ ਹਿਸਾਬ ਨਾਲ ਬਿਜਲੀ ਪ੍ਰਾਪਤ ਹੋ ਰਹੀ ਹੈ। ਇਸ ਤੋਂ ਇਲਾਵਾ 400 ਮੈਗਾਵਾਟ ਦਾ ਸੂਰਜੀ ਊਰਜਾ ਪ੍ਰੋਜੈਕਟ ਮਾਰਚ, 2024 ਤੱਕ ਚਾਲੂ ਕਰਨ ਦੀ ਯੋਜਨਾ ਹੈ।

ਇਸ ਮੋਕੇ ਤੇ ਉਨ੍ਹਾਂ ਵੱਲੋਂ ਆਜਾਦੀ ਦਿਹਾੜੇ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ ਕਰਨ ਵਾਲੇ ਵਿਦਿਆਰਥੀਆਂ ਅਤੇ ਪ੍ਰੇਡ ਦੀ ਕਮਾਂਡ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਕਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਖੇਡਾਂ ਅੰਦਰ ਅਤੇ ਸਿੱਖਿਆ ਅੰਦਰ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਤ ਕੀਤਾ। ਅੰਤ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਯਾਦਗਾਰ ਚਿਨ੍ਹ ਭੇਂਟ ਕਰਕੇ ਮੁੱਖ ਮਹਿਮਾਨ ਨੂੰ ਸਨਮਾਨਤ ਕੀਤਾ ਗਿਆ। ਇਸ ਮੋਕੇ ਤੇ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ 16 ਅਗਸਤ ਦੀ ਸਾਰੇ ਜਿਲ੍ਹੇ ਅੰਦਰ ਸਿੱਖਿਆ ਸੰਸਥਾਵਾਂ ਅੰਦਰ ਛੁੱਟੀ ਦੀ ਘੋਸਣਾ ਕੀਤੀ ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Independence Day , Independence Day of India , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD