Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਹੜ ਦੀ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਨੂੰ ਧੁਸੀ ਬੰਨੀ ਦੀ ਮਜ਼ਬੂਤੀ, ਲੋਕਾਂ ਲਈ ਰਾਹਤ ਸਮੱਗਰੀ ਸਮੇਤ ਹੋਰ ਕੰਮਾਂ ਵਿੱਚ ਤੇਜੀ ਲਿਆਉਣ ਦੀ ਹਦਾਇਤ

ਦਰਿਆ ਸਤਲੁਜ ਦਾ ਪਾਣੀ ਵੱਧਣ ਦੀ ਸੂਰਤ ਵਿੱਚ ਬੀ.ਐਸ.ਐਫ ਅਤੇ ਫੌਜ ਨੂੰ ਅਲਰਟ ਰਹਿਣ ਲਈ ਕਿਹਾ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 16 Aug 2023

Last updated on: Aug 16, 2023, 00:00 IST

ਜ਼ਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਧੁਸੀ ਬੰਨ ਦੀ ਮਜਬੂਤੀ ਅਤੇ ਲੋਕਾਂ ਲਈ ਰਾਹਤ ਸਮੱਗਰੀ ਆਦਿ ਕੰਮਾਂ ਵਿੱਚ ਤੇਜੀ ਲਿਆਉਣ ਦੀ ਹਦਾਇਤੀ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਮੁੜ ਤੋਂ ਹੜ ਦੀ ਸਥਿਤੀ ਬਣ ਸਕਦੀ ਹੈ ਜਿਸ ਲਈ ਪਹਿਲਾਂ ਤੋਂ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਬੰਨਾਂ ਦੀ ਮਜਬੂਤੀ ਲਈ ਕੰਮ ਕਰਨ ਅਤੇ ਸਾਰੀਆਂ ਥਾਵਾਂ ਤੇ ਜੇ.ਸੀ.ਬੀ, ਮਿੱਟੀ, ਗੱਟੇ, ਲੋਕਾਂ ਲਈ ਮੈਡੀਕਲ ਸਹੂਲਤਾਂ, ਲੰਗਰ ਆਦਿ ਦਾ ਪ੍ਰਬੰਧ ਕਰ ਕੇ ਰੱਖਣ।

ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਗੱਟਾ ਬਾਦਸ਼ਾਹ, ਰੁਕਨੇ ਵਾਲਾ, ਨਿਹਾਲਾ ਲਵੇਰਾ, ਹਬੀਬ ਕੇ ਸਮੇਤ ਗੁਰੂਹਰਸਹਾਏ ਦੇ ਪਿੰਡ ਗਜਨੀ ਵਾਲਾ ਆਦਿ ਪਿੰਡਾਂ ਵਿੱਚ ਬੰਨਾਂ ਦੀ ਮਜਬੂਤੀ ਲਈ ਕੰਮ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਹਰੀਕੇ ਤੋਂ 97105 ਅਤੇ ਹੁਸੈਨੀ ਵਾਲਾ ਤੋਂ 93280 ਕਿਊਸਿਕ ਪਾਣੀ ਰਿਲੀਜ ਕੀਤਾ ਜਾ ਰਿਹਾ ਹੈ, ਇਸ ਲਈ ਉਨਾਂ ਧੁਸੀ ਬੰਨ ਦੇ ਅੰਦਰਲੇ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਕੈਂਪਾ/ਸੁਰੱਖਿਆ ਥਾਵਾਂ ਤੇ ਜਾਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਤਲੁਜ ਦਰਿਆ ਦੇ ਨੇੜੇ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿ ਸਮੂਹ ਅਧਿਕਾਰੀਆਂ ਨੂੰ ਆਪੋ-ਆਪਣੇ ਕੰਮਾਂ ਨਾਲ ਸਬੰਧਿਤ ਡਿਊਟੀਆਂ ਸੋਂਪ ਦਿੱਤੀਆਂ ਗਈਆਂ ਹਨ ਤਾਂ ਜੋ ਹੜ੍ਹਾਂ ਦੀ ਸਥਿਤੀ ਨਾਲ ਨਿਪਟਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਬੀ.ਐਸ.ਐਫ ਅਤੇ ਫੌਜ ਦੇ ਜਵਾਨਾਂ ਨੂੰ ਵੀ ਅਲਰਟ ਰਹਿਣ ਲਈ ਕਿਹਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ, ਐਸਡੀਐਮ ਗਗਨਦੀਪ ਸਿੰਘ, ਐਸਡੀਐਮ ਗੁਰਹਰਸਹਾਏ ਸੂਰਜ ਕੁਮਾਰ, ਤਹਿਸੀਲਦਾਰ ਪਰਵੀਨ ਕੁਮਾਰ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ, ਨਾਇਬ ਤਹਿਸੀਲਦਾਰ ਨਵਜੀਵਨ ਛਾਬੜਾ, ਐਕਸੀਅਨ ਡਰੇਨੇਜ ਗਿਤੇਸ਼ ਕੁਮਾਰ, ਐਕਸੀਅਨ ਪੀਡਲਯੂਡੀ ਇੰਦਰਜੀਤ ਸਿੰਘ ਸਮੇਤ ਸਮੂਹ ਬੀਡੀਪੀਓਜ਼ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD