Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ; ਅਮਨ ਅਰੋੜਾ ਨੇ ਵਿਦਿਆਰਥੀਆਂ ਦਾ ਲੈਪਟਾਪ ਦੇ ਕੇ ਕੀਤਾ ਸਨਮਾਨ

ਐਚ.ਸੀ.ਐਲ. ਦੇ ਇੱਕ ਸਾਲ ਦੇ ਟੈਕ ਬੀ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਬਾਅਦ, ਇਨ੍ਹਾਂ ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਹੋਵੇਗੀ ਭਰਤੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Deepti Uppal

Web Admin

Web Admin

5 Dariya News

ਚੰਡੀਗੜ੍ਹ , 16 Aug 2023

Last updated on: Aug 16, 2023, 00:00 IST

ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ। ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਲਈ ਚੁਣੇ ਗਏ ਇਨ੍ਹਾਂ 15 ਵਿਦਿਆਰਥੀਆਂ ਦੀ ਚੋਣ ਮੋਹਾਲੀ, ਬਠਿੰਡਾ, ਪਟਿਆਲਾ, ਸੰਗਰੂਰ, ਫਿਰੋਜ਼ਪੁਰ ਅਤੇ ਲੁਧਿਆਣਾ ਸਥਿਤ ਛੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਕੀਤੀ ਗਈ ਹੈ।

ਇਹ ਪਹਿਲਕਦਮੀ ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਦਾ ਹਿੱਸਾ ਹੈ, ਜੋ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ, ਜੋ ਗਣਿਤ/ਬਿਜ਼ਨਸ ਮੈਥੇਮੈਟਿਕਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸੂਚਨਾ ਤਕਨਾਲੋਜੀ (ਆਈ.ਟੀ.) ਦੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ।ਇਸ ਪ੍ਰੋਗਰਾਮ ਲਈ ਚੁਣੇ ਜਾਣ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਆਪਣੇ ਟੀਚੀਆਂ ਦੀ ਪ੍ਰਾਪਤੀ ਲਈ ਇਕਾਗਰ ਚਿੱਤ ਹੋ ਕੇ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਆਪਣੀ ਯੋਗਤਾ ਨੂੰ ਸਾਬਤ ਕਰਦਿਆਂ ਜੀਵਨ ਵਿੱਚ ਵਿੱਤੀ ਤੌਰ 'ਤੇ ਸਮਰੱਥ ਅਤੇ ਸਫ਼ਲ ਹੋ ਕੇ ਆਪਣੇ ਮਾਪਿਆਂ ਦਾ ਮਾਣ ਬਣੋ।ਕੈਬਨਿਟ ਮੰਤਰੀ ਨੇ ਐਚ.ਸੀ.ਐਲ ਟੀਮ ਨੂੰ ਇਸ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਦਾ ਦਾਇਰਾ ਹੋਰ ਸਰਕਾਰੀ ਸਕੂਲਾਂ ਤੱਕ ਵਧਾਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਪੂਰੀ ਤਰ੍ਹਾਂ ਯਤਨਸ਼ੀਲ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀਆਂ ਲੈਣ ਵਿੱਚ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।    

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ -ਕਮ-ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ.ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਦੋ ਪੜਾਵਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਪੜਾਅ ਵਿੱਚ ਛੇ-ਮਹੀਨੇ ਦੀ ਕਲਾਸਰੂਮ ਸਿਖਲਾਈ (ਸੀ.ਆਰ.ਟੀ.) ਦਿੱਤੀ ਜਾਂਦੀ ਹੈ, ਜਿਸ ਉਪਰੰਤ 6-ਮਹੀਨੇ ਦੀ ਇੰਟਰਨਸ਼ਿਪ ਹੁੰਦੀ ਹੈ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਤੋਂ ਬਾਅਦ, ਵਿਦਿਆਰਥੀਆਂ ਨੂੰ ਐਚ.ਸੀ.ਐਲ ਵੱਲੋਂ ਭਰਤੀ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਐਚ.ਸੀ.ਐਲ. ਤੋਂ ਵਿੱਤੀ ਸਹਿਯੋਗ ਨਾਲ ਬੀ.ਆਈ.ਟੀ.ਐਸ. ਪਿਲਾਨੀ, ਅਮਿਟੀ ਯੂਨੀਵਰਸਿਟੀ, ਆਈ.ਆਈ.ਐਮ. ਨਾਗਪੁਰ ਅਤੇ ਸਾਸਤਰਾ (ਐਸ.ਏ.ਐਸ.ਟੀ.ਆਰ.ਏ.) ਯੂਨੀਵਰਸਿਟੀ ਵਰਗੀਆਂ ਨਾਮਵਰ ਯੂਨੀਵਰਸਿਟੀਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦਾ ਵੀ ਮੌਕਾ ਮਿਲੇਗਾ।

ਜ਼ਿਕਰਯੋਗ ਹੈ ਕਿ ਇਸ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ 2 ਮਾਰਚ, 2023 ਨੂੰ ਐਚ.ਸੀ.ਐਲ. ਟਰੇਨਿੰਗ ਸਟਾਫਿੰਗ ਸਰਵਿਸਿਜ਼ ਲਿਮਟਿਡ ਨਾਲ ਸਮਝੌਤਾ ਕੀਤਾ ਗਿਆ ਸੀ। ਇਸ ਪ੍ਰੋਗਰਾਮ ਅਧੀਨ ਚੁਣੇ ਜਾਂਦੇ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ 200 ਉਮੀਦਵਾਰਾਂ ਦੀਆਂ ਫੀਸਾਂ ਦੀ ਫੰਡਿੰਗ (ਪਹਿਲੇ 100 ਉਮੀਦਵਾਰਾਂ ਦੀ ਪੂਰੀ ਫੀਸ ਅਤੇ ਅਗਲੇ 100 ਉਮੀਦਵਾਰਾਂ ਦੀ 50% ਫੀਸ) ਪੀ.ਐਸ.ਡੀ.ਐਮ. ਵੱਲੋਂ ਕੀਤੀ ਜਾਂਦੀ ਹੈ।

ਐਚ.ਸੀ.ਐਲ. ਟਰੇਨਿੰਗ ਸਟਾਫ਼ਿੰਗ ਸਰਵਿਸਿਜ਼ ਲਿਮਟਿਡ ਦੇ ਨੁਮਾਇੰਦਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਅਤਿ-ਆਧੁਨਿਕ ਤਕਨੀਕਾਂ ਦੇ ਖੇਤਰ ਵਿੱਚ ਨਵੇਂ ਮੌਕੇ ਖੋਲ੍ਹੇਗਾ। ਚੁਣੇ ਗਏ ਵਿਦਿਆਰਥੀਆਂ ਨੂੰ ਆਪਣੀ ਇੰਟਰਨਸ਼ਿਪ ਦੌਰਾਨ ਐਚ.ਸੀ.ਐਲ. ਵਿਖੇ ਲਾਈਵ ਪ੍ਰੋਜੈਕਟਾਂ 'ਤੇ ਕੰਮ ਕਰਨ, ਤਕਨੀਕੀ ਮਾਹਰਾਂ ਤੋਂ ਸਿੱਖਿਆ ਅਤੇ ਸੇਧ ਲੈ ਕੇ ਆਪਣੇ ਕਰੀਅਰ ਨੂੰ ਸਫ਼ਲਤਾਪੂਰਵਕ ਅੱਗੇ ਵਧਾਉਣ ਦਾ ਮੌਕਾ ਮਿਲੇਗਾ।ਇਸ ਮੌਕੇ ਹਾਜ਼ਰ ਮੈਰੀਟੋਰੀਅਸ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਚੁਣੇ ਗਏ ਵਿਦਿਆਰਥੀਆਂ ਦੇ ਮਾਪਿਆਂ ਨੇ ਇਹ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Deepti Uppal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD