Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੀ ਕਵਾਇਦ ਜਾਰੀ : ਮੰਤਰੀ ਹਰਭਜਨ ਸਿੰਘ ਈ.ਟੀ.ਓ

ਉੜਮੁੜ ’ਚ ਬੇਗੋਵਾਲ-ਮਿਆਣੀ ਸੜਕ ਦੀ ਹੋਵੇਗੀ 8 ਕਰੋੜ ਨਾਲ ਸਪੈਸ਼ਲ ਰਿਪੇਅਰ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Hoshiarpur, Deputy Commissioner Hoshiarpur, Komal Mittal, Hoshiarpur, Tanda

Web Admin

Web Admin

5 Dariya News

ਟਾਂਡਾ/ਹੁਸ਼ਿਆਰਪੁਰ , 16 Aug 2023

Last updated on: Aug 16, 2023, 00:00 IST

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੀ ਕਵਾਇਦ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਥੇ ਨਵੀਆਂ ਸੜਕਾਂ ਬਣਨੀਆਂ ਹਨ, ਉਥੇ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ ਜਿਸ ਸੜਕ ਦੀ ਮੁਰੰਮਤ ਦੀ ਲੋੜ ਹੈ, ਉਥੇ ਮੁਰੰਮਤ ਕਰਵਾਈ ਜਾ ਰਹੀ ਹੈ।

ਉਹ ਅੱਜ ਵਿਧਾਨ ਸਭਾ ਹਲਕਾ ਉੜਮੁੜ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬੇਗੋਵਾਲ-ਮਿਆਣੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੋਗੋਵਾਲ-ਮਿਆਣੀ ਸੜਕ ਦੀ ਲੰਬਾਈ 7.45 ਕਿਲੋਮੀਟਰ ਤੇ ਚੌੜਾਈ 7 ਮੀਟਰ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੇਟ ਹਲਕੇ ਦੀ ਮਹੱਤਵਪੂਰਨ ਸੜਕ ਹੈ, ਜੋ ਕਿ ਮੁਕੇਰੀਆਂ, ਦਸੂਹਾ ਤੇ ਟਾਂਡਾ ਹਲਕੇ ਨੂੰ ਕਪੂਰਥਲਾ ਤੇ ਜਲੰਧਰ ਜ਼ਿਲ੍ਹੇ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਪਿਛਲੀ ਰਿਪੇਅਰ ਜੂਨ 2014 ਦੌਰਾਨ ਹੋਈ ਸੀ।

ਉਦੋਂ ਤੋਂ ਲੈ ਕੇ ਹੁਣ ਤੱਕ ਕਿਸੇ ਨੇ ਇਸ ਦੀ ਸਾਰ ਨਹੀਂ ਲਈ ਸੀ, ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਉਨ੍ਹਾਂ ਦੇ ਧਿਆਨ ਵਿਚ ਇਸ ਸੜਕ ਦੇ ਨਿਰਮਾਣ ਦੀ ਗੱਲ ਲਿਆਂਦੀ ਗਈ ਅਤੇ ਇਸ ਦੇ ਨਿਰਮਾਣ ਕਾਰਜ ਨੂੰ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਇਸ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਤੇ ਕੁਆਲਟੀ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਰਵਿੰਦਰ ਸਿੰਘ ਮਾਰਸ਼ਲ, ਜਸਵੰਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Hoshiarpur , Deputy Commissioner Hoshiarpur , Komal Mittal , Hoshiarpur , Tanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD