ਡਾਇਰੈਕਟਰ, ਸਿਹਤ ਤੇਂ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹੇ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਇਮਪੈਨਲਡ ਕੀਤੇ 6 ਨਵੇਂ ਡਾਕਟਰਾਂ ਨੂੰ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੋਰ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਦਵਿੰਰਦਜੀਤ ਕੌਰ ਨੇਂ ਦੱਸਿਆ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ,ਪੰਜਾਬ ਵੱਲੋਂ ਭੇਜੀ ਸੂਚੀ ਵਿਚੋਂ 6 ਡਾਕਟਰਾਂ ਨੇ ਅੱਜ ਦਫਤਰ ਵਿੱਚ ਪੰਹੁਚ ਕੇ ਆਪਣੇ ਨਿਯੁਕਤੀ ਪੱਤਰ ਹਾਸਿਲ ਕਰ ਲਏ ਹਨ ਅਤੇ ਇਹ ਸਾਰੇ ਡਾਕਟਰ ਅੱਜ ਹੀ ਆਪੋ-ਆਪਣੇ ਸਟੇਸ਼ਨ ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜਰੀ ਰਿਪੋਰਟ ਪੇਸ਼ ਕਰਨਗੇ।
ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੋਰ ਨੇਂ ਉਹਨਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਪੋ ਆਪਣੀ ਡਿਉਟੀ ਪੂਰੀ ਲਗਨ ਤੇਂ ਮਿਹਨਤ ਨਾਲ ਕਰਨ ਲਈ ਕਿਹਾ। ਉਹਨਾਂ ਸਮੁਹ ਡਾਕਟਰਾਂ ਨੂੰ ਕਿਹਾ ਕਿ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀ ਹੈ ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ।
ਉਹਨਾਂ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਵਚਨਬੱਧ ਹੈ ਇਸ ਲਈ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਉਹਨਾਂ ਨੂੰ ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਓਹ ਸਬੰਧਤ ਆਪਣੇ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ।
ਇਸ ਮੋਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਡੀ.ਪੀ.ਐਮ. ਕਸੀਤਿਜ ਸੀਮਾ, ਜਿਲ੍ਹਾ ਸਮੂਹ ਸਿਖਿਆਂ ਅਤੇ ਸੂਚਨਾਂ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਗੁਰਦੀਪ ਸਿੰਘ,ਜਿਲਾ ਬੀ.ਸੀ. ਸੀ ਅਮਰਜੀਤ ਸਿੰਘ ਅਤੇ ਨਵ—ਨਿਯੁਕਤ ਮੈਡੀਕਲ ਅਫਸਰ ਹਾਜ਼ਰ ਸਨ।