Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਲੋਕ ਸਭਾ ਮੈਂਬਰ ਵੱਲੋਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਭੇਜਣ ਦੀ ਹਦਾਇਤ

ਐਮ ਪੀ ਲੈਡ ਸਕੀਮ ਨਾਲ ਸਬੰਧਤ ਫਾਈਲਾਂ ਤੁਰੰਤ ਕਲੀਅਰ ਕਰਨ ਬਾਰੇ ਵੀ ਕਿਹਾ

Muhammad Sadiq, Punjab Pradesh Congress Committee, Congress, Punjab Congress, DC Moga, Kulwant Singh, Deputy Commissioner Moga, Moga

Web Admin

Web Admin

5 Dariya News

ਮੋਗਾ , 17 Aug 2023

ਅੱਜ ਡਿਸਟ੍ਰਿਕਟ ਡਿਵੈਲਪਮੈਂਟ ਕੋਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ (ਦਿਸ਼ਾ) ਅਤੇ ਐਮ ਪੀ ਲੈਡ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਐਮ.ਪੀ. ਹਲਕਾ ਫਰੀਦਕੋਟ ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੋਗਾ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਨਿਧੀ ਕੁਮੁਦ ਬਾਂਬਾ, ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਪੂਨਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

ਐਮ.ਪੀ. ਮੁਹੰਮਦ ਸਦੀਕ ਵੱਲੋਂ ਇਸ ਮੀਟਿੰਗ ਵਿੱਚ ਵੱਖ-ਵੱਖ ਸੈਂਟਰਲ ਸਪਾਂਸਰ ਸਕੀਮਾਂ ਜਿਵੇਂ ਕਿ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਏਮੈਂਟ ਗਰੰਟੀ ਯੋਜਨਾ (ਮਗਨਰੇਗਾ), ਦੀਨ ਦਿਆਲ ਅੰਨਤੋਦਿਆ ਯੋਜਨਾ, ਦੀਨ ਦਿਆਲ ਉਪਾਧਿਆ ਯੋਜਨ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ-ਡੇ ਮੀਲ ਸਕੀਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਆਦਿ ਦਾ ਰੀਵਿਊ ਕੀਤਾ ਗਿਆ।

ਮੀਟਿੰਗ ਦੌਰਾਨ ਐਮ.ਪੀ. ਮੁਹੰਮਦ ਸਦੀਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹਨਾਂ ਵੱਲੋਂ ਲੋਕ ਸਭਾ ਮੈਂਬਰ ਵਜੋਂ ਜੋ ਵੀ ਫੰਡ ਜਾਰੀ ਕੀਤੇ ਗਏ ਹਨ, ਉਹਨਾਂ ਨੂੰ ਤੁਰੰਤ ਖਰਚ ਕੀਤਾ ਜਾਵੇ ਅਤੇ ਉਹਨਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਉਹਨਾਂ ਕਿਹਾ ਕਿ ਜੋ ਵਿਕਾਸ ਮੁਕੰਮਲ ਹੋ ਚੁੱਕੇ ਹਨ ਉਹਨਾਂ ਦੇ ਤੁਰੰਤ ਉਦਘਾਟਨ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਇਹਨਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਸਕੇ।

ਉਹਨਾਂ ਕਿਹਾ ਕਿ ਵੱਖ-ਵੱਖ ਸਕੀਮਾਂ ਤਹਿਤ ਹੋਣ ਵਾਲੇ ਭਲਾਈ ਕਾਰਜਾਂ ਨੂੰ ਕਾਗਜਾਂ ਤੱਕ ਹੀ ਸੀਮਤ ਨਾ ਰੱਖਿਆ ਜਾਵੇ। ਇਹ ਸਕੀਮਾਂ ਸਰਕਾਰ ਨੇ ਗਰੀਬ ਅਤੇ ਲੋੜਵੰਦ ਵਿਅਕਤੀਆਂ/ਪਰਿਵਾਰਾਂ ਦੀ ਭਲਾਈ ਲਈ ਬਣਾਈਆਂ ਹਨ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਗਲੀਆਂ-ਨਾਲੀਆਂ ਤੱਕ ਹੀ ਨਾ ਸੀਮਤ ਰੱਖੇ ਜਾਣ, ਇਸ ਤੋਂ ਉੱਪਰ ਉੱਠ ਕੇ ਵੀ ਸਰਕਾਰੀ ਸਕੀਮਾਂ ਵਿੱਚ ਵੱਡੇ-ਵੱਡੇ ਵਿਕਾਸ ਹੋ ਸਕਦੇ ਹਨ ਜਿੰਨ੍ਹਾਂ ਨੂੰ ਸਾਨੂੰ ਰਲ ਕੇ ਕਰਨਾ ਬਣਦਾ ਹੈ। ਉਨ੍ਹਾਂ ਵਿਭਾਗਾਂ ਨੂੰ ਐਮ.ਪੀ. ਲੈਡ ਤਹਿਤ ਰੁਕੇ ਹੋਏ ਕੰਮਾਂ ਨੂੰ ਤੇਜ਼ ਰਫ਼ਤਾਰ ਨਾਲ ਸ਼ੁਰੂ ਕਰਕੇ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਉਣ ਦੇ ਆਦੇਸ਼ ਜਾਰੀ ਕੀਤੇ।

ਉਹਨਾਂ ਨੇ ਮਿਡ ਡੇਅ ਮੀਲ ਕੁੱਕ ਵਰਕਰਾਂ ਦੀ ਤਨਖ਼ਾਹ, ਵੱਖ ਵੱਖ ਪੈਨਸ਼ਨਾਂ ਅਤੇ ਵਿਦਿਅਰਥੀਆਂ ਦੀ ਵਰਦੀ ਰਾਸ਼ੀ ਵਿੱਚ ਵਾਧੇ ਦਾ ਮੁੱਦਾ ਲੋਕ ਸਭਾ ਵਿੱਚ ਉਠਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਹਨਾਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸਾਇੰਸ ਲੈਬ ਬਣਾਉਣ ਲਈ ਫੰਡ ਜਾਰੀ ਕਰਨ ਦੀ ਵੀ ਹਾਮੀ ਭਰੀ।

ਉਨ੍ਹਾਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਗਨਰੇਗਾ ਸਕੀਮ ਤਹਿਤ ਲੋੜਵੰਦ ਕਾਮਿਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੀ ਬਹੁਤ ਹੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮਗਨਰੇਗਾ ਸਕੀਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੀ ਸਖਤ ਲੋੜ ਹੈ ਕਿਉਂਕਿ ਅਕੁਸ਼ਲ ਕਾਮਿਆਂ ਲਈ ਇਹ ਸਕੀਮ ਲਾਹੇਵੰਦ ਸਾਬਤ ਹੁੰਦੀ ਹੈ ਅਤੇ ਇਨ੍ਹਾਂ ਕਾਮਿਆਂ ਨੂੰ ਰੋਜ਼ਗਾਰ ਦੀ ਸਖ਼ਤ ਜਰੂਰਤ ਵੀ ਹੁੰਦੀ ਹੈ। ਕੁਝ ਅਧਿਕਾਰੀਆਂ ਦੀ ਗੈਰਹਾਜ਼ਰੀ ਦਾ ਸਖ਼ਤ ਨੋਟਿਸ ਲੈਂਦਿਆਂ ਉਹਨਾਂ ਹਦਾਇਤ ਕੀਤੀ ਕਿ ਭਵਿੱਖ ਵਿੱਚ ਸੱਦੇ ਹੋਏ ਸਾਰੇ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਹੋਣਾ ਯਕੀਨੀ ਬਣਾਉਣ

ਡਿਪਟੀ ਕਮਿਸ਼ਨਰ ਨੇ ਲੋਕ ਸਭਾ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਮੋਗਾ ਵਿੱਚ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ। ਉਹਨਾਂ ਵੀ ਵੱਖ ਵੱਖ ਵਿਭਾਗਾਂ ਨੂੰ ਇਨ੍ਹਾਂ ਸਕੀਮਾਂ ਤਹਿਤ ਪੈਡਿੰਗ ਪਏ ਵਿਕਾਸ ਕਾਰਜਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਪੂਰਾ ਕਰਕੇ ਰਿਪੋਰਟ ਦਫ਼ਤਰ ਨੂੰ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ।

 

Tags: Muhammad Sadiq , Punjab Pradesh Congress Committee , Congress , Punjab Congress , DC Moga , Kulwant Singh , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD