ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਿਹਤ ਸੇਵਾਵਾਂ ਨੂੰ ਮੁੱਖ ਰੱਖ ਕੇ ਸਥਾਪਿਤ ਆਮ ਆਦਮੀ ਕਲੀਨਿਕਾਂ ਨੇ ਸਿਹਤ ਸੰਭਾਲ ਲਈ ਇਕ ਨਵੀਂ ਪਹਿਲਕਦਮੀ ਕੀਤੀ ਹੈ। ਆਮ ਆਦਮੀ ਕਲੀਨਿਕ ਫੇਜ਼ -7 ਐਸ.ਏ.ਐਸ.ਨਗਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਪੁੱਜੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਚੈਕਿੰਗ ਦੌਰਾਨ ਕਲੀਨਿਕ ਵਿਖੇ ਤਾਇਨਾਤ ਸਟਾਫ ਨਾਲ ਗੱਲਬਾਤ ਕੀਤੀ ਗਈ ਅਤੇ ਓ.ਪੀ.ਡੀ. ਅਤੇ ਲੈਬ ਦਾ ਨਰੀਖਣ ਵੀ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ’ਚ ਆਉੁਣ ਵਾਲੇ ਮਰੀਜ਼ ਦਾ ਡਾਟਾ ਆਨਲਾਈਨ ਰੱਖਿਆ ਜਾਂਦਾ ਹੈ, ਜਿਸ ਨਾਲ ਮਰੀਜ਼ ਨੂੰ ਜੇਕਰ ਅੱਗੇ ਸੈਕੰਡਰੀ ਸਿਹਤ ਸੰਸਥਾ ਲਈ ਰੈਫ਼ਰ ਕੀਤਾ ਜਾਂਦਾ ਹੈ ਤਾਂ ਉੱਥੇ ਮਰੀਜ਼ ਦੀ ਹਿਸਟਰੀ ਆਨਲਾਈਨ ਹੀ ਪਤਾ ਲਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਮੌਕੇ ਉੱਤੇ ਮਰੀਜ਼ਾਂ ਪਾਸੋਂ ਆਮ ਆਦਮੀ ਕਲੀਨਿਕ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਵੀ ਜਾਣਕਾਰੀ ਲਈ, ਉਨ੍ਹਾਂ ਨੇ ਲੋਕਾਂ ਨੂੰ ਆਪਣੀ ਸਿਹਤ ਸੰਭਾਲ ਲਈ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਾਰੇ ਉੱਚ ਅਧਿਕਾਰੀ ਅਤੇ ਸਿਹਤ ਅਧਿਕਾਰੀ ਇਨ੍ਹਾਂ ਕਲੀਨਿਕਾਂ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਕੇ, ਇੱਥੇ ਮੌਜੂਦ ਸਟਾਫ਼ ਅਤੇ ਦਵਾਈ ਲੈਣ ਆਏ ਮਰੀਜ਼ਾਂ ਤੋਂ ਮੁਸ਼ਕਿਲਾਂ ਅਤੇ ਫ਼ੀਡ ਬੈਕ ਲੈਂਦੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਕਲੀਨਿਕ ਦੀ ਕਾਰਗੁਜ਼ਾਰੀ ਚ ਹੋਰ ਕੀਤੇ ਜਾ ਸਕਦੇ ਸੁਧਾਰਾਂ ਸੰਬਧੀ ਸਿਵਲ ਸਰਜਨ, ਮੋਹਾਲੀ ਨੂੰ ਜਾਣੂ ਕਰਵਾਇਆ ਗਿਆ ਹੈ।