Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸਤਨਾਮ ਸਿੰਘ ਜਲਵਾਹਾ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ’ਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦੀ ਤਰੱਕੀ ਲਈ ਯਤਨਸ਼ੀਲ

Jai Krishan Singh Rouri, Garhshankar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਵਾਂਸ਼ਹਿਰ , 17 Aug 2023

Last updated on: Aug 17, 2023, 00:00 IST

ਸਤਨਾਮ ਸਿੰਘ ਜਲਵਾਹਾ  ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਂਨ ਵਜੋਂ ਆਪਣਾ ਅਹੁੱਦਾ ਸੰਭਾਲਿਆ ਹੈ। ਉਨ੍ਹਾਂ ਨੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਅਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਦੀ ਮੌਜੂਦਗੀ ਵਿੱਚ ਅਹੁੱਦਾ ਸੰਭਾਲਿਆ।

ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਸਤਨਾਮ ਸਿੰਘ ਜਲਵਾਹਾ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਮਿਹਨਤ ਅਤੇ ਲੋਕਾਂ ਦੀ ਸੇਵਾ ਕਰਕੇ ਨਿਭਾਉਣਗੇ। 

ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨੇ ਜਿਨ੍ਹਾਂ ਆਸਾਂ ਅਤੇ ਉਮੀਦਾਂ ਨਾਲ ਬਣਾਈ ਸੀ, ਸਰਕਾਰ ਉਨ੍ਹਾਂ ਆਸਾਂ ਤੇ ਉਮੀਦਾਂ ’ਤੇ ਪੂਰਾ ਉਤਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਲੋਕ ਹਿੱਤਾਂ ਨੂੰ ਸਾਹਮਣੇ ਰੱਖ ਕੇ ਹੀ ਸਰਕਾਰ ਵੱਲੋਂ ਫ਼ੈਸਲੇ ਲਏ ਜਾ ਰਹੇ ਹਨ।

ਇਸ ਮੌਕੇ ਮੌਜੂਦ ਐਮ ਐਲ ਏ ਬਲਾਚੌਰ ਸੰਤੋਸ਼ ਕਟਾਰੀਆ ਨੇ ਵੀ ਨਵਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੌਂਪੀ ਇਸ ਜ਼ਿੰਮੇਂਵਾਰੀ ਨਾਲ ਜ਼ਿਲ੍ਹੇ ਦੇ ਲੋਕਾਂ ਦੀ ਹੋਰ ਅੱਗੇ ਹੋ ਕੇ ਸੇਵਾ ਕਰਨਗੇ।

ਇਸ ਮੌਕੇ ਹਲਕਾਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਬੰਗਾ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਕਰਨਾਣਾ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਸ਼ਰਮਾ, ਮਾਰਕਿਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ, ਮੀਡੀਆ ਕੋਆਰਡੀਨੇਟਰ ਚੰਦਰ ਮੋਹਨ ਜੇ ਡੀ, ਚੇਅਰਮੈਨ ਜਲ ਸਪਲਾਈ ਬੋਰਡ ਸੰਨੀ ਸਿੰਘ ਅਹਲੂਵਾਲੀਆ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

 

Tags: Jai Krishan Singh Rouri , Garhshankar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD