Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜਿ਼ਲ੍ਹਾ ਕਚਹਿਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਕੀਤਾ ਉਦਘਾਟਨ

Judiciary, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Aug 2023

Last updated on: Aug 17, 2023, 00:00 IST

ਜਸਟਿਸ ਸ੍ਰੀ ਰਵੀ ਸ਼ੰਕਰ ਝਾਅ, ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪੈਟਰਨ-ਇਨ-ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸਟਰ ਜਸਟਿਸ ਸ਼੍ਰੀ ਅਰੁਣ ਪੱਲੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਮਿਸ ਜਸਟਿਸ ਹਰਪ੍ਰੀਤ ਕੌਰ ਜੀਵਨ ਨੇ ਵੀਡੀਓ ਕਾਨਫਰੰਸ ਰਾਹੀਂ ਲੀਗਲ ਏਡ ਡਿਫੈਂਸ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੇ ਦਫਤਰ ਦਾ ਉਦਘਾਟਨ ਕੀਤਾ।

ਸ਼੍ਰੀ ਮਨਜਿੰਦਰ ਸਿੰਘ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਲੋਕਾਂ ਨੂੰ ਕਾਨੂੰਨੀ ਸਲਾਹ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੀਗਲ ਏਡ ਡਿਫੈਂਸ ਕਾਉਂਸਲ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ।

ਲੀਗਲ ਏਡ ਡਿਫੈਂਸ ਕਾਉਂਸਲ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਇੱਕ ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ, ਇੱਕ ਡਿਪਟੀ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਦੋ ਸਹਾਇਕ, ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਨਿਯੁਕਤ ਕੀਤੇ ਗਏ ਹਨ। ਜਿਵੇਂ ਕਿ ਅਪਰਾਧਿਕ ਮਾਮਲਿਆਂ ਵਿੱਚ, ਜਿ਼ਲ੍ਹਾ ਅਟਾਰਨੀ, ਡਿਪਟੀ ਜਿ਼ਲ੍ਹਾ ਅਟਾਰਨੀ ਅਤੇ ਸਹਾਇਕ ਜਿ਼ਲ੍ਹਾ ਅਟਾਰਨੀ ਰਾਜ ਦੀ ਤਰਫ਼ੋਂ ਸੁਣਵਾਈ ਲਈ ਪੇਸ਼ ਹੁੰਦੇ ਹਨ।

ਇਸੇ ਤਰ੍ਹਾਂ ਲੋੜਵੰਦਾਂ ਅਤੇ ਗਰੀਬਾਂ ਦੇ ਕੇਸਾਂ ਦੀ ਪੈਰਵੀ ਕਰਨ ਲਈ ਚੀਫ਼ ਲੀਗਲ ਏਡ ਡਿਫੈਂਸ ਕਾਊਂਸਲ, ਡਿਪਟੀ ਲੀਗਲ ਏਡ ਡਿਫੈਂਸ ਕਾਊਂਸਲ ਅਤੇ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਨਿਯੁਕਤ ਕੀਤੇ ਗਏ ਹਨ। ਸ਼੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ, ਸ਼੍ਰੀਮਤੀ ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ, ਲੀਗਲ ਏਡ ਡਿਫੈਂਸ ਕਾਊਂਸਲ ਦੇ ਉਦਘਾਟਨ ਮੌਕੇ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ।

ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਚੌਹਾਨ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ, ਸ਼੍ਰੀ ਰਜਿੰਦਰਪਾਲ ਸ਼ਰਮਾ, ਡਿਪਟੀ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸ਼੍ਰੀ ਸੁਖਵਿੰਦਰ ਸਿੰਘ ਮੱਲਣ ਅਤੇ ਸ਼੍ਰੀ ਲਵਲੀਨ ਗੁਪਤਾ, ਸਹਾਇਕ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ਼ ਮੈਂਬਰ ਹਾਜ਼ਰ ਸਨ। ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਰਾਜ ਕੁਮਾਰ ਨੇ ਲੀਗਲ ਏਡ ਡਿਫੈਂਸ ਕਾਉਂਸਲ ਦੇ ਦਫ਼ਤਰ ਵਿੱਚ ਤਾਇਨਾਤ ਸਟਾਫ਼ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਇਸ ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪਹਿਲ ਦੇ ਆਧਾਰ `ਤੇ ਕਾਨੂੰਨੀ ਸਲਾਹ ਅਤੇ ਸਹਾਇਤਾ ਮੁਹੱਈਆ ਕਰਵਾਈ ਜਾਵੇ।  

 

Tags: Judiciary , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD