Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਘਰ-ਘਰ ਜਾ ਕੇ ਫੋਟੋ ਵੋਟਰ ਸੂਚੀ ਦੀ ਕੀਤੀ ਜਾ ਰਹੀ ਵੈਰੀਫਿਕੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਹਲਕਿਆਂ ਦੇ ਸੁਪਰਵਾਇਜ਼ਰਾਂ ਨਾਲ ਵਿਸ਼ੇਸ ਮੀਟਿੰਗ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 17 Aug 2023

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ, 2024 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਮਿਤੀ ਵਾਰ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਮਿਤੀ 17 ਅਕਤੂਬਰ, 2023 ਨੂੰ ਫੋਟੋ ਵੋਟਰ ਦੀ ਡਰਾਫ਼ਟ ਪਬਲੀਕੇਸ਼ਨ ਕੀਤੀ ਜਾਵੇਗੀ ਅਤੇ ਮਿਤੀ 05 ਜਨਵਰੀ, 2024 ਨੂੰ ਇਸ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਡਰਾਫਟ ਪਬਲੀਕੇਸ਼ਨ ਤੋਂ ਪਹਿਲਾਂ ਪ੍ਰੀ-ਰੀਵਿਜ਼ਨ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ। ਜਿਸ ਅਨੁਸਾਰ ਮਿਤੀ 21 ਜੁਲਾਈ, 2023 ਤੋਂ ਬੀ. ਐੱਲ. ਓਜ਼ ਵੱਲੋਂ ਘਰ-ਘਰ ਜਾ ਕੇ ਫੋਟੋ ਵੋਟਰ ਸੂਚੀ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। 

ਇਹ ਵੈਰੀਫੀਕੇਸ਼ਨ ਮੋਬਾਇਲ ਐੱਪ ਰਾਹੀਂ ਆੱਨਲਾਈਨ ਕੀਤੀ ਜਾਵੇਗੀ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਬੀ. ਐੱਲ. ਓਜ਼ ਵੱਲੋਂ ਘਰ-ਘਰ ਜਾ ਕੇ ਫੋਟੋ ਵੋਟਰ ਸੂਚੀ ਦੀ ਕੀਤੀ ਜਾ ਰਹੀ ਵੈਰੀਫਿਕੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਹਲਕਿਆਂ ਦੇ ਸੁਪਰਵਾਇਜ਼ਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਮਨਿੰਦਰ ਕੌਰ, ਚੋਣ ਤਹਿਸੀਲਦਾਰ ਸ੍ਰੀ ਸ਼ੁਸ਼ੀਲ ਸ਼ਰਮਾ, ਚੋਣ ਕਾਨੂੰਨਗੋ ਸ੍ਰੀ ਦਿਲਬਾਗ਼ ਸਿੰਘ ਅਤੇ ਸੁਖਕੰਵਰਪਾਲ ਸਿੰਘ ਤੋਂ ਇਲਾਵਾ ਸਮੂਹ ਸੁਪਰਵਾਇਜ਼ਰ ਹਾਜ਼ਰ ਸਨ। ਜਿਲ੍ਹਾ ਤਰਨਤਾਰਨ ਵਿੱਚ ਬੀ. ਐੱਲ. ਓਜ਼ ਵੱਲੋਂ ਘਰ ਘਰ ਜਾ ਕੇ ਸਰਵੇ ਕਰਨ ਦੀ ਰਫਤਾਰ ਦੂਸਰੇ ਜ਼ਿਲ੍ਹਿਆਂ ਮੁਕਾਬਲੇ ਬਹੁਤ ਧੀਮੀ ਹੈ, ਜਿਸ ਦਾ ਜਿਲ੍ਹਾ ਚੋਣ ਅਫਸਰ ਤਰਨ ਤਾਰਨ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ ਮੀਟਿੰਗ ਦੌਰਾਨ ਸਮੂਹ ਸੁਪਰਵਾਈਜ਼ਰਾਂ ਤੋਂ ਉਹਨਾਂ ਦੇ ਕੰਮ ਦੀ ਰਫਤਾਰ ਘੱਟ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਤੇ ਉਹਨਾਂ ਨੂੰ ਕੰਮ ਦੀ ਰਫਤਾਰ ਵਧਾਉਣ ਲਈ ਸਖਤ ਹਦਾਇਤ ਕੀਤੀ ਕਿ ਉਹ ਹਰ ਹਾਲਤ ਵਿੱਚ ਇਸ ਕੰਮ ਨੂੰ ਨਿਰਧਾਰਿਤ ਕੀਤੇ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਉਣਗੇ।

ਉਹਨਾਂ ਜੇਕਰ ਕਿਸੇ ਬੀ. ਐੱਲ. ਓ ਜਾਂ ਸੁਪਰਵਾਈਜ਼ਰ ਨੂੰ ਮੁਸ਼ਕਿਲ ਆੳਂੁਦੀ ਹੈ ਤਾਂ ਜਿਲ੍ਹਾ ਚੋਣ ਦਫਤਰ ਦੇ ਕੰਪਿਊਟਰ ਪ੍ਰੋਗਰਾਮਰ ਸ੍ਰੀ ਹਰਪ੍ਰੀਤ ਸਿੰਘ ਨਾਲ (ਮੋਬਾਇਲ ਨੰਬਰ 78886-82180) ਸੰਪਰਕ ਕਰ ਸਕਦੇ ਹਨ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD