Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੀਫ਼ ਜਸਟਿਸ ਵੱਲੋਂ ਵੀਡੀਓ ਕਾਨਫਰਸਿੰਗ ਰਾਹੀਂ ਜ਼ਿਲ੍ਹਾ ਅਦਾਲਤ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਨਵੇਂ ਦਫ਼ਤਰ ਦਾ ਉਦਘਾਟਨ

Judiciary, Chief Justice Punjab and Haryana High Court Ravi Shankar Jha, Patiala

Web Admin

Web Admin

5 Dariya News

ਪਟਿਆਲਾ , 17 Aug 2023

Last updated on: Aug 17, 2023, 00:00 IST

ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਰਵੀ ਸ਼ੰਕਰ ਝਾਅ, ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਅਦਾਲਤਾਂ ਪਟਿਆਲਾ ਦੀ ਤੀਜੀ ਮੰਜ਼ਿਲ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕੀਤਾ।

 ਇਸ ਮੌਕੇ ਮਿਸਟਰ ਜਸਟਿਸ ਅਰੁਣ ਪੱਲੀ, ਮਿਸ ਜਸਟਿਸ ਹਰਪ੍ਰੀਤ ਕੌਰ ਜੀਵਨ, ਸ਼੍ਰੀ ਰਮੇਸ਼ ਚੰਦਰ ਡਿਮਰੀ, ਰਜਿਸਟਰਾਰ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸ਼੍ਰੀ ਕਮਲਜੀਤ ਲਾਂਬਾ, ਰਜਿਸਟਰਾਰ ਵਿਜੀਲੈਂਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੀ ਹਾਜ਼ਰ ਸਨ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਅਤੇ ਚੀਫ਼, ਡਿਪਟੀ ਅਤੇ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨੇ ਵੀ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ਮਾਨੀ ਅਰੋੜਾ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਸਥਾਪਨਾ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਅਧੀਨ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਨੂੰ ਮੁਫ਼ਤ ਅਤੇ ਯੋਗ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ। 

ਲੋੜ ਨੂੰ ਮਹਿਸੂਸ ਕਰਦੇ ਹੋਏ, ਨਾਲਸਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਚੀਫ਼ ਲੀਗਲ ਏਡ ਡਿਫੈਂਸ ਕੌਂਸਲ, ਦੋ ਡਿਪਟੀ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਅਤੇ ਚਾਰ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਨੂੰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਦੀ  ਗ੍ਰਿਫ਼ਤਾਰੀ ਤੋਂ ਪਹਿਲਾਂ, ਗ੍ਰਿਫ਼ਤਾਰੀ ਤੋਂ ਬਾਅਦ, ਰਿਮਾਂਡ ਪੜਾਅ, ਮੁਕੱਦਮੇ ਅਤੇ ਅਪੀਲਾਂ ਆਦਿ ਦੀ ਸਮਾਪਤੀ ਤੱਕ ਜ਼ਰੂਰਤਮੰਦਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਨਿਯੁਕਤ ਕੀਤਾ ਗਿਆ ਹੈ। 

ਇਹ ਉਪਰਾਲਾ ਸਮੇਂ ਸਿਰ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਅਤੇ ਪਹੁੰਚ ਨੂੰ ਯਕੀਨੀ ਬਣਾਏਗਾ। ਉਹਨਾਂ ਨੇ ਅੱਗੇ ਦੱਸਿਆ ਕਿ ਜੇਲ੍ਹ ਦੇ ਕੈਦੀਆਂ ਅਤੇ ਲੋੜਵੰਦ ਵਿਅਕਤੀਆਂ ਨੂੰ ਪੇਸ਼ੇਵਰ ਤਰੀਕੇ ਨਾਲ ਮੁਫ਼ਤ ਅਤੇ ਮਿਆਰੀ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਨਾਲਸਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸਥਾਪਨਾ ਕੀਤੀ ਗਈ ਹੈ। ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਤਹਿਤ ਚੁਣੇ ਗਏ ਵਕੀਲ ਸਾਹਿਬਾਨ ਮੁਫ਼ਤ ਕਾਨੂੰਨੀ ਸਹਾਇਤਾ ਦੇ ਕੇਸਾਂ ਨੂੰ ਆਪਣਾ ਪੂਰਾ ਸਮਾਂ ਦੇਣਗੇ ਅਤੇ ਆਪਣੀ ਨਿੱਜੀ ਪ੍ਰੈਕਟਿਸ ਨਹੀਂ ਕਰਨਗੇ। ਇਹ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਾਲਿਆਂ ਨੂੰ ਅਪਰਾਧਿਕ ਮਾਮਲਿਆਂ ਵਿੱਚ ਵਧੀਆ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਏਗਾ।

 

Tags: Judiciary , Chief Justice Punjab and Haryana High Court Ravi Shankar Jha , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD