Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਦੀ ਜ਼ਰੂਰਤ - ਵਧੀਕ ਪ੍ਰਮੁੱਖ ਸਕੱਤਰ

ਅੱਜ ਵੀ ਸਾਡੇ ਦਿਲਾਂ ਵਿੱਚ ਜਿਉਂਦੇ ਹਨ ਸ਼ਹੀਦ - ਡਿਪਟੀ ਕਮਿਸ਼ਨਰ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 17 Aug 2023

Last updated on: Aug 17, 2023, 00:00 IST

ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਅੱਜ ਗੋਲਬਾਗ ਵਿਖੇ ਸਥਾਪਿਤ ਸ਼ਹੀਦ ਮਦਨ ਲਾਲ ਢੀਂਗਰਾ ਦੇ ਸਮਾਰਕ ’ਤੇ ਗਵਰਨਰ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਕੇ.ਸ਼ਿਵਾ ਪ੍ਰਸ਼ਾਦ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਲੋਂ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਬੋਲਦਿਆਂ ਵਧੀਕ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਇਸ ਸ਼ਹੀਦੀ ਦਿਹਾੜੇ ਤੇ ਗਵਰਨਰ ਪੰਜਾਬ ਵਲੋਂ ਸ਼ਿਰਕਤ ਕੀਤੀ ਜਾਣੀ ਸੀ। ਪਰੰਤੂ ਉਨਾਂ ਦੀ ਤਬੀਅਤ ਠੀਕ ਨਾ ਹੋਣ ਕਰਕੇ ਉਹ ਨਹੀਂ ਪੁੱਜ ਸਕੇ ਅਤੇ ਉਨਾਂ ਵਲੋਂ ਮੇਰੀ ਡਿਊਟੀ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਲਗਾਈ ਗਈ ਹੈ। 

ਇਸ ਮੌਕੇ ਉਨਾਂ ਨੇ ਗਵਰਨਰ ਪੰਜਾਬ ਦਾ ਸੰਦੇਸ਼ ਵੀ ਪੜ੍ਹ ਕੇ ਸੁਣਾਇਆ। ਉਨਾਂ ਕਿਹਾ ਕਿ ਅੱਜ ਸਮੇਂ ਦੀ ਵੱਡੀ ਜ਼ਰੂਰਤ ਹੈ ਕਿ ਸ਼ਹੀਦਾਂ ਦੀ ਸੋਚ ਤੇ ਪਹਿਰਾ ਦਿੱਤਾ ਜਾਵੇ। 

ਉਨਾਂ ਕਿਹਾ ਕਿ ਦੇਸ਼  ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਨੇ 26 ਸਾਲ ਦੀ ਉਮਰ ਵਿੱਚ ਹੀ ਆਪਣੀ ਜਵਾਨੀ ਦੇਸ਼ ਦੇ ਲੇਖੇ ਲਾ ਦਿੱਤੀ ਸੀ। 

ਉਨਾਂ ਕਿਹਾ ਕਿ ਅੱਜ ਇਸ ਤਰ੍ਹਾਂ ਲੱਗ ਰਿਹਾ ਹੈ, ਜਿਸ ਤਰ੍ਹਾਂ ਕੋਈ ਮੇਲਾ ਲੱਗਾ ਹੋਵੇ। ਉਨਾਂ ਕਿਹਾ ਕਿ ਅੱਜ ਵੀ ਸਾਡੇ ਦਿਲਾਂ ਵਿੱਚ ਸ਼ਹੀਦ ਜਿਉਂਦਾ ਹਨ, ਕਿਉਂਕਿ ਉਹ ਅਮਰ ਹਨ। ਸ੍ਰੀ ਤਲਵਾੜ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੁਆਰਾ ਦਰਸਾਏ ਗਏ ਰਸਤੇ ਦੇ ਚੱਲੀਏ ਅਤੇ ਉਨਾਂ ਦੇ ਸੁਪਨਿਆਂ ਨੂੰ ਸਾਕਾਰ ਕਰੀਏ। 

ਸ਼ਹੀਦ ਮਦਨ ਲਾਲ ਸਮਾਰਕ ਸਮੀਤਿ ਵਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। 

ਉਨਾਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰ ਜਿੰਨਾਂ ਵਿੱਚ ਵੱਡੀ ਗਿਣਤੀ ਅੰਮ੍ਰਿਤਸਰ ਦੇ ਯੋਧਿਆਂ ਦੀ ਸੀ। ਇਸ ਮੌਕੇ ਮਨਦੀਪ ਘਈ ਦੀ ਟੀਮ ਵਲੋਂ ਬਲੀਦਾਨ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਬੱਚਿਆਂ ਵੱਲੋਂ , ਦੇਸ਼ ਭਗਤੀ ਗੀਤ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀਆਂ ਗਈਆਂ। 

ਸ਼ਹੀਦ ਮਦਨ ਲਾਲ ਸਮਾਰਕ ਸਮੀਤਿ ਦੀ ਪ੍ਰਧਾਨ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ। ਉਨਾਂ ਕਿਹਾ ਕਿ ਅੱਜ ਸਮੇਂ ਦੀ ਸੱਭ ਤੋਂ ਵੱਡੀ ਜ਼ਰੂਰਤ ਹੈ ਕਿ ਸਕੂਲਾਂ ਕਾਲਜਾਂ ਵਿੱਚ ਸ਼ਹੀਦਾਂ ਦੀ ਜੀਵਨੀ ਨੂੰ ਪੜ੍ਹਾਇਆ ਜਾਵੇ ਤਾਂ ਜੋ ਬੱਚੇ ਇਨਾਂ ਤੋਂ ਸੇਧ ਲੈ ਸਕਣ। 

ਇਸ ਮੌਕੇ ਮੈਡਮ ਚਾਵਲਾ ਵਲੋਂ ਵੱਖ ਵੱਖ ਸਕੂਲਾਂ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਕਰਵਾਏ ਗਏ ਭਾਸ਼ਣ ਮੁਕਾਬਲੇ, ਪੇਂਟਿੰਗ ਮੁਕਾਬਲੇ ਵਿੱਚ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਟੇਟ ਬੈਂਕ ਆਫ ਇੰਡੀਆ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸਮੀਤਿ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਭੇਂਟ ਕੀਤੀਆ ਗਈਆਂ।  

ਇਸ ਮੌਕੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸਮੀਤਿ ਵਲੋਂ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸ: ਮਨਕੰਵਲ ਚਾਹਲ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ , ਪਿ੍ਰੰਸੀਪਲ ਸਰਕਾਰੀ ਆਈ.ਟੀ.ਆਈ. ਇੰਜ: ਸੰਜੀਵ ਸਰਮਾ, ਡਾ. ਰਾਕੇਸ਼ ਕੁੰਦਰਾ, ਰੀਜ਼ਨਲ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਸ੍ਰੀ ਵਿੰਮਲੇਂਦੂ ਸ਼ੇਖਰ ਵਤਸ, ਡਾ. ਰਾਮ ਚਾਵਲਾ, ਸ੍ਰੀ ਅਨੁਜ ਸਿੱਕਾ, ਸ਼ੀ ਪਿਆਰੇ ਲਾਲ ਸੇਠ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਅਤੇ ਲੋਕ ਹਾਜ਼ਰ ਸਨ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD