Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਦੁਧਾਰੂ ਪਸ਼ੂਆਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ

Agriculture, Krishi Science Center, Patiala

Web Admin

Web Admin

5 Dariya News

ਪਟਿਆਲਾ , 17 Aug 2023

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਅੱਜ ਦੁਧਾਰੂ ਪਸ਼ੂਆਂ ਦੇ ਪ੍ਰਬੰਧਨ ਵਿਸ਼ੇ ’ਤੇ ਇੱਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ. ਪਟਿਆਲਾ ਨੇ ਰੋਜ਼ਾਨਾ ਜੀਵਨ ਵਿੱਚ ਜਲਵਾਯੂ ਪਰਿਵਰਤਨ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਬਚਣ ਦੇ ਨੁਕਤੇ ਹਾਜ਼ਰੀਨ ਨਾਲ ਸਾਂਝੇ ਕੀਤੇ। ਇਸ ਕੈਂਪ ਵਿੱਚ ਉਚੇਚੇ ਤੌਰ ’ਤੇ ਭਾਗ ਲੈਣ ਲਈ ਪੁੱਜੇ ਡਾ. ਪ੍ਰਭਜੋਤ ਕੌਰ, ਪ੍ਰੋਫੈਸਰ, ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ, ਪੀ.ਏ.ਯੂ., ਲੁਧਿਆਣਾ ਨੇ ਮੌਸਮੀ ਪਰਿਵਰਤਨ ਦੇ ਫ਼ਸਲਾਂ ਉੱਤੇ ਹੋ ਰਹੇ ਅਸਰ ਬਾਰੇ ਜਾਣਕਾਰੀ ਦਿੱਤੀ।

ਇਸੇ ਵਿਭਾਗ ਦੇ ਡਾ. ਸੰਦੀਪ ਸਿੰਘ ਨੇ ਆਏ ਹੋਏ ਕਿਸਾਨਾਂ ਨਾਲ ਸਾਉਣੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਉਤਪਾਦਨ ਤਕਨੀਕਾਂ ਬਾਰੇ ਗੱਲਬਾਤ ਕੀਤੀ। ਇਸ ਕੈਂਪ ਵਿੱਚ ਡਾ. ਜੀਵਨ ਗੁਪਤਾ, ਵੈਟਰਨਰੀ ਅਫ਼ਸਰ, ਪਸ਼ੂ ਪਾਲਣ ਵਿਭਾਗ, ਪਟਿਆਲਾ ਨੇ ਦੁਧਾਰੂ ਪਸ਼ੂਆਂ ਦੇ ਸੁਚੱਜੇ ਅਤੇ ਵਿਗਿਆਨਕ ਪ੍ਰਬੰਧਨ ਬਾਰੇ ਵਡਮੁੱਲੇ ਵਿਚਾਰ ਸਾਂਝੇ ਕੀਤੇ। 

ਇਸ ਮੌਕੇ ਕੇ.ਵੀ.ਕੇ. ਪਟਿਆਲਾ ਦੇ ਮਾਹਿਰਾਂ ਨੇ ਝੋਨੇ ਅਤੇ ਬਾਸਮਤੀ ਵਿੱਚ ਪੌਦ ਸੁਰੱਖਿਆ ਅਤੇ ਦੁੱਧ ਦੀ ਪ੍ਰੋਸੈਸਿੰਗ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਪੰਜਾਹ ਪਸ਼ੂ ਪਾਲਕਾਂ ਨੂੰ ਪਸ਼ੂ ਫੀਡ ਅਤੇ ਸਾਹਿਤ ਆਦਿ ਵੀ ਵੰਡੇ ਗਏ।

 

Tags: Agriculture , Krishi Science Center , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD