Friday, 17 May 2024

 

 

ਖ਼ਾਸ ਖਬਰਾਂ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ

 

ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋਂ ਅੱਜ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਪੁਆਇੰਟਾਂ ਉੱਤੇ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ

ਪਾਣੀ ਵਿੱਚ ਘਿਰੇ ਲੋਕਾਂ ਨੰ ਐੱਨ. ਡੀ. ਆਰ. ਐੱਫ਼. ਟੀਮਾਂ ਦੇ ਸਹਿਯੋਗ ਨਾਲ ਬਾਹਰ ਕੱਢਕੇ ਸੁਰੱਖਿਅਤ ਥਾਵਾਂ `ਤੇ ਪਹੁੰਚਾਇਆ ਗਿਆ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 17 Aug 2023

ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਪੁਆਇੰਟਾਂ ਉੱਤੇ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਦੌਰਾ ਕੀਤਾ ਗਿਆ।ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ, ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਅਤੇ ਤਹਿਸੀਲਦਾਰ ਸ੍ਰੀ ਪਵਨ ਕੁਮਾਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਨੇੜਲੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਦਰਿਆ ਵਿੱਚ ਪਾਣੀ ਦੇ ਵਹਾਅ ਵਿੱਚ ਵਾਧਾ ਹੋਇਆ ਹੈ।ਉਹਨਾਂ ਦੱਸਿਆ ਕਿ ਸ਼ਾਮ 06 ਵਜੇ ਤੱਕ ਹਰੀਕੇ ਹੈੱਡਵਰਕਸ ਵਿੱਚ ਅੱਪ ਸਟਰੀਮ 2,56,123 ਕਿਊਸਿਕ ਅਤੇ ਡਾਊਨ ਸਟਰੀਮ 2,41,709 ਕਿਊਸਿਕ ਪਾਣੀ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ, ਜਿਥੇ ਲੋਕ ਪਾਣੀ ਵਿੱਚ ਘਿਰ ਗਏ ਹਨ ਉਨ੍ਹਾਂ ਐੱਨ. ਡੀ. ਆਰ. ਐੱਫ਼. ਟੀਮਾਂ ਦੇ ਸਹਿਯੋਗ ਨਾਲ ਬਾਹਰ ਕੱਢਕੇ ਸੁਰੱਖਿਅਤ ਥਾਵਾਂ `ਤੇ ਪਹੁੰਚਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 07 ਰਾਹਤ ਕੇਂਦਰ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਨੀਵੇਂ ਇਲਾਕਿਆਂ ਅਤੇ ਬਹਿਕਾਂ ਵਿੱਚ ਬੈਠੇ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਸੁਰੱਖਿਅਤ ਥਾਵਾਂ ‘ਤੇ ਆ ਜਾਣ, ਕਿਉਂਕਿ ਦਰਿਆ ਵਿੱਚ ਪਾਣੀ ਦਾ ਪੱਧਰ ਹੋਰ ਵੱਧਣ ਦੀ ਸੰਭਾਵਨਾ ਹੈ। 

ਉਹਨਾਂ ਕਿਹਾ ਕਿ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਟੀਮਾਂ ਤੇ 09 ਕਿਸ਼ਤੀਆਂ ਲਗਾਤਾਰ ਕੰਮ ਕਰ ਰਹੀਆਂ ਹਨ।ਉਹਨਾਂ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਨੇੜਲੇ ਰਾਹਤ ਕੇਂਦਰਾਂ ਵਿੱਚ ਆ ਜਾਣ ਤਾਂ ਜੋ ਉਹਨਾਂ ਦੀ ਲੋੜੀਂਦੀ ਮੱਦਦ ਕੀਤੀ ਜਾ ਸਕੇ।

ਉਹਨਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਖੋਰ੍ਹਾ ਲੱਗਣ ਤੋਂ ਬਚਾਉਣ ਲਈ ਜੇ. ਸੀ. ਬੀ. ਮਸ਼ੀਨਾਂ, ਟਰਾਲੀਆਂ ਅਤੇ ਟਿੱਪਰਾਂ ਰਾਹੀਂ ਮਿੱਟੀ ਪੁਹੰਚਾਈ ਜਾ ਰਹੀ ਹੈ ਅਤੇ ਮਗਨਰੇਗਾ ਮਜ਼ਦੂਰਾਂ ‘ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਿੱਟੀ ਦੇ ਤੋੜੇ ਲਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਉਹਨਾਂ ਸਬੰਧਿਤ ਅਧਿਕਾਰੀਆਂ ਤੇ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਉਹ ਰਾਤ ਸਮੇਂ ਲਗਾਤਾਰ ਬੰਨ੍ਹ ‘ਤੇ ਨਿਗਰਾਨੀ ਰੱਖਣ ਤਾਂ ਜੋ ਕਿਸੇ ਅਣ-ਸੁਖਾਵੀਂ ਸਥਿਤੀ ‘ਤੇ ਸਮੇਂ ਸਿਰ ਕਾਬੂ ਪਾਇਆ ਜਾ ਸਕੇ।

ਉਹਨਾਂ ਕਿਹਾ ਕਿ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਕੇਂਦਰਾਂ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ  ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪਸ਼ੂ ਧਨ ਦਾ ਸਾਡੇ ਜੀਵਨ ਵਿਚ ਬਹੁਤ ਵੱਡਾ ਯੋਗਦਾਨ ਹੈ ਅਤੇ ਜਿਸ ਨੂੰ ਬਚਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਖੇਤਾਬਾੜੀ ਵਿਭਾਗ ਅਤੇ ਪਸ਼ੂ ਪਾਲਣ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਪਸ਼ੂ ਧਨ ਲਈ ਹਰਾ ਚਾਰਾ ਤੇ ਸਾਇਲੇਜ਼ ਮੁਹੱਈਆ ਕਰਵਾਇਆ ਜਾ ਰਿਹਾ ਹੈ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD