Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਗੁਜ਼ਾਰਿਸ਼ਾਂ, ਸਿਫਾਰਿਸ਼ਾਂ ਵਾਲਿਆਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਨੂੰ ਗੁਲਿਸਤਾਂ ਬਣਾਉਣ ਦੀ ਕੀਤੀ ਅਪੀਲ

ਕੋਟਕਪੂਰਾ ਹਲਕੇ ਦੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਬਨਣ ਵਾਲੀਆਂ ਪੰਚਾਇਤਾਂ ਨੂੰ ਅਖਤਿਆਰੀ ਫੰਡ ਚੋਂ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਸੁੱਖੀਆ (ਫਰੀਦਕੋਟ) , 18 Aug 2023

Last updated on: Aug 18, 2023, 00:00 IST

ਕੋਟਕਪੂਰਾ ਦੇ ਪਿੰਡ ਕੋਟਸੁੱਖੀਆ ਵਿੱਚ ਸੰਤ ਬਾਬਾ ਹਰਕਾ ਦਾਸ ਜੀ ਯਾਦਗਾਰੀ ਸੱਭਿਆਚਾਰਕ ਮੇਲਾ (ਮੋਛਾ) ਵਿੱਚ ਵੀਰਵਾਰ ਸ਼ਾਮ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ, ਗੁਜ਼ਾਰਿਸ਼ਾਂ ਤੇ ਸਿਫਾਰਿਸ਼ਾਂ ਕਰਨ ਵਾਲਿਆਂ ਨੂੰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸੰਧਵਾਂ ਨੇ ਸੂਬੇ ਨੂੰ ਹਰਿਆ ਭਰਿਆ ਗੁਲਿਸਤਾਂ ਬਨਾਉਣ ਦੀ ਅਪੀਲ ਕੀਤੀ । 

ਸਪੀਕਰ ਸੰਧਵਾਂ ਨੇ ਕਿਹਾ ਕਿ ਜੋ ਲੋਕ ਆਪਣੇ ਖੇਤ ਦੀ ਮੋਟਰ ਤੇ ਜਾਂ ਕਿਸੇ ਹੋਰ ਥਾਂ ਤੇ ਪੰਜ ਬੂਟੇ ਲਾ ਕੇ ਮੋਬਾਈਲ ਵਿੱਚ ਫੋਟੋ ਖਿੱਚ ਕੇ ਲਿਆਉਣਗੇ ਉਹ ਆਪਣੇ ਕੰਮ ਨੂੰ ਪਹਿਲ ਦੇ ਅਧਾਰ ਤੇ ਪੂਰਾ ਹੋਣ ਦੀ ਤਵੱਕੋ ਕਰਨ ।ਉਨ੍ਹਾਂ ਕਿਹਾ ਕਿ ਕੋਈ ਕੰਮ ਲੈ ਕੇ ਆਉਣ ਤੋਂ ਪਹਿਲਾਂ ਲੋਕ ਇਹ ਕੰਮ ਕਰਕੇ ਆਇਆ ਕਰਨ ਤਾਂ ਜੋ ਸੂਬੇ ਦੀ ਹਰਿਆਲੀ ਦੀ ਦਰ ਵਿੱਚ ਇਜ਼ਾਫਾ ਕੀਤਾ ਜਾ ਸਕੇ ।

ਇਸ ਨਾਯਾਬ ਪਹਿਲਕਦਮੀ ਦੇ ਪਿਛੋਕੜ ਸਬੰਧੀ ਉਨ੍ਹਾਂ ਆਪਣੀ ਹਾਲ ਦੀ ਬੰਗਲੌਰ ਫੇਰੀ ਸਬੰਧੀ ਇੱਕ ਘਟਨਾ ਸਾਂਝੀ ਕੀਤੀ ਜਦੋਂ ਉਹ ਕਿਸੇ ਬੰਗਲੌਰ ਦੇ ਬੰਦੇ ਨੂੰ ਉਸ ਸੂਬੇ ਦੀ ਹਰਿਆਲੀ ਦੀ ਪ੍ਰਤੀਸ਼ਤਤਾ ਪੁੱਛ ਬੈਠੇ । ਉਸ ਬੰਦੇ ਨੇ ਦੱਸਿਆ ਕਿ ਕਰਨਾਟਕਾ ਸੂਬੇ ਵਿੱਚ ਹਰਿਆਲੀ 21 ਪ੍ਰਤੀਸ਼ਤ ਹੈ ਜਦਕਿ ਪੰਜਾਬ ਦੀ 7 ਪ੍ਰਤੀਸ਼ਤ । ਕਰਨਾਟਕਾ ਨੇ ਇਸ ਪ੍ਰਤੀਸ਼ਤਤਾ ਨੂੰ ਵਧਾ ਕੇ ਹੁਣ 33 ਫੀਸਦ ਕਰਨ ਦਾ ਟੀਚਾ ਮਿਥਿਆ ਹੋਇਆ ਹੈ ।

ਉਨ੍ਹਾਂ ਕਿਹਾ ਕਿ ਆਪਾਂ ਸਾਰੇ ਰਲ ਕੇ ਪੰਜਾਬ ਦੀ ਹਰਿਆਲੀ ਨੂੰ ਵੀ ਵਧਾ ਕੇ ਸੂਬੇ ਨੂੰ ਹਰਿਆ ਭਰਿਆ ਬਣਾਈਏ । ਆਉਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਵੀ ਪਿੰਡ ਦੀ ਪੰਚਾਇਤ ਸਰਬਸੰਮਤੀ ਨਾਲ ਨੁਮਾਇੰਦੇ ਚੁਣੇਗੀ ਉਸ ਨੂੰ ਉਨ੍ਹਾਂ ਦੇ ਅਖਤਿਆਰੀ ਫੰਡ ਵਿੱਚੋ 5 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਜਾਣਗੇ ।

ਇਸ ਮੌਕੇ ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ, ਪੀ.ਆਰ.ਓ ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ, ਲਖਵਿੰਦਰ ਸਿੰਘ, ਗੁਰਲਾਲ ਸਿੰਘ ਬਰਾੜ, ਭੋਲਾ ਸਿੰਘ, ਬੂਟਾ ਸਿੰਘ, ਗੁਰਮੀਤ ਸਿੰਘ ਬੱਧਣ, ਮਨਦੀਪ ਸਿੰਘ, ਜਸਵਿੰਦਰ ਸਿੰਘ, ਰੰਗ ਹਰਜਿੰਦਰ ਸਿੰਘ, ਇੰਚਾਰਜ ਮੈਡਮ ਪ੍ਰਿਤਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD