Saturday, 01 June 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਸ਼੍ਰੀ ਰਵਿਦਾਸ ਜੀ ਕੁਸ਼ਟ ਆਸ਼ਰਮ ਪਹੁੰਚੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ ਪੰਜਾਬੀ ਫਿਲਮ ‘ਨੀਂ ਮੈਂ ਸੱਸ ਕੱਟਣੀ 2’ ਦੀ ਹੀਰੋਇਨ ਬਣੀ ਤਨਵੀ ਨਾਗੀ ਨਿਰਯਾਤ ਕਾਰੋਬਾਰ ਰਾਹੀਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਵਾਧਾ ਹੋਵੇਗਾ - ਸ਼੍ਰੋਮਣੀ ਅਕਾਲੀ ਦਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ 31 ਮਈ ਤੋਂ 21 ਜੂਨ ਤੱਕ ਮਨਾਇਆ ਜਾਵੇਗਾ ਵਿਸ਼ਵ ਤੰਬਾਕੂ ਵਿਰੋਧੀ ਦਿਵਸ : ਸਿਵਲ ਸਰਜਨ ਬਰਨਾਲਾ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਦਾ ਦੌਰਾ ਸਪੈਸ਼ਲ ਜਨਰਲ ਅਬਜ਼ਰਬਰ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ ਵਾਰਡ ਨੰਬਰ 44 ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਕੌਂਸਲਰ ਜਰਨੈਲ ਸਿੰਘ ਬੀਐਸਸੀ ਮੈਡੀਕਲ ਲੈਬ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਸਮਾਗਮ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ ਵੋਟਰਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਅਤੇ ਉਤਸ਼ਾਹਿਤ ਕਰਨ ਹਿੱਤ ਬਣਾਏ ਗਏ ਗ੍ਰੀਨ ਪੋਲਿੰਗ ਬੂਥ - ਡਾ. ਪ੍ਰੀਤੀ ਯਾਦਵ ਈ.ਵੀ.ਐਮ. ਮਸ਼ੀਨਾ ਅਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

 

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਅਤੇ ਐਸ.ਡੀ.ਐਂਮ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਕੇ ਹਾਲ ਜਾਣਿਆ

ਦਰਿਆ ਬਿਆਸ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਜਾਰੀ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 18 Aug 2023

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੋਰਾ ਕੀਤਾ ਗਿਆ ਤੇ ਲੋਕਾਂ ਦਾ ਹਾਲ ਜਾਣਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਮੁਸ਼ਕਿਲ  ਦੀ ਘੜੀ ਵਿੱਚ ਉਨਾਂ ਦੇ ਨਾਲ ਹੈ ਅਤੇ ਰਾਹਤ ਕਾਰਜ ਤੇਜ਼ੀ ਨਾਲ ਜਾਰੀ ਹਨ। 

ਇਸ ਮੌਕੇ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੈਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਸਾਰਾ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ। 

ਉਨ੍ਹਾਂ ਕਿਹਾ ਕਿ ਰੈਸਕਿਊ ਟੀਮਾਂ ਵੱਲੋਂ ਜਿਥੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਓਥੇ ਨਾਲ ਹੀ ਮਾਲ-ਡੰਗਰ ਦਾ ਖਿਆਲ ਵੀ ਰੱਖਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬਿਆਸ ਦਰਿਆ ਨੇੜਲੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਕਾਰਜ ਤੇਜ਼ੀ ਨਾਲ ਜਾਰੀ ਹਨ।

ਇਸ ਮੌਕੇ ਗੱਲ ਕਰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਦਿਨ ਰਾਤ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਰਾਬਤਾ ਰੱਖਿਆ ਗਿਆ ਹੈ ਅਤੇ ਲੋਕਾਂ ਤੱਕ ਲੋੜੀਂਦੀਆਂ ਵਸਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ।

ਉਨਾਂ ਅੱਗੇ ਦੱਸਿਆ ਲੋਕਾਂ ਨੂੰ ਸਿਹਤ ਸਹੂਲਤ ਦੇਣ ਤੋਂ ਇਲਾਵਾ ਰੋਜਮੱਰ੍ਹਾ ਦੀਆਂ ਵਸਤਾਂ ਦੇਣ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਬੇੜੀਆਂ ਰਾਹੀਂ ਵੀ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਸ਼ੂ ਪਾਲਣ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਕੀਤੀਆਂ ਗਈਆਂ ਹਨ ਅਤੇ ਪਸ਼ੂਆਂ ਦਾ ਚਾਰੇ ਦਾ ਪ੍ਰਬੰਧ ਕੀਤਾ ਗਿਆ ਹੈ। 

ਉਨਾਂ ਕਿਹਾ ਕਿ ਪ੍ਰਸ਼ਾਸਨ ਇਸ ਔਖੀ ਘੜ੍ਹੀ ਵਿੱਚ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਲੋਕਾਂ ਨੂੰ ਰਾਹਤ ਦੇਣ ਵਿੱਚ ਲਗਾਤਾਰ ਕੰਮ ਕਰ ਰਿਹਾ ਹੈ। ਐਸ.ਡੀ.ਐਮ ਨੇ ਅੱਗੇ ਦੱਸਿਆ ਕਿ ਅਗਰ ਕਿਸੇ ਵਿਅਕਤੀ ਨੂੰ ਕਿਸੇ ਕਿਸਮ ਦੀ ਲੋੜ ਪੈਂਦੀ ਹੈ ਤਾਂ ਉਹ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ ਤੇ ਕਾਲ ਕਰਕੇ ਆਪਣੀ ਮੁਸ਼ਕਿਲ ਦੱਸ ਸਕਦਾ ਹੈ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD