Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਮਰੀਜਾਂ ਨੂੰ ਮੁਫਤ ਮਿਲਣ ਵਾਲੀਆਂ ਦਵਾਈਆਂ ਦੀ ਸੂਚੀ ਜਨਤਕ ਕਰਨ ਦੀ ਹਦਾਇਤ

ਕਿਹਾ! ਜ਼ਿਲੇ ਦੇ ਸਰਕਾਰੀ ਹਸਪਤਾਲਾਂ ਨੂੰ ਤਿੰਨ ਕਰੋੜ ਰੁਪਏ ਦੇਣ ਦੇ ਕੀਤੇ ਪ੍ਰਬੰਧ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 18 Aug 2023

Last updated on: Aug 18, 2023, 00:00 IST

ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਵਿਖੇ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਿੱਥੇ ਮਰੀਜਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਸਪਤਾਲ ਤੋਂ ਮਿਲਦੀਆਂ ਸਿਹਤ ਸੇਵਾਵਾਂ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ, ਉੱਥੇ ਡਾ. ਅਨਿਲ ਗੋਇਲ ਸਿਵਲ ਸਰਜਨ ਫਰੀਦਕੋਟ ਅਤੇ ਡਾ. ਹਰਿੰਦਰ ਸਿੰਘ ਗਾਂਧੀ ਐੱਸ.ਐੱਮ.ਓ. ਸਮੇਤ ਸਮੁੱਚੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਦੀਆਂ ਢੁੱਕਵੀਆਂ ਥਾਵਾਂ ’ਤੇ ਡਿਸਪਲੇ ਬੋਰਡ ਲਾ ਕੇ ਉਸ ਉੱਪਰ ਸਰਕਾਰ ਵਲੋਂ ਮੁਫਤ ਮਿਲਣ ਵਾਲੀਆਂ ਦਵਾਈਆਂ ਦੀ ਸੂਚੀ ਅੰਕਿਤ ਕਰਨ, ਕਿਉਂਕਿ ਡਾਕਟਰਾਂ ਵਲੋਂ ਲਿਖੀ ਜਾਂਦੀ ਦਵਾਈ ਵਾਲੀ ਪਰਚੀ ਨੂੰ ਅਣਜਾਣ ਮਰੀਜ ਜਾਂ ਉਸ ਦੇ ਵਾਰਸ ਲੈ ਕੇ ਬਾਹਰ ਪ੍ਰਾਈਵੇਟ ਦੁਕਾਨਾਂ ਵੱਲ ਭੱਜਦੇ ਹਨ, ਉਨ੍ਹਾਂ ਨੂੰ ਜਾਣਕਾਰੀ ਨਹੀਂ ਹੁੰਦੀ ਕਿ ਹਸਪਤਾਲ ਦੇ ਅੰਦਰੋਂ ਹਰ ਕਿਸਮ ਦੀ ਦਵਾਈ ਮੁਫਤ ਮਿਲਦੀ ਹੈ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆ ਕੇ ਮੁਫਤ ਅਤੇ ਵਧੀਆ ਸੇਵਾਵਾਂ ਆਮ ਲੋਕਾਂ ਨੂੰ ਦੇਣ ਦੇ ਦ੍ਰਿੜ ਇਰਾਦੇ ਤਹਿਤ ਜਿਲਾ ਫਰੀਦਕੋਟ ਦੇ ਸਰਕਾਰੀ ਹਸਪਤਾਲਾਂ ਲਈ ਤਿੰਨ ਕਰੋੜ ਰੁਪਿਆ ਜਲਦ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਸਟਾਫ ਦੀ ਮੰਗ ’ਤੇ ਏ.ਸੀ. ਦਿੱਤੇ ਗਏ ਅਤੇ ਅੱਜ 5 ਲੱਖ ਰੁਪਏ ਦਾ ਚੈੱਕ ਮਰੀਜਾਂ ਦੇ ਬੈਠਣ ਲਈ ਵਧੀਆ ਬੈਂਚ ਖਰੀਦਣ ਵਾਸਤੇ ਦਿੱਤਾ ਗਿਆ ਹੈ। 

ਉਨ੍ਹਾਂ ਦੁਹਰਾਇਆ ਕਿ ਕਿਸੇ ਵੀ ਮਰੀਜ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਿਹਤ ਅਧਿਕਾਰੀਆਂ ਨਾਲ ਮੀਟਿੰਗ ਖਤਮ ਹੋਣ ਤੋਂ ਬਾਅਦ ਸਪੀਕਰ ਸੰਧਵਾਂ ਨੇ ਫਿਰ ਇਕ ਇਕ ਮਰੀਜ ਨਾਲ ਗੱਲਬਾਤ ਕਰਕੇ ਪੁੱਛਿਆ ਕਿ ਉਨ੍ਹਾਂ ਨੂੰ ਕਿਸੇ ਸਿਹਤ ਅਧਿਕਾਰੀ ਜਾਂ ਕਰਮਚਾਰੀ ਪ੍ਰਤੀ ਕੋਈ ਸ਼ਿਕਾਇਤ ਹੈ ਤਾਂ ਉਹ ਜਰੂਰ ਦੱਸੇ। 

ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਹਤ ਅਤੇ ਸਿੱਖਿਆ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਆਮ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਸੇਵਾਵਾਂ ਮੁਫਤ ਦੇਣ ਦੇ ਨਾਲ ਨਾਲ ਵਧੀਆ ਮੁਹੱਈਆ ਕਰਵਾਉਣ ਦੇ ਬਕਾਇਦਾ ਪ੍ਰਬੰਧ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀਆਰਓ, ਅਮਨਦੀਪ ਸਿੰਘ ਸੰਧੂ ਪੀ.ਏ., ਜਗਤਾਰ ਸਿੰਘ ਬਰਾੜ, ਦੀਪਕ ਮੌਂਗਾ, ਸੁਖਵਿੰਦਰ ਸਿੰਘ ਗਿੱਲ, ਪਿੰਦਰ ਗਿੱਲ, ਪਿ੍ਰੰਸ ਬਹਿਲ ਆਦਿ ਵੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD